‘ਪੰਜਾਬ ਪ੍ਰਤੀ ਦੇਵਾਂਗਾ ਸਭ ਤੋਂ ਬਿਹਤਰ ਸੇਵਾਵਾਂ’
ਜਲੰਧਰ/ਨਵੀਂ ਦਿੱਲੀ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਮੈਂਬਰ ਅਤੇ ਸਾਬਕਾ ਕ੍ਰਿਕੇਟਰ ਖਿਡਾਰੀ ਹਰਭਜਨ ਸਿੰਘ ਨੇ ਕਿਹਾ ਹੈ ਕਿ ਉਹ ਦੇਸ਼ ਅਤੇ ਪੰਜਾਬ ਦੀ ਸੇਵਾ ਕਰਨ ਲਈ ਆਪਣਾ ਸਭ ਤੋਂ ਬਿਹਤਰ ਯੋਗਦਾਨ ਦੇਣਗੇ। ਹਰਭਜਨ ਸਿੰਘ ਨੇ ਅੱਜ ਟਵੀਟ ਕਰਦੇ ਹੋਏ ਕਿਹਾ ਕਿ ਦੇਸ਼ ਅਤੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਇਕ ਹੋਰ ਸੀਨੀਅਰ ਨੇਤਾ ਰਾਘਵ ਚੱਢਾ ਦਾ ਧੰਨਵਾਦ ਕੀਤਾ।
ਕੇਂਦਰ ਪੰਜਾਬ ਤੇ ਹੋਈ ਸਖ਼ਤ, ਲੋਕਾਂ ਦੇ ਨਿਸ਼ਾਨੇ ਤੇ ਆਪ ਆਗੂ ||
ਜ਼ਿਕਰਯੋਗ ਹੈ ਕਿ ਹਰਭਜਨ ਸਿੰਘ ਦੀ ਚੋਣ ਕਰਨ ’ਚ ਕੇਜਰੀਵਾਲ, ਭਗਵੰਤ ਮਾਨ ਅਤੇ ਰਾਘਵ ਚੱਢਾ ਦਾ ਮੁੱਖ ਯੋਗਦਾਨ ਸੀ। ਤਿੰਨਾਂ ਨੇ ਹੀ ਮਿਲ ਕੇ ਸਾਬਕਾ ਕ੍ਰਿਕੇਟਰ ਨੂੰ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ’ਚ ਭੇਜਣ ਦਾ ਫ਼ੈਸਲਾ ਲਿਆ ਸੀ। ਹਰਭਜਨ ਸਿੰਘ ਨੇ ਕਿਹਾ ਕਿ ਉਹ ਤਿੰਨਾਂ ਦੇ ਬਹੁਤ ਧੰਨਵਾਦੀ ਹਨ ਅਤੇ ਨਾਲ ਹੀ ਆਪਣੇ ਵੱਲੋਂ ਹਮੇਸ਼ਾ ਸਭ ਤੋਂ ਬਿਹਤਰ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰਨਗੇ।
The zeal to serve my state and nation continues with the new role bestowed upon me by Shri @ArvindKejriwal, Shri @BhagwantMann and Shri @raghav_chadha. Very thankful and fully committed to giving my very best always🙏 pic.twitter.com/nJn5EuJKDW
— Harbhajan Turbanator (@harbhajan_singh) March 27, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.