ਪੰਜਾਬ ਸਰਕਾਰ ਨੇ ਅਨਲਾਕ 3 ਦੌਰਾਨ ਸਾਰੇ ਸ਼ਹਿਰਾਂ ਵਿੱਚ ਲਗਾਈਆਂ ਪਾਬੰਦੀਆਂ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ‘ਚ ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਅੱਜ ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ 18.08.2020 ਤੋਂ ਅਗਲੇ ਆਦੇਸ਼ਾਂ ਤੱਕ ਵਾਧੂ ਪਾਬੰਦੀਆਂ ਲਗਾਈਆਂ ਹਨ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਕੋਵਿਡ -19 ਮਾਮਲਿਆਂ ਵਿੱਚ ਅਚਾਨਕ ਵਾਧਾ ਹੋਣ ਕਰਕੇ ਰਾਜ ਦੇ ਸਾਰੇ ਸ਼ਹਿਰਾਂ ਵਿੱਚ ਕੁਝ ਗਤੀਵਿਧੀਆਂ ‘ਤੇ ਵਾਧੂ ਪਾਬੰਦੀਆਂ ਲਾਉਣਾ ਜ਼ਰੂਰੀ ਸਮਝਿਆ ਗਿਆ ਹੈ।
🔴 LIVE 🔴ਬੁਰੀ ਤਰਾਂ ਫਸ ਗਏ ਕੈਪਟਨ! ਹੁਣ ਕਿਉਂ ਰੋਣ ਲੱਗੇ ਸੁਮੇਧ ਸੈਣੀ!
ਇਸ ਅਨੁਸਾਰ 18 ਅਗਸਤ ਤੋਂ ਅਗਲੇ ਆਦੇਸ਼ਾਂ ਤੱਕ ਪੰਜਾਬ ਦੇ ਸਾਰੇ ਸ਼ਹਿਰਾਂ ਦੀ ਮਿਊਂਸਿਪਲ ਹੱਦਾਂ ਦੇ ਅੰਦਰ ਵਾਧੂ ਪਾਬੰਦੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਾਰੀਆਂ ਗੈਰ-ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਆਂ ਦੀ ਆਵਾਜਾਈ `ਤੇ ਪੰਜਾਬ ਦੇ ਸਾਰੇ ਸ਼ਹਿਰਾਂ ਦੀ ਮਿਊਂਸਿਪਲ ਹਦੂਦ ਦੇ ਅੰਦਰ ਰਾਤ 9.00 ਵਜੇ ਤੋਂ ਸਵੇਰੇ 5 ਵਜੇ ਤੱਕ ਪਾਬੰਦੀ ਰਹੇਗੀ।
ਖਾਲਿਸਤਾਨ ਕਾਂਡਾਂ ‘ਤੇ ਵੱਡੀ ਖ਼ਬਰ, ਸਰਕਾਰ ਹੋ ਗਈ ਸਖ਼ਤ, ਕਰਤੀ ਆਹ ਕਾਰਵਾਈ
ਹਾਲਾਂਕਿ, ਮਲਟੀਪਲ ਸਿ਼ਫਟਾਂ ਦੇ ਸੰਚਾਲਨ, ਰਾਸ਼ਟਰੀ ਅਤੇ ਰਾਜ ਮਾਰਗਾਂ `ਤੇ ਵਿਅਕਤੀਆਂ ਅਤੇ ਜਰੂਰੀ ਚੀਜ਼ਾਂ ਦੀ ਆਵਾਜਾਈ ਅਤੇ ਸਮਾਨ ਨੂੰ ਉਤਾਰਨ ਅਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਤੋਂ ਬਾਅਦ ਵਿਅਕਤੀਆਂ ਨੂੰ ਉਨ੍ਹਾਂ ਦੇ ਸਥਾਨਾਂ `ਤੇ ਜਾਣ ਸਮੇਤ ਲਿਆਉਣ-ਲਿਜਾਣ ਦੀ ਆਗਿਆ ਹੋਵੇਗੀ। ਇਸੇ ਤਰ੍ਹਾਂ 2-3 ਸਿ਼ਫਟਾਂ ਵਿੱਚ ਚੱਲ ਰਹੇ ਉਦਯੋਗ ਵੀ ਖੁੱਲੇ ਰਹਿਣਗੇ।
BIG BREAKING- ਕੈਪਟਨ ਦੇ ਸ਼ਹਿਰ ਨੂੰ ਪਾਇਆ ਗੁਰੂ ਦੀਆਂ ਫੌਜਾਂ ਨੇ ਘੇਰਾ,ਸ਼ਹਿਰ ਦੀ ਹਰ ਸੜਕ ਕਰਤੀ ਬੰਦ!
ਉਨ੍ਹਾਂ ਨੇ ਦੱਸਿਆ ਕਿ ਰੈਸਟੋਰੈਂਟ, ਹੋਟਲ ਅਤੇ ਹੋਰ ਪਰਾਹੁਣਚਾਰੀ ਦੀਆਂ ਇਕਾਈਆਂ ਰਾਤ 8.30 ਵਜੇ ਤੱਕ ਖੁੱਲੀਆਂ ਰਹਿਣਗੀਆਂ। ਇਸ ਤੋਂ ਇਲਾਵਾ ਦੁਕਾਨਾਂ ਅਤੇ ਸ਼ਾਪਿੰਗ ਮਾਲ ਸ਼ਾਮ 8 ਵਜੇ ਤੱਕ ਖੁੱਲ੍ਹੇ ਰਹਿਣਗੇ। ਸ਼ਾਪਿੰਗ ਮਾਲਾਂ ਵਿੱਚ ਸਥਿਤ ਰੈਸਟੋਰੈਂਟ / ਹੋਟਲ ਤੇ ਅਤੇ ਸ਼ਰਾਬ ਦੇ ਠੇਕੇ ਰਾਤ 8.30 ਵਜੇ ਤੱਕ ਖੁੱਲੇ ਰਹਿਣਗੇ।
ਸਿੱਧੂ ਦਾ 75-25 ਵਾਲਾ ਬਿਆਨ ਹੋਇਆ ਸਹੀਂ? ਬਾਦਲਾਂ ਦੇ ਪੁਰਾਣੇ ਬੰਦੇ ਨੇ ਕੈਮਰੇ ਅੱਗੇ ਖੋਲ੍ਹੇ ਸਾਰੇ ਭੇਦ!
ਇਸ ਤੋਂ ਇਲਾਵਾ ਰਾਜ ਭਰ ਵਿਚ ਜ਼ਰੂਰੀ ਚੀਜ਼ਾਂ ਅਤੇ ਸ਼ਾਪਿੰਗ ਮਾਲਾਂ ਵਿਚ ਵਪਾਰ ਕਰਨ ਵਾਲਿਆਂ ਤੋਂ ਇਲਾਵਾ 31.07.2020 ਦੀ ਹਦਾਇਤਾਂ ਅਨੁਸਾਰ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ। ਇਸ ਤੋਂ ਬਿਨਾਂ ਲੁਧਿਆਣਾ, ਪਟਿਆਲਾ ਅਤੇ ਜਲੰਧਰ 3 ਸ਼ਹਿਰਾਂ ਵਿੱਚ ਦੁਕਾਨਾਂ (ਜ਼ਰੂਰੀ ਚੀਜ਼ਾਂ ਦਾ ਕਾਰੋਬਾਰ ਕਰਨ ਵਾਲਿਆਂ ਤੋਂ ਇਲਾਵਾ) ਅਤੇ ਸ਼ਾਪਿੰਗ ਮਾਲ ਵੀ ਅਗਲੇ ਹੁਕਮਾਂ ਤੱਕ ਸ਼ਨੀਵਾਰ ਨੂੰ ਬੰਦ ਰਹਿਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਨੀਵਾਰ ਅਤੇ ਐਤਵਾਰ ਨੂੰ ਲੁਧਿਆਣਾ, ਪਟਿਆਲਾ ਅਤੇ ਜਲੰਧਰ ਵੱਡੇ ਸ਼ਹਿਰਾਂ ਵਿਚ ਬੇਲੋੜੀ ਯਾਤਰਾ ਤੋਂ ਗੁਰੇਜ਼ ਕਰਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.