Breaking NewsD5 specialNewsPunjabTop News

‘ਪੰਜਾਬ ਦੀ ਰਾਜਨੀਤੀ ‘ਚ ਲੋਕ ਇਸ ਵਾਰ ਬਦਲਾਅ ਚਾਹੁੰਦੇ ਹਨ’

ਅੰਮ੍ਰਿਤਸਰ : ਹਲਕਾ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ‘ਚ ਲੋਕ ਇਸ ਵਾਰ ਬਦਲਾਅ ਚਾਹੁੰਦੇ ਹਨ ਅਤੇ ਆਮ ਆਦਮੀ ਪਾਰਟੀ ਇਸ ਬਦਲਾਅ ਨੂੰ ਲਿਆਉਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ।

ਹਲਕੇ ‘ਚ ਆਪਣੇ ਪਰਿਵਾਰ ਨਾਲ ਵੋਟ ਪਾਉਣ ਲਈ ਪਹੁੰਚੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਪੰਜਾਬ ਦਾ ਵਿਕਾਸ ਹੈ, ਜਿਸ ਦੇ ਤਹਿਤ ਲੋਕਾਂ ਨੂੰ ਵਿਸ਼ਵ ਪੱਧਰ ਦੀਆਂ ਸਿਹਤ, ਸਿੱਖਿਆ, ਰੁਜ਼ਗਾਰ ਆਦਿ ਨੂੰ ਮੁਹੱਈਆ ਕਰਵਾਉਂਦੇ ਹੋਏ ਕਾਨੂੰਨ ਦੀ ਸਥਿਤੀ ਨੂੰ ਵੀ ਬਰਕਰਾਰ ਰੱਖਣਾ ਹੈ। ਅਰਵਿੰਦ ਕੇਜਰੀਵਾਲ ‘ਤੇ ਖਾੜਕੂਵਾਦ ਨਾਲ ਸੰਬੰਧ ਹੋਣ ਦੇ ਲਗਾਏ ਜਾ ਰਹੇ ਦੋਸ਼ਾਂ ਸੰਬੰਧੀ ਉਨ੍ਹਾਂ ਕਿਹਾ ਕਿ ਕੇਜਰੀਵਾਲ ਸਭ ਤੋਂ ਵੱਡੇ ਦੇਸ਼ ਭਗਤ ਹਨ, ਜੋ ਲੋਕ ਉਨ੍ਹਾਂ ‘ਤੇ ਇਸ ਤਰ੍ਹਾਂ ਦੇ ਦੋਸ਼ ਲਗਾ ਰਹੇ ਹਨ, ਉਨ੍ਹਾਂ ਨੂੰ ਸਭ ਤੋਂ ਪਹਿਲਾ ਆਪਣੇ ਅੰਦਰ ਝਾਤ ਮਾਰਨੀ ਚਾਹੀਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button