ਹੁਣ ਸੂਬਾ ਸਰਕਾਰ ਨੇ ਪੰਜਾਬ ਵਿਚ ਸਕੂਲ ਪੱਧਰ ‘ਤੇ ਫੁੱਟਬਾਲ ਖਿਡਾਰੀ ਪੈਦਾ ਕਰਨ ਦੀ ਤਿਆਰੀ ਕਰ ਲਈ ਹੈ। ਇਸ ਦੇ ਲਈ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਡੀਐਫਬੀ (ਜਰਮਨੀ ਦੇ ਅਧਿਕਾਰਤ ਫੁੱਟਬਾਲ ਬੋਰਡ) ਨਾਲ ਸਾਂਝੇਦਾਰੀ ਕਰ ਸਕਦੀ ਹੈ। ਇਸੇ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਇਸ ਸਬੰਧੀ ਜਰਮਨੀ ਗਏ ਹੋਏ ਹਨ। ਜਿੱਥੇ ਉਹ ਕੁਝ ਦਿਨ ਰੁਕ ਕੇ ਸਾਰੀ ਸਥਿਤੀ ਦਾ ਜਾਇਜ਼ਾ ਲੈਣਗੇ। ਇਸ ਤੋਂ ਬਾਅਦ ਅਗਲੀ ਰਣਨੀਤੀ ਬਣਾਈ ਜਾਵੇਗੀ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਸ ਸੰਬੰਧੀ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.