ਚੰਡੀਗੜ੍ਹ, 17 ਫਰਵਰੀ 2023- ਪੋਸਟ ਮ੍ਰੈਟਿਕ ਵਜ਼ੀਫ਼ਾ ਘੁਟਾਲਾ ਮਾਮਲੇ ਵਿਚ 6 ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵਲੋਂ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਨ੍ਹਾਂ ਦੀ ਬਰਖਾਸਤਗੀ ਸਬੰਧੀ ਹੁਕਮ ਸਬੰਧਤ ਵਿਭਾਗ ਦੀ ਮੰਤਰੀ ਡਾ.ਬਲਜੀਤ ਕੌਰ ਵੱਲੋਂ ਜਾਰੀ ਕੀਤੇ ਗਏ ਹਨ। ਰਿਪੋਰਟ ਮੁਤਾਬਿਕ, ਬਰਖ਼ਾਸਤ ਕੀਤੇ ਗਏ ਅਧਿਕਾਰੀਆਂ ਵਿਚ ਡਿਪਟੀ ਡਾਇਰੈਕਟਰ ਪਰਮਿੰਦਰ ਗਿੱਲ, ਡਿਪਟੀ ਕੰਟਰੋਲਰ ਚਰਨਜੀਤ ਸਿੰਘ, ਮੁਕੇਸ਼ ਭਾਟੀਆ ਸੈਕਸ਼ਨ ਅਧਿਕਾਰੀ, ਰਜਿੰਦਰ ਚੋਪੜਾ ਸੁਪਰਡੈਂਟ ਅਤੇ ਰਾਕੇਸ਼ ਅਰੋੜਾ ਤੇ ਬਲਦੇਵ ਸਿੰਘ (ਦੋਵੇਂ ਸੀਨੀਅਰ ਸਹਾਇਕ) ਸ਼ਾਮਲ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.