ਚੰਡੀਗੜ੍ਹ : ਐਸਵਾਈਐਲ ਨਹਿਰ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਹੈ। ਕਰੀਬ 2 ਘੰਟਿਆਂ ਤੱਕ ਚੱਲੀ ਇਹ ਮੀਟਿੰਗ ਹੁਣ ਸਮਾਪਤ ਹੋ ਚੁੱਕੀ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮਤੰਰੀ ਮਨੋਹਰ ਲਾਲ ਖੱਟੜ ਤੋਂ ਇਲਾਵਾ ਦੋਵਾਂ ਸੂਬਿਆਂ ਦੇ ਉੱਚ ਅਧਿਕਾਰੀ ਸ਼ਾਮਿਲ ਹੋਏ ਹਨ। ਮੀਟਿੰਗ ਤੋਂ ਬਾਅਦ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਅੱਜ ਦੀ ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ SYL ਦੇ ਨਿਰਮਾਣ ਨੂੰ ਲੈ ਕੇ ਕਿਸੇ ਵੀ ਸਹਿਮਤੀ ‘ਤੇ ਨਹੀਂ ਪਹੁੰਚੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋੋਂ ਵੀ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਅੱਜ ਦੀ ਤਾਰੀਖ਼ ‘ਚ ਹੀ ਕਹਿਣ ਨੂੰ ਪੰਜ ਆਬ ਹੈ ਪਰ ਪੰਜਾਬ ਕੋਲ ਪਾਣੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਐੱਸ.ਵਾਈ. ਐੱਲ ਨਹੀਂ ਬਣਾਵਾਂਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਪਾਣੀ ਨਹੀਂ ਹੈ ਤਾਂ ਨਹਿਰ ਕਿਉਂ?
SYL ਦੇ ਮਸਲੇ ‘ਤੇ ਪੰਜਾਬ-ਹਰਿਆਣੇ ਦੀ ਮੀਟਿੰਗ ਤੋਂ ਬਾਅਦ ਮੀਡੀਆ ਦੇ ਸਾਥੀਆਂ ਨੂੰ ਜਾਣਕਾਰੀ…Live https://t.co/HE7AWZZqzm
— Bhagwant Mann (@BhagwantMann) October 14, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.