NewsBreaking NewsD5 specialPunjab

ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ‘ਚੋਂ ਕੱਢਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।ਅੱਜ ਇਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪੰਜਾਬੀ ਯੂਨੀਵਰਸਿਟੀ ਦੇ ਮੌਜੂਦਾ ਵਿੱਤੀ ਸੰਕਟ ਵਿੱਚੋ ਕਢਣ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ।ਮੀਟੰਗ ਦੌਰਾਨ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਬੀ.ਐਸ ਘੁੰਮਣ ਵਲੋਂ ਪੇਸ਼ ਕੀਤੀ ਗਈ ਰਿਪੋਰਟ ਦੇ ਆਧਾਰ ਤੇ ਵਿੱਤ ਮੰਤਰੀ ਸ਼੍ਰੀ ਮਨਪ੍ਰੀਤ ਸਿੰਘ ਬਾਦਲ ਨੇ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਤੋਂ ਉਭਰਣ ਲਈ ਵਿੱਤ ਵਿਭਾਗ ਨੂੰ ਤੁਰੰਤ 20 ਕਰੋੜ ਰੁਪਏ ਦੀ ਰਾਸ਼ੀ ਬਤੌਰ ਸਪੈਸ਼ਲ ਗ੍ਰਾਂਟ ਜਾਰੀ ਕਰਨ ਦੀ ਹਦਾਇਤ ਕੀਤੀ।

ਲਓ ਜੀ! ਬ੍ਰਹਮਪੁਰਾ ਦੀ ਹੋ ਹੋਵੇਗੀ ਅਕਾਲੀ ਦਲ ‘ਚ ਵਾਪਸੀ ? ਸੁਖਬੀਰ ਨੇ ਪੱਟ ਲਏ ਬ੍ਰਹਮਪੁਰਾ ਦੇ ਖ਼ਾਸ ਬੰਦੇ

ਬੁਲਾਰੇ ਨੇ ਅੱਗੇ ਦੱਸਿਆ ਕਿ ਮੀਟਿੰਗ ਦੌਰਾਨ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਹਦਾਇਤ ਕੀਤੀ ਗਈ ਕਿ ਸਰਕਾਰ ਵਲੋਂ ਸ੍ਰੀ ਐਮ.ਐਸ ਨਾਰੰਗ (ਆਈ.ਏ.ਐਸ ਰਿਟਾਇਰਡ) ਜਿੰਨਾਂ ਨੂੰ ਬਤੌਰ ਵਿਸ਼ੇਸ਼ ਅਧਿਕਾਰੀ ਯੂਨੀਵਰਸਿਟੀ ਵਿਖੇ ਵਿਸ਼ੇਸ਼ ਤੌਰ ਤੇ ਯੂਨੀਵਰਸਿਟੀ ਦੀ ਵਿੱਤੀ ਸਥਿਤੀ ਸੁਧਾਰਨ ਹਿੱਤ ਵਾਇਸ ਚਾਂਸਲਰ ਦੀ ਮਦਦ ਲਈ ਤਾਇਨਾਤ ਕੀਤਾ ਗਿਆ ਹੈ ਦੀ ਸਹਾਇਤਾ ਨਾਲ ਯੂਨੀਵਰਸਿਟੀ ਵਲੋਂ ਅਗਲੀ ਮੀਟਿੰਗ ਜੋ ਕਿ ਅਗਸਤ ਮਹੀਨੇ ਦੇ ਪਹਿਲੇ ਹਫਤੇ ਰੱਖੀ ਜਾਵੇਗੀ ਦੌਰਾਨ ਆਪਣੇ ਖਰਚਿਆਂ ਨੂੰ ਘਟਾਉਣ ਲਈ ਠੋਸ ਉਪਾਅ/ਸੁਝਾਅ ਦਿੱਤੇ ਜਾਣ।

ਬਿਰਧ ਆਸ਼ਰਮ ‘ਚ ਕੈਮਰਾ ਚਲਾ ਕੇ ਵੜ੍ਹ ਗਿਆ ਪੱਤਰਕਾਰ, ਫੇਰ ਬਜੁਰਗ ਮਾਤਾ ਨੂੰ ਪੁੱਛੇ ਅਜਿਹੇ ਸਵਾਲ, ਲੱਗੀ ਉੱਚੀ-ਉੱਚੀ ਰੋਣ

ਇਹ ਵੀ ਹਦਾਇਤ ਕੀਤੀ ਕੀ ਗਈ ਕਿ ਉਸ ਵਿੱਚ ਯੂਨੀਵਰਸਿਟੀ ਵਲੋਂ ਇਕ ਮੁਕਮੰਲ ਅਤੇ ਸਵੈ-ਸਪੱਸ਼ਟ ਰੋਡ ਮੈਪ ਯੂਨੀਵਰਸਿਟੀ ਦੀ ਵਿੱਤੀ ਹਾਲਤ ਨੂੰ ਮੁੜ ਲੀਹ ਤੇ ਲੈ ਕੇ ਆਉਣ ਲਈ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਵਲੋਂ ਪੇਸ਼ ਕੀਤਾ ਜਾਵੇ।ਅਗਲੀ ਮੀਟਿੰਗ ਤੋਂ ਦੌਰਾਨ ਯੂਨੀਵਰਸਿਟੀ ਵਲੋਂ ਕਿੰਨੇ ਵਿੱਤੀ ਸਾਧਨ ਜੁਟਾਏ ਗਏ ਹਨ ਬਾਰੇ ਵੀ ਰਿਪੋਰਟ ਪੇਸ਼ ਕੀਤੀ ਜਾਵੇ। ਮੀਟਿੰਗ ਦੌਰਾਨ ਆਡੀਟਰ ਜਨਰਲ ਪੰਜਾਬ ਦੀ ਰਿਪੋਰਟ `ਤੇ ਵੀ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਨੂੰ ਠੋਸ ਅਤੇ ਨਿਰਣਾਇਕ ਕਾਰਵਾਈ ਕਰਨ ਲਈ ਕਿਹਾ ਗਿਆ।ਇਹ ਵੀ ਫੈਸਲਾ ਲਿਆ ਗਿਆ ਕਿ ਭਵਿੱਖ ਵਿੱਚ ਵਿੱਤੀ, ਅਕਾਦਮਿਕ ਅਤੇ ਇਮਤਿਹਾਨਾਂ ਸਬੰਧੀ ਜਿਸ ਵਿੱਚ ਟੀਚਿੰਗ ਅਤੇ ਨਾਨ-ਟੀਚਿੰਗ ਅਮਲੇ ਦੀ ਰੈਸ਼ਨਲਾਇਜਸ਼ਨ ਵੀ ਸ਼ਾਮਿਲ ਹੈ ਸਬੰਧੀ ਸੁਧਾਰ ਲਿਆਉਣ ਦੀ ਸਥਿਤੀ ਵਿੱਚ ਹੀ ਯੂਨੀਵਰਸਿਟੀ ਨੂੰ ਹੋਰ ਵਿੱਤੀ ਸਹਾਇਤ ਦੇਣ ਤੇ ਵਿਚਾਰ ਕੀਤਾ ਜਾਵੇਗਾ।

🔴 LIVE 🔴 ਖ਼ਬਰਾਂ ਦਾ ਸਿਰਾ | ਬੇਅਦਬੀਆਂ ਤੇ ਸਿੱਧੂ ਮੂਸੇਵਾਲੇ ‘ਤੇ ਵਕੀਲ ਨੇ ਕੀਤੇ ਖ਼ੁਲਾਸੇ | Call- 0175-5000156

ਇਨ੍ਹਾਂ ਸਾਰੀਆਂ ਮੁੱਦਿਆ ਤੇ ਫੈਸਲਾ ਲੈਣ ਲਈ ਸਿੰਡੀਕੇਟ ਦੀ ਮੀਟਿੰਗ ਵੀ ਜਲਦ ਤੋਂ ਜਲਦ ਬੁਲਾਉਣ ਲਈ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਨੂੰ ਹਦਾਇਤ ਕੀਤੀ ਗਈ। ਇਸ ਮੌਕੇ ਇਹ ਵੀ ਫੈਸਲਾ ਲਿਆ ਗਿਆ ਕਿ ਯੂਨੀਵਰਸਿਟੀ ਆਪਣੇ ਕੈਂਪਸ ਅਤੇ ਆਪਣੇ ਨਾਲ ਸਬੰਧਤ ਕਾਲਜਾਂ ਵਿੱਚ ਤੁਰੰਤ ਦਾਖਲੇ ਸ਼ੁਰੂ ਕਰੇਗੀ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਡਾ. ਘੁੰਮਣ ਵਲੋਂ ਯੂਨੀਵਰਸਿਟੀ ਦੀ ਮਾੜੀ ਵਿੱਤੀ ਹਾਲਤ ਬਾਰੇ ਜਾਣਕਾਰੀ ਦਿੰਦੇ ਹੋਏ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮਾਲਵੇ ਦੀ ਸਿਰਮੌਰ ਯੂਨੀਵਰਸਿਟੀ ਦੀ ਇਸ ਸੰਕਟ ਦੀ ਘੜੀ ਵਿੱਚ ਮਦਦ ਕਰੇ ਤਾਂ ਜੋ ਕਿ ਯੂਨੀਵਰਸਿਟੀ ਦੇ ਮੁਲਾਜਮਾਂ ਦੀਆਂ ਤਨਖਾਹਾਂ ਅਤੇ ਪੈਨਸ਼ਨ ਆਦਿ ਦੇ ਬਕਾਏ ਅਦਾ ਕੀਤੇ ਜਾ ਸਕਣ।
ਮੀਟਿੰਗ ਦੌਰਾਨ ਸਕੱਤਰ ਉੱਚੇਰੀ ਸਿੱਖਿਆ ਸ੍ਰੀ ਰਾਹੁਲ ਭੰਡਾਰੀ ਅਤੇ ਸਕੱਤਰ ਵਿੱਤ ਸ਼੍ਰੀ ਕੇ.ਏ.ਪੀ ਸਿਨਹਾ, ਡੀ.ਪੀ.ਆਈ ਕਾਲਜਾਂ ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਇਸ ਚਾਂਸਲਰ ਡਾ.ਘੁੰਮਣ ਹਾਜਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button