PunjabPunjabTop News

ਪੰਜਾਬ ਵਿਧਾਨ ਸਭਾ ਚ ਅੱਜ ਪੇਸ਼ ਹੋਵੇਗਾ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ  

ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024 ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਪੇਸ਼ ਕੀਤਾ ਜਾਵੇਗਾ। ਇਸ ਬਿੱਲ ਦੇ ਲਾਗੂ ਹੋਣ ਤੋਂ ਬਾਅਦ ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲਿਆਂ ‘ਤੇ 25 ਲੱਖ ਤੋਂ 5 ਕਰੋੜ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ। ਦਸ ਸਾਲ ਤੱਕ ਦੀ ਸਜ਼ਾ ਵੀ ਹੋਵੇਗੀ। ਇਸ ਨਾਲ ਲੋਕ 31 ਜੁਲਾਈ 2024 ਤੋਂ ਪਹਿਲਾਂ ਖਰੀਦੇ ਗਏ 500 ਵਰਗ ਗਜ਼ ਦੇ ਪਲਾਟਾਂ ਦੀ ਬਿਨਾਂ ਐਨ.ਓ.ਸੀ. ਤੋਂ ਰਜਿਸਟਰੇਸ਼ਨ ਕਰਵਾ ਸਕਣਗੇ।

ਇਸ ਤੋਂ ਇਲਾਵਾ ਇਸ ਦੌਰਾਨ ਦਿ ਈਸਟ ਵਾਰ ਅਵਾਰਡ ਸੋਧ ਬਿੱਲ ਵੀ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਡੀਜੀਪੀ ਵੱਲੋਂ ਕੋਟਕਪੂਰਾ ਦੇ ਇੱਕ ਪੁਲਿਸ ਮੁਲਾਜ਼ਮ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਰਿਪੋਰਟ ਵੀ ਪੇਸ਼ ਕੀਤੀ ਜਾਵੇਗੀ। ਸੈਸ਼ਨ ਸਵੇਰੇ 10 ਵਜੇ ਸ਼ੁਰੂ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button