ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 5 ਵਿਧਾਇਕਾਂ ਨੂੰ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਜਿਨ੍ਹਾਂ ਵਿਧਾਇਕਾਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਿਲ ਕੀਤਾ ਗਿਆ ਹੈ। ਉਹਨਾਂ ਵਿੱਚ ਜਲੰਧਰ ਪੱਛਮੀ ਤੋਂ ਜ਼ਿਮਨੀ ਚੋਣ ਜਿੱਤ ਕੇ ਆਏ ਮੋਹਿੰਦਰ ਭਗਤ, ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ, ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ, ਸ਼ਾਮ ਚੁਰਾਸੀ ਤੋਂ ਵਿਧਾਇਕ ਡਾ. ਰਵਜੋਤ ਸਿੰਘ ਅਤੇ ਸਾਹਨੇਵਾਲ ਤੋਂ ਹਰਦੀਪ ਸਿੰਘ ਮੁੰਡੀਆਂ ਸ਼ਾਮਿਲ ਹਨ।
ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਜੇਕਰ ਵੋਟਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੂੰ ਚੁਣਦੇ ਹਨ ਤਾਂ ਉਹ ਉਹਨਾਂ ਨੂੰ ਕੈਬਨਿਟ ਵਿੱਚ ਥਾਂ ਦੇਣਗੇ। ਹੋਇਆ ਵੀ ਕੁੱਝ ਅਜਿਹਾ ਹੀ ਜਦੋਂ ਕੈਬਨਿਟ ਵਿੱਚ ਫੇਰਬਦਲ ਹੋਇਆ ਹੈ ਤਾਂ ਮੋਹਿੰਦਰ ਭਗਤ ਨੂੰ ਵੀ ਇਸ ਵਿੱਚ ਸ਼ਾਮਿਲ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.