PunjabTop News

ਪੰਜਾਬ ਲੋਕਪਾਲ ਨੇ ‘ਆਪ’ ਵਿਧਾਇਕ ਨੂੰ ਕੀਤਾ ਤਲਬ, ਸਾਬਕਾ PA ਨੂੰ ਧਮਕਾਉਣ ਦੀ ਸ਼ਿਕਾਇਤ

ਲੋਕਪਾਲ ਨੇ ਨੋਟਿਸ ਜਾਰੀ ਕਰਕੇ ਪੰਜਾਬ ਦੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੂੰ 16 ਫਰਵਰੀ ਨੂੰ ਤਲਬ ਕੀਤਾ ਹੈ। ਨੌਜਵਾਨਾਂ ਨੇ ਲੋਕਪਾਲ ਨੂੰ ਲਿਖਤੀ ਸ਼ਿਕਾਇਤ ਦੇ ਕੇ ਵਿਧਾਇਕ ਸਮੇਤ 5 ਲੋਕਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ। ਨੌਜਵਾਨ ਵਿਧਾਇਕ ਦਾ ਨਿੱਜੀ ਸਕੱਤਰ (ਪੀ.ਏ.) ਰਹਿ ਚੁੱਕਾ ਹੈ।

ਮੋਗਾ ਨਿਵਾਸੀ ਹਰਸ਼ ਅਰੇਨ ਵਿਧਾਇਕ ਅਮਨਦੀਪ ਕੌਰ ਅਰੋੜਾ ਦਾ ਬਤੌਰ ਪੀਏ ਸੀ ਅਤੇ ਪ੍ਰਾਪਰਟੀ ਡੀਲਰ ਦਾ ਕੰਮ ਵੀ ਕਰਦਾ ਹੈ। ਵਿਧਾਇਕ ਨੇ ਤਹਿਸੀਲ ਕੰਪਲੈਕਸ ਵਿੱਚ ਆਪਣੇ ਪੀਏ ਦੀ ਰਜਿਸਟਰੀ ਦਾ ਕੰਮ ਬੰਦ ਕਰਵਾ ਦਿੱਤਾ।ਨੌਜਵਾਨ ਨੇ ਕਾਨਫਰੰਸ ਕੀਤੀ ਅਤੇ ਇਹ ਸਾਰੀ ਜਾਣਕਾਰੀ ਜਨਤਕ ਕੀਤੀ। ਇਸ ਤੋਂ ਵਿਧਾਇਕ ਅਮਨਦੀਪ ਕੌਰ ਅਰੋੜਾ ਗੁੱਸੇ ਵਿੱਚ ਆ ਗਈ ਅਤੇ ਉਸ ਨੇ ਆਪਣੇ ਪੀਏ  ਹਰਸ਼ ਨੂੰ ਵਟਸਐਪ ‘ਤੇ ਕਾਲ ਕਰਕੇ ਧਮਕੀ ਦਿੱਤੀ।

ਇਸ ਮਾਮਲੇ ਨੂੰ ਲੈ ਕੇ ਹਰਸ਼ ਨੇ ਪੰਜਾਬ ਦੇ ਲੋਕਪਾਲ ਅਤੇ ਚੰਡੀਗੜ੍ਹ ਦੇ ਜਸਟਿਸ ਵਿਨੋਦ ਕੁਮਾਰ ਸ਼ਰਮਾ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਵਿਧਾਇਕ ਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਲੋਕਪਾਲ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਹਰਸ਼ ਨੇ ਵਿਧਾਇਕ ‘ਤੇ ਮੋਗਾ ਦੀ ਸ਼ਹੀਦ ਭਗਤ ਸਿੰਘ ਮਾਰਕੀਟ ‘ਚ ਬਣੀ ਫਰੀਡਮ ਫਾਈਟਰ ਅਤੇ ਪੰਜਾਬ ਸਰਕਾਰ ਦੀ ਜਾਇਦਾਦ ਹੜੱਪਣ ਦਾ ਵੀ ਦੋਸ਼ ਲਾਇਆ।

ਓਧਰ ਵਿਧਾਇਕ ਅਮਨਦੀਪ ਕੌਰ ਨੇ ਕਿਹਾ ਕਿ ਉਹ ਹਰ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਨੂੰ ਪੰਜਾਬ ਲੋਕਪਾਲ ਵੱਲੋਂ ਅਜੇ ਤੱਕ ਕੋਈ ਨੋਟਿਸ ਨਹੀਂ ਮਿਲਿਆ ਹੈ। ਨੋਟਿਸ ਆਉਣ ‘ਤੇ  ਉਹ ਲੋਕਪਾਲ ਅਦਾਲਤ ‘ਚ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button