Press ReleaseBreaking NewsD5 specialNewsPunjabTop News

ਪੰਜਾਬ ਪੁਲਿਸ ਵੱਲੋਂ ਬੇਅਦਬੀ ਮਾਮਲਿਆਂ ਦਾ ਬਦਲਾ ਲੈਣ ਲਈ ਕੀਤੀ ਡੇਰਾ ਪ੍ਰੇਮੀ ਦੀ ਹੱਤਿਆ ਸਬੰਧੀ ਕੇਸ ਵਿੱਚ ਸ਼ਾਮਲ ਦੋ ਖਾਲਿਸਤਾਨੀ ਕਾਰਕੁਨ ਗ੍ਰਿਫ਼ਤਾਰ

ਦੋਨੋ ਕੇ.ਟੀ.ਐਫ. ਮੁਖੀ ਦੀਆਂ ਹਦਾਇਤਾਂ ‘ਤੇ ਜਨਵਰੀ ਵਿਚ ਫਿਲੌਰ ਦੇ ਪੁਜਾਰੀ ‘ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਵੀ ਸਨ ਸ਼ਾਮਲ
ਇਕ ਦੋਸ਼ੀ ਦੀ ਭਾਲ ਜਾਰੀ, ਤਿੰਨ ਸਹਿ-ਸਾਜ਼ਿਸ਼ਕਰਤਾ ਕਨੇਡਾ ਵਿੱਚ ਹਨ- ਡੀ.ਜੀ.ਪੀ. ਪੰਜਾਬ
ਚੰਡੀਗੜ੍ਹ:ਪੰਜਾਬ ਪੁਲਿਸ ਵੱਲੋਂ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਡੇਰਾ ਪ੍ਰੇਮੀ ਦੀ ਹੱਤਿਆ ਅਤੇ ਇੱਕ ਪੁਜਾਰੀ ‘ਤੇ ਗੋਲੀਆਂ ਚਲਾਉਣ ਸਮੇਤ ਪਿਛਲੇ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਕਈ ਘਿਨਾਉਣੇ ਜੁਰਮਾਂ ਵਿੱਚ ਸ਼ਾਮਲ ਸਨ। ਇਹ ਦੋਵੇਂ ਕੇ.ਟੀ.ਐਫ. ਦੇ ਕਨੇਡਾ ਅਧਾਰਤ ਮੁਖੀ ਹਰਦੀਪ ਸਿੰਘ ਨਿੱਜਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਜਿਸਦਾ ਨਾਮ ਇਤਫ਼ਾਕਨ ਖਾਲਿਸਤਾਨੀ ਸੰਚਾਲਕਾਂ ਦੀ ਸੂਚੀ ਵਿਚ ਪਾਇਆ ਗਿਆ ਸੀ ਜਿਹੜੀ ਸੂਚੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ 2018 ਵਿੱਚ ਉਹਨਾਂ ਦੇ ਭਾਰਤ ਦੌਰੇ ਸਮੇਂ ਸੌਂਪੀ ਸੀ।ਲਵਪ੍ਰੀਤ ਸਿੰਘ ਉਰਫ ਰਵੀ ਅਤੇ ਰਾਮ ਸਿੰਘ ਉਰਫ ਸੋਨੂੰ ਨੂੰ ਸ਼ਨੀਵਾਰ ਦੇਰ ਰਾਤ ਰੇਲਵੇ ਕਰਾਸਿੰਗ ਮਹਿਣਾ, ਜ਼ਿਲ੍ਹਾ ਮੋਗਾ ਨੇੜੇ ਸੀਨੀਅਰ ਸੈਕੰਡਰੀ ਸਕੂਲ ਦੇ ਪਿਛਲੇ ਪਾਸੇ ਤੋਂ ਗ੍ਰਿਫਤਾਰ ਕਰਕੇ ਪੁਲਿਸ ਵੱਲੋਂ ਇੱਕ ਹੋਰ ਡੇਰਾ ਪ੍ਰੇਮੀ ਨੂੰ ਮਾਰਨ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ, ਜਿਸ ਨੂੰ ਇਹ ਦੋਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਮਾਮਲਿਆਂ ਸਬੰਧੀ ਬਦਲਾ ਲੈਣ ਲਈ ਨਿਸ਼ਾਨਾ ਬਣਾ ਰਹੇ ਸਨ।

ਕਿਸਾਨਾਂ ਦੇ ਗੱਡੀ ਘੇਰਨ ਤੋਂ ਬਾਅਦ ਡਰਿਆ ਤੋਮਰ! ਕਾਨੂੰਨਾਂ ’ਤੇ ਦਿੱਤਾ ਵੱਡਾ ਬਿਆਨ,ਖੁਸ਼ ਕਰਤੇ ਕਿਸਾਨ

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ ਤਿੰਨ 0.32 ਬੋਰ ਪਿਸਤੌਲਾਂ ਨਾਲ 38 ਜਿੰਦਾ ਕਾਰਤੂਸ ਅਤੇ ਇੱਕ 0.315 ਬੋਰ ਪਿਸਤੌਲ ਨਾਲ 10 ਜਿੰਦਾ ਕਾਰਤੂਸਾਂ ਤੋਂ ਇਲਾਵਾ ਦੋ ਮੈਗਜ਼ੀਨਾਂ ਵੀ ਬਰਾਮਦ ਕੀਤੀਆਂ ਹਨ।ਡੀਜੀਪੀ ਦਿਨਕਰ ਗੁਪਤਾ ਨੇ ਐਤਵਾਰ ਨੂੰ ਖੁਲਾਸਾ ਕੀਤਾ ਕਿ ਨਿੱਝਰ ਤੋਂ ਇਲਾਵਾ ਕੇ.ਟੀ.ਐਫ. ਦੇ ਤਿੰਨ ਹੋਰ ਸਹਿ-ਸਾਜ਼ਿਸ਼ਕਰਤਾ/ਮਾਸਟਰਮਾਈਂਡ ਹਨ ਜਿਨ੍ਹਾਂ ਦੀ ਪਛਾਣ ਅਰਸ਼ਦੀਪ, ਰਮਨਦੀਪ ਅਤੇ ਚਰਨਜੀਤ ਉਰਫ ਰਿੰਕੂ ਬਿਹਲਾ ਵਜੋਂ ਕੀਤੀ ਗਈ ਹੈ, ਇਹ ਸਰੀ (ਬੀਸੀ) ਕਨੇਡਾ ਵਿੱਚ ਛੁਪੇ ਹੋਏ ਹਨ ਜਦਕਿ ਕਮਲਜੀਤ ਸ਼ਰਮਾ ਉਰਫ਼ ਕਮਲ ਹਾਲੇ ਫਰਾਰ ਹੈ। ਉਹਨਾਂ ਅੱਗੇ ਦੱਸਿਆ ਕਿ ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਡੱਲਾ (ਮੋਗਾ) ਅਤੇ ਰਮਨਦੀਪ ਸਿੰਘ ਉਰਫ ਰਮਨ ਜੱਜ ਪੁੱਤਰ ਸੁਖਜਿੰਦਰ ਸਿੰਘ ਵਾਸੀ ਫਿਰੋਜ਼ਪੁਰ ਕ੍ਰਮਵਾਰ 2019 ਅਤੇ 2017 ਵਿਚ ਕਾਨੂੰਨੀ ਤੌਰ ‘ਤੇ ਕਨੇਡਾ ਗਏ ਸਨ ਜਦਕਿ ਚਰਨਜੀਤ ਸਿੰਘ ਉਰਫ਼ ਰਿੰਕੂ ਬਿਹਲਾ ਪੁੱਤਰ ਗੁਰਜੀਤ ਸਿੰਘ ਵਾਸੀ ਪਿੰਡ ਬਿਹਲਾ, ਜ਼ਿਲ੍ਹਾ ਬਰਨਾਲਾ ਲਗਭਗ 2013-14 ਵਿਚ ਗੈਰ ਕਾਨੂੰਨੀ ਤਰੀਕੇ ਨਾਲ ਕਨੇਡਾ ਗਿਆ ਸੀ।

ਖੇਤੀਬਾੜੀ ਮੰਤਰੀ ਦੀ ਗੱਡੀ ਘੇਰਨ ਦਾ ਹੋਇਆ ਅਸਰ,ਕਿਸਾਨਾਂ ਲਈ ਆਵੇਗੀ ਵੱਡੀ ਖੁਸ਼ਖਬਰੀ!

ਸ੍ਰੀ ਗੁਪਤਾ ਨੇ ਦੱਸਿਆ ਕਿ ਮੁੱਢਲੀ ਜਾਂਚ, ਜਿਸ ਦੀ ਅਗਵਾਈ ਐਸਐਸਪੀ ਮੋਗਾ, ਹਰਮਨਬੀਰ ਸਿੰਘ ਗਿੱਲ ਨੇ ਕੀਤੀ ਸੀ, ਦੌਰਾਨ ਪਤਾ ਲੱਗਾ ਕਿ ਲਵਪ੍ਰੀਤ ਉਰਫ ਰਵੀ ਅਤੇ ਕਮਲਜੀਤ ਸ਼ਰਮਾ ਉਰਫ ਕਮਲ, ਅਰਸ਼ਦੀਪ ਨੂੰ ਜਾਣਦੇ ਸਨ ਕਿਉਂਕਿ ਇਹ ਸਾਰੇ ਬਚਪਨ ਤੋਂ ਹੀ ਇਕੋ ਪਿੰਡ ਨਾਲ ਸਬੰਧਤ ਸਨ। ਰਾਮ ਸਿੰਘ ਉਰਫ ਸੋਨੂੰ ਵਾਸੀ ਘੱਲ ਖੁਰਦ, ਜੋ ਆਈਟੀਆਈ ਮੋਗਾ ਦਾ ਵਿਦਿਆਰਥੀ ਸੀ, ਕਮਲ ਨੂੰ ਕਾਲਜ ਦੇ ਦਿਨਾਂ ਤੋਂ ਹੀ ਜਾਣਦਾ ਸੀ। ਅਰਸ਼ਦੀਪ ਨੇ ਇਹਨਾਂ ਸਾਰਿਆਂ ਨੂੰ ਪੈਸੇ ਦਿੱਤੇ ਸਨ ਜੋ ਉਸ ਨੇ ਵੈਸਟਰਨ ਯੂਨੀਅਨ ਮਨੀ ਟ੍ਰਾਂਸਫਰ ਜ਼ਰੀਏ ਭੇਜੇ ਸਨ।ਪਿਛਲੇ ਸਾਲ 20 ਨਵੰਬਰ ਨੂੰ ਸੋਨੂੰ ਅਤੇ ਕਮਲ ਨੇ ਜ਼ਿਲ੍ਹਾ ਬਠਿੰਡਾ ਦੇ ਭਗਤਾ ਭਾਈ ਕਾ ਵਿਖੇ ਡੇਰਾ ਪ੍ਰੇਮੀ ਮਨੋਹਰ ਲਾਲ ਦੀ ਹੱਤਿਆ ਕੀਤੀ ਸੀ। ਡੀ.ਜੀ.ਪੀ. ਨੇ ਦੱਸਿਆ ਕਿ ਸੋਨੂੰ ਨੇ ਦੋਹਾਂ ਹੱਥਾਂ ਵਿੱਚ ਪਿਸਤੌਲਾਂ ਨਾਲ 3-4 ਗੋਲੀਆਂ ਚਲਾਈਆਂ ਅਤੇ ਕਮਲ ਨੇ ਵੀ ਫਾਇਰ ਕੀਤੇ।ਇਸ ਸਾਲ 31 ਜਨਵਰੀ ਨੂੰ ਫਿਲੌਰ (ਜਲੰਧਰ ਦਿਹਾਤੀ) ਦੇ ਪਿੰਡ ਭਰ ਸਿੰਘ ਪੁਰਾ ਵਿੱਚ ਇੱਕ ਪੁਜਾਰੀ ਕਮਲਦੀਪ ਸ਼ਰਮਾ ਉੱਤੇ ਗੋਲੀਬਾਰੀ ਵਿੱਚ ਸੋਨੂੰ ਅਤੇ ਕਮਲ ਵੀ ਸ਼ਾਮਲ ਸਨ।

ਕਾਂਗਰਸੀ ਮੰਤਰੀ ਦੇ ਵੱਡੇ ਬਿਆਨ ਨੇ ਉਡਾਏ ਸਭਦੇ ਹੋਸ਼ !ਕੈਪਟਨ ਵੀ ਹੋਇਆ ਹੈਰਾਨ, ਵਿਰੋਧੀਆਂ ਨੂੰ ਲਿਆਤੇ ਪਸੀਨੇ !

ਪੁਜਾਰੀ ਨੂੰ ਤਿੰਨ ਵਾਰ ਗੋਲੀ ਮਾਰੀ ਗਈ ਸੀ, ਜਿਸ ਕਾਰਨ ਹਮਲੇ ਵਿਚ ਇਕ ਲੜਕੀ ਸਮੇਤ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ, ਸ਼ੱਕ ਹੈ ਕਿ ਇਹ ਹਮਲਾ ਨਿੱਜਰ ਦੇ ਨਿਰਦੇਸ਼ਾਂ ‘ਤੇ ਕੀਤਾ ਗਿਆ ਸੀ। ਸਤੰਬਰ 2020 ਵਿਚ, ਨਿੱਜਰ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਇਕ ਅੱਤਵਾਦੀ ਠਹਿਰਾਇਆ ਸੀ ਅਤੇ ਐਨਆਈਏ ਨੇ ਯੂਏਪੀਏ ਦੀ ਧਾਰਾ 51 ਏ ਤਹਿਤ ਭਰ ਸਿੰਘ ਪੁਰਾ ਪਿੰਡ ਵਿਚ ਉਸ ਦੀ ਜਾਇਦਾਦ ਜ਼ਬਤ ਕਰ ਲਈ ਸੀ।ਕਮਲ ਅਤੇ ਰਵੀ, ਅਰਸ਼ਦੀਪ (ਜੋ ਉਸ ਸਮੇਂ ਭਾਰਤ ਆਇਆ ਸੀ) ਨਾਲ ਮਿਲ ਕੇ 27 ਜੂਨ, 2020 ਨੂੰ ਆਪਣੇ ਸਾਥੀ ਸੁੱਖਾ ਲਾਂਮਾ ਦੀ ਹੱਤਿਆ ਕਰ ਦਿੱਤੀ ਸੀ। ਉਨ੍ਹਾਂ ਨੇ ਪਿੰਡ ਡੱਲਾ ਵਿਖੇ ਇਕ ਉਜਾੜ ਪਏ ਮਕਾਨ ਵਿਚ ਸੁੱਖੇ ਨੂੰ ਜ਼ਹਿਰ ਦਿੱਤਾ ਅਤੇ ਫਿਰ ਉਸ ਦਾ ਮੂੰਹ ਸਾੜਨ ਤੋਂ ਬਾਅਦ ਲਾਸ਼ ਨੂੰ ਪੂਲ ਮਾਧੋਕੇ ਵਿਖੇ ਦੌਧਰ ਨਹਿਰ ਵਿੱਚ ਸੁੱਟ ਦਿੱਤਾ। ਇਸ ਤੋਂ ਪਹਿਲਾਂ 25 ਜੂਨ ਨੂੰ ਰਵੀ, ਕਮਲ ਅਤੇ ਸੁੱਖਾ ਨੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪਿੰਡ ਲਾਂਮਾ ਜੱਟ ਪੁਰਾ ਵਿਖੇ ਮਾਨ ਦੀ ਰਿਹਾਇਸ਼ ‘ਤੇ ਫਾਇਰਿੰਗ ਵੀ ਕੀਤੀ ਸੀ।

ਜਗਰਾਓਂ ਕਾਂਡ ‘ਚ ਵੱਡਾ ਖੁਲਾਸਾ,ਅੱਧੀ ਰਾਤ ਨੂੰ ਪੁਲਿਸ ਨੇ 18 ਪਿੰਡਾਂ ਨੂੰ ਪਾਇਆ ਘੇਰਾ

ਕੁਝ ਦਿਨਾਂ ਬਾਅਦ, 14 ਜੁਲਾਈ, 2020 ਨੂੰ ਰਵੀ ਅਤੇ ਕਮਲ ਨੇ ਮੋਗਾ ਸ਼ਹਿਰ ਦੇ ਲੋਕਾਂ ਦਾ ਸ਼ੋਸ਼ਣ ਕਰਨ, ਫਿਰੌਤੀ ਲੈਣ ਅਤੇ ਦਹਿਸ਼ਤ ਪੈਦਾ ਕਰਨ ਲਈ ਸੁਪਰ ਸ਼ਾਈਨ ਕਪੜੇ ਦੇ ਸਟੋਰ ਦੇ ਮਾਲਕ ਤੇਜਿੰਦਰ ਉਰਫ਼ ਪਿੰਕਾ ਨੂੰ ਮਾਰ ਦਿੱਤਾ ਸੀ। ਜਾਂਚ ਵਿਚ ਪਤਾ ਲੱਗਾ ਕਿ ਰਵੀ ਨੇ ਪਿੰਕਾ ‘ਤੇ ਫਾਇਰਿੰਗ ਕੀਤੀ ਸੀ ਅਤੇ ਕਮਲ ਦੁਕਾਨ ਦੇ ਬਾਹਰ ਖੜ੍ਹਾ ਸੀ। ਹਾਲ ਹੀ ਵਿੱਚ ਹੋਈ ਘਟਨਾ ਵਿੱਚ, ਇਸ ਸਾਲ 9 ਫਰਵਰੀ ਨੂੰ, ਰਵੀ ਅਤੇ ਸੋਨੂੰ ਨੇ ਸ਼ਰਮਾ ਸਵੀਟਸ, ਮੋਗਾ ਦੇ ਮਾਲਕ ਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ ਸੀ।ਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਦੇ ਹੋਰ ਸਬੰਧਾਂ ਅਤੇ ਪਹਿਲਾਂ ਕੀਤੇ ਹੋਰ ਅਪਰਾਧਾਂ ਦਾ ਪਤਾ ਲਗਾਉਣ ਸਬੰਧੀ ਜਾਂਚ ਜਾਰੀ ਹੈ। ਫਰਾਰ ਮੁਲਜ਼ਮ ਕਮਲ ਦੀ ਗ੍ਰਿਫ਼ਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਨਿੱਜਰ ਵਿਰੁੱਧ ਰੈਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਅਤੇ ਕੁਝ ਸਮਾਂ ਪਹਿਲਾਂ ਕੈਨੇਡੀਅਨ ਅਧਿਕਾਰੀਆਂ ਵੱਲੋਂ  “ਨੋ ਫਲਾਈ ਲਿਸਟ” ਵਿੱਚ ਵੀ ਉਸ ਨੂੰ ਸ਼ਾਮਲ ਕਰ ਦਿੱਤਾ ਗਿਆ ਸੀ, ਹੁਣ ਉਸ ਵਿਰੁੱਧ ਅੰਤਰਰਾਸ਼ਟਰੀ ਵਾਰੰਟ ਜਾਰੀ ਕੀਤੇ ਜਾਣਗੇ ਅਤੇ ਕੈਨੇਡਾ ਅਧਾਰਤ ਹੋਰ ਕੱਟੜਪੰਥੀਆਂ ਖ਼ਿਲਾਫ਼ ਰੈਡ ਕਾਰਨਰ ਨੋਟਿਸ ਜਾਰੀ ਕੀਤੇ ਜਾਣਗੇ। ਸ੍ਰੀ ਗੁਪਤਾ ਨੇ ਕਿਹਾ ਕਿ ਸਰਕਾਰ ਮੁਕੱਦਮਾ ਚਲਾਉਣ ਅਤੇ ਅਪਰਾਧਿਕ ਕਾਰਵਾਈਆਂ ਲਈ ਉਨ੍ਹਾਂ ਨੂੰ ਭਾਰਤ ਭੇਜਣ ਦੀ ਅਪੀਲ ਵੀ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button