ਗੁਰਦਾਸਪੁਰ : ਗੁਰਦਾਸਪੁਰ ਦੇ ਪਿੰਡ ਭੁੰਬਲੀ ‘ਚ ਇਕ ਵੱਡੀ ਵਾਰਦਾਤ ਦੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਪੰਜਾਬ ਪੁਲਿਸ ਦੇ ਏ. ਐੱਸ. ਆਈ. ਭੁਪਿੰਦਰ ਸਿੰਘ ਜਿਸਦੀ 48 ਸਾਲ ਦੱਸੀ ਜਾ ਰਹੀ ਹੈ ਉਹ ਆਪਣੀ ਪਤਨੀ ਬਲਜੀਤ ਕੌਰ (40) ਅਤੇ ਪੁੱਤਰ ਬਲਪ੍ਰੀਤ ਸਿੰਘ (19) ਅਤੇ ਪਾਲਤੂ ਕੁੱਤੇ ਨੂੰ ਗੋਲ਼ੀਆਂ ਮਾਰ ਕੇ ਫ਼ਰਾਰ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪੁਲਿਸ ਮੁਲਾਜ਼ਮ ਅੰਮ੍ਰਿਤਸਰ ਵਿਖੇ ਕਿਸੇ ਅਧਿਕਾਰੀ ਦੀ ਸੁਰੱਖਿਆ ਵਿਚ ਤਾਇਨਾਤ ਹੈ।
ਹਸਪਤਾਲ ’ਚ ਚੱਲਦਾ ਸੀ ਆਹ ਰੈਕੇਟ,ਬੰਦ ਕਮਰੇ ’ਤੇ ਪੁਲਿਸ ਦੀ ਕਾਰਵਾਈ | Mohali kidney Racket | D5 Channel Punjabi
ਜਾਣਕਾਰੀ ਮੁਤਾਬਕ ਭੁਪਿੰਦਰ ਸਿੰਘ ਨੇ ਸਵੇਰੇ ਸਾਢੇ ਨੌਂ ਵਜੇ ਦੇ ਕਰੀਬ ਇਸ ਘਟਨਾ ਨੂੰ ਅੰਜਾਮ ਦਿੱਤਾ। ਪਿੰਡ ਭੁੰਬਲੀ ਦੇ ਸਰਪੰਚ ਪਰਮਜੀਤ ਅਨੁਸਾਰ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪੁਲਸ ਗੁਰਦਾਸਪੁਰ ਦੇ ਉੱਚ ਪੁਲਸ ਅਧਿਕਾਰੀਆਂ ਵੱਲੋਂ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.