Breaking NewsD5 specialNewsPress ReleasePunjabTop News

ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 100 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 28 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 100 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਦਾਮਨ ਬਾਜਵਾ ਨੇ ਵਿਰੋਧੀਆਂ ਦੀ ਬਣਾਈ ਰੇਲ, ਸਮਰਥਕਾਂ ਨੂੰ ਧਮਕਾਉਣ ‘ਤੇ ਆਇਆ ਗੁੱਸਾ| D5 Channel Punjabi

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 7.43 ਕਰੋੜ ਰੁਪਏ ਦੀ 17.61 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 74.64  ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 16.73 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਅਕਾਲੀਆਂ ਨੇ ਪੱਟਿਆ ਮੋਦੀ ਦਾ ਲੀਡਰ! ਰਾਜੇਵਾਲ ਨੂੰ ਚੋਣ ਕਮਿਸ਼ਨ ਦਾ ਝਟਕਾ| D5 Channel Punjabi

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1176 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2727 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1808 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 621 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਸਰਕਾਰ ਲਈ ਮੁਸੀਬਤ, ਸੜਕਾਂ ‘ਤੇ ਆਏ ਟਰੱਕ ਡਰਾਇਵਰ, ਰੱਖੀ ਨਵੀਂ ਮੰਗ D5 Channel Punjabi

ਉਹਨਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2564 ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ ਜਦਕਿ 106 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 13549 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 375548 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 61 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button