NewsBreaking NewsD5 specialPoliticsPunjabVideo

ਪੰਜਾਬ ਬਜਟ ਸੈਸ਼ਨ ਤੋਂ ਪਹਿਲਾਂ ਸਦਨ ਦੇ ਬਾਹਰ ਅਨੌਖਾ ਪ੍ਰਦਰਸ਼ਨ

ਚੰਡੀਗੜ੍ਹ : ਸਾਲ 2020 ਦਾ ਅੱਜ ਪੰਜਾਬ ਵਿਧਾਨ ਸਭਾ ‘ਚ ਪੰਜਾਬ ਦਾ ਪਹਿਲਾ ਬਜਟ ਪੇਸ਼ ਹੋਣ ਜਾ ਰਿਹਾ ਹੈ। ਕਾਂਗਰਸੀ ਨੇਤਾਵਾਂ ਨੂੰ ਜਿੱਥੇ ਇਸ ਬਜਟ ਤੋਂ ਕਾਫ਼ੀ ਉਮੀਦਾਂ ਹਨ, ਉਥੇ ਹੀ ਦੂਜੇ ਪਾਸੇ ਵਿਰੋਧੀ ਧਿਰ ਦੇ ਨੇਤਾ ਪੰਜਾਬ ਵਿਧਾਨ ਸਭਾ ‘ਚ ਪੰਜਾਬ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਤੋਂ ਪਿੱਛੇ ਨਹੀਂ ਹਟੇ।

LIVE | ਪੰਜਾਬ ਵਿਧਾਨ ਸਭਾ ਦੇ ਬਾਹਰ ਹੰਗਾਮਾ | Punjab Budget Session 2020

ਦਰਅਸਲ ਵਿਰੋਧੀ ਨੇਤਾ ਅੱਜ ਪੰਜਾਬ ਵਿਧਾਨ ਸਭਾ ਬਜਟ ਦੀ ਸ਼ੁਰੂਆਤ ਤੋਂ ਪਹਿਲਾਂ ਗਲ੍ਹੇ ‘ਚ ਬੱਲਬਾਂ ਦੇ ਹਾਰ ਪਾ ਕੇ ਸਦਨ ਦੇ ਬਾਹਰ ਪਹੁੰਚੇ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਜੰਮ ਕੇ ਰੋਸ ਪ੍ਰਦਰਸਨ ਕੀਤਾ। ਪੰਜਾਬ ਸਰਕਾਰ ਦੁਆਰਾ ਪੰਜਾਬ ‘ਚ ਵਧਾਈਆਂ ਗਈਆਂ ਬਿਜਲੀ ਦੀਆਂ ਦਰਾਂ ਨੂੰ ਲੈ ਕੇ ਸਦਨ ਦੇ ਬਾਹਰ ਗਲ੍ਹੇ ‘ਚ ਬੱਲਬਾਂ ਦੇ ਹਾਰ ਪਾ ਕੇ ਬਿਕਰਮ ਮਜੀਠੀਆ ਵੀ ਪਹੁੰਚੇ ਅਤੇ ਉਨ੍ਹਾਂ ਦੇ ਨਾਲ ਕਈ ਵਿਰੋਧੀ ਨੇਤਾ ਵੀ ਮੌਜੂਦ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button