ਜਲਦ ਹੀ ਬੁਲੇਟ ਟਰੇਨ ਦਿੱਲੀ-ਅੰਮ੍ਰਿਤਸਰ ਰੂਟ ਉਤੇ ਦੌੜੇਗੀ। ਪੰਜਾਬ ਵਿੱਚ ਇਸ ਹਾਈ ਸਪੀਡ ਰੇਲ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ਉਤੇ ਚੱਲ ਰਿਹਾ ਹੈ। ਬੁਲੇਟ ਟਰੇਨ ਨਾਲ ਦਿੱਲੀ ਤੋਂ ਅੰਮ੍ਰਿਤਸਰ ਤੱਕ ਦਾ 465 ਕਿਲੋਮੀਟਰ ਦਾ ਸਫਰ ਸਿਰਫ 2 ਘੰਟਿਆਂ ‘ਚ ਪੂਰਾ ਹੋਵੇਗਾ। ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਇਹ ਰੇਲ ਗੱਡੀ ਚੰਡੀਗੜ੍ਹ ਸਮੇਤ 15 ਸਟੇਸ਼ਨਾਂ ‘ਤੇ ਰੁਕੇਗੀ।ਬੁਲੇਟ ਟਰੇਨ ਦੀ ਵੱਧ ਤੋਂ ਵੱਧ ਸਪੀਡ 350 ਕਿਲੋਮੀਟਰ ਪ੍ਰਤੀ ਘੰਟਾ ਹੈ। ਇਸ ਦੀ ਰਨਿੰਗ ਸਪੀਡ 320 ਕਿਲੋਮੀਟਰ ਪ੍ਰਤੀ ਘੰਟਾ ਅਤੇ ਔਸਤ ਰਫਤਾਰ 250 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਜਾਣਕਾਰੀ ਮੁਤਾਬਕ ਟਰੇਨ ‘ਚ 750 ਯਾਤਰੀ ਸਫਰ ਕਰ ਸਕਣਗੇ।
ਇਸ ਬੁਲੇਟ ਟਰੇਨ ਪ੍ਰਾਜੈਕਟ ਲਈ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਪੈਂਦੇ 343 ਪਿੰਡਾਂ ਦੀ ਜ਼ਮੀਨ ਐਕੁਆਇਰ ਕੀਤੀ ਜਾਵੇਗੀ। ਇਸ ਵਿੱਚ ਦਿੱਲੀ ਦੇ 22 ਪਿੰਡ, ਹਰਿਆਣਾ ਦੇ 135 ਅਤੇ ਪੰਜਾਬ ਦੇ 186 ਪਿੰਡ ਸ਼ਾਮਲ ਹੋਣਗੇ। ਦਿੱਲੀ ਅਤੇ ਅੰਮ੍ਰਿਤਸਰ ਦਰਮਿਆਨ ਇਸ ਹਾਈ ਸਪੀਡ ਰੇਲਗੱਡੀ ਦੀ ਨਵੀਂ ਰੇਲਵੇ ਲਾਈਨ ਲਈ ਸਰਵੇ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.