ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 24 ਦਸੰਬਰ ਨੂੰ ਹੋਵੇਗੀ ਮਾਪੇ-ਅਧਿਆਪਕ ਮਿਲਣੀ : ਹਰਜੋਤ ਸਿੰਘ ਬੈਂਸ
ਦਸ ਲੱਖ ਤੋਂ ਵੱਧ ਮਾਪੇ ਕਰਨਗੇ ਸ਼ਮੂਲੀਅਤ
ਮਿਲਣੀ ਲਈ ਸਕੂਲ ਸਿੱਖਿਆ ਵਿਭਾਗ ਪੱਬਾਂ ਭਾਰ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਕੀਤੇ ਜਾ ਰਹੇ ਹਨ । ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਤੀ 24 ਦਸੰਬਰ ਨੂੰ ਮਾਪੇ-ਅਧਿਆਪਕ ਮਿਲਣੀ ਇਨਸਪਾਇਰ 2.0 ਕਰਵਾਈ ਜਾ ਰਹੀ ਹੈ, ਜਿਸ ਵਿੱਚ 10 ਲੱਖ ਤੋਂ ਵੱਧ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ।
ਸਾਬਕਾ CM ਚਰਨਜੀਤ ਸਿੰਘ ਚੰਨੀ ਦੀਆਂ ਵਧੀਆਂ ਮੁਸ਼ਕਲਾਂ,ਮਹੰਤ ਕਰਮਜੀਤ ਸਿੰਘ ਬਣੇ HSGPC ਦੇ ਨਵੇਂ ਪ੍ਰਧਾਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਸਕੂਲਾਂ ਵਿੱਚ ਕੀਤੇ ਜਾ ਕੰਮਾਂ ਨੂੰ ਪ੍ਰਦਰਸ਼ਿਤ ਕਰਦੀਆਂ ਪ੍ਰਦਰਸ਼ਨੀਆਂ, ਲਾਇਬ੍ਰੇਰੀ ਲੰਗਰ ਅਤੇ ਅਕਾਦਮਿਕ ਪ੍ਰਾਪਤੀਆਂ ਇਸ ਪ੍ਰੋਗਰਾਮ ਦਾ ਖਿੱਚ ਦਾ ਕੇਂਦਰ ਹੋਣਗੀਆਂ।
ਬਾਦਲਾਂ ਖ਼ਿਲਾਫ਼ ਭਾਈ ਰਣਜੀਤ ਸਿੰਘ ਦਾ ਵੱਡਾ ਬਿਆਨ, ‘ਐੱਸ.ਜੀ.ਪੀ.ਸੀ. ਛਡਵਾਉਣ ਲਈ ਦੇਣੀ ਪਵੇਗੀ ਕੁਰਬਾਨੀ’
ਸ੍ਰੀ ਬੈਂਸ ਨੇ ਅੱਜ ਪੰਜਾਬ ਦੇ ਸਾਰੇ ਵਿਧਾਇਕ ਸਾਹਿਬਾਨ ਅਤੇ ਡਿਪਟੀ ਕਮਿਸ਼ਨਰਜ ਨੂੰ ਪੱਤਰ ਵੀ ਲਿਖਿਆ ਅਤੇ ਨਾਲ ਹੀ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਿਕ ਮੌਕੇ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ 24 ਦਸੰਬਰ ਦਾ ਸਾਰਾ ਦਿਨ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਤੇ ਹੱਲਾਸ਼ੇਰੀ ਦੇਣ ਵਾਸਤੇ ਰਾਖਵਾਂ ਰੱਖਣ ਲਈ ਕਿਹਾ ਤਾਂ ਕਿ ਪੰਜਾਬ ਦੇ ਸਕੂਲ ਸਿੱਖਿਆ ਸਿਸਟਮ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.