NewsBreaking NewsD5 specialPoliticsPunjab

ਪੰਜਾਬ ਸਰਕਾਰ ਵੱਲੋਂ ਡਰਾਈਵਿੰਗ ਲਾਇਸੈਂਸ, ਆਰ.ਸੀ. ਅਤੇ ਪਰਮਿਟਾਂ ਦੀ ਮਿਆਦ ‘ਚ ਵਾਧਾ- ਟਰਾਂਸਪੋਰਟ ਮੰਤਰੀ

– ਪੁਲਿਸ ਵਿਭਾਗ, ਟਰਾਂਸਪੋਰਟ ਵਿਭਾਗ ਅਤੇ ਸਾਰੇ ਡੀ.ਸੀਜ਼ ਨੂੰ ਨਿਰਦੇਸ਼ ਜਾਰੀ; ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ

ਚੰਡੀਗੜ੍ਹ : ਜਿਨ੍ਹਾਂ ਪੰਜਾਬ ਵਾਸੀਆਂ, ਟਰਾਂਸਪੋਰਟਾਂ ਜਾਂ ਹੋਰ ਸੰਸਥਾਵਾਂ ਦੇ ਡਰਾਈਵਿੰਗ ਲਾਇਸੈਂਸਾਂ, ਆਰ.ਸੀਜ਼ ਜਾਂ ਪਰਮਿਟਾਂ ਦੀ ਮਿਆਦ 1 ਫਰਵਰੀ, 2020 ਤੋਂ ਮੁੱਕ ਚੁੱਕੀ ਹੈ ਅਤੇ ਕੋਵਿਡ-19 ਕਾਰਨ ਉਹ ਹਾਲੇ ਤੱਕ ਇਨ੍ਹਾਂ ਨੂੰ ਰਿਨਿਊ ਨਹੀਂ ਕਰਵਾ ਸਕੇ, ਉਨ੍ਹਾਂ ਲਈ ਇਕ ਚੰਗੀ ਖਬਰ ਹੈ। ਜਿਹੜੇ ਡਰਾਈਵਿੰਗ ਲਾਇਸੰਸ, ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ) ਅਤੇ ਪਰਮਿਟ ਆਦਿ ਦੀ ਮਿਆਦ 1 ਫਰਵਰੀ, 2020 ਤੋਂ ਬਾਅਦ ਜਾਂ 31 ਦਸੰਬਰ, 2020 ਤੱਕ ਖਤਮ ਹੋਣੀ ਹੈ, ਨੂੰ ਹੁਣ ਮਿਤੀ 31 ਦਸੰਬਰ, 2020 ਤੱਕ ਵੈਧ ਮੰਨਿਆ ਜਾਵੇਗਾ।
ਪੰਜਾਬ ਦੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ 19 ਮਹਾਂਮਾਰੀ ਕਾਰਨ ਬਣੇ ਗੰਭੀਰ ਹਾਲਾਤਾਂ ਦੇ ਚੱਲਦਿਆਂ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਵਲੋਂ ਬੀਤੇ ਕੱਲ੍ਹ ਇਸ ਸਬੰਧੀ ਤਾਜ਼ਾ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

🔴 LIVE 🔴ਮੁੱਖ ਮੰਤਰੀ ਨੂੰ ਹੋਇਆ ਕਰੋਨਾ ਵਾਇਰਸ, ਢੱਡਰੀਆਂ ਵਾਲੇ ਦਾ ਜਥੇਦਾਰ ਨੂੰ ਸਿੱਧਾ ਜਵਾਬ

ਉਨ੍ਹਾਂ ਕਿਹਾ ਕਿ ਹਦਾਇਤਾਂ ਅਨੁਸਾਰ ਮੋਟਰ ਵਾਹਨ ਐਕਟ, 1988 ਅਤੇ ਸੈਂਟਰਲ ਮੋਟਰ ਵਾਹਨ ਨਿਯਮ, 1989 ਤਹਿਤ ਬਣਾਏ ਜਾਂਦੇ ਦਸਤਾਵੇਜ਼ ਜਿਵੇਂ ਕਿ ਡਰਾਈਵਿੰਗ ਲਾਇਸੈਂਸਾਂ, ਰਜਿਸਟ੍ਰੇਸ਼ਨ ਸਰਟੀਫਿਕੇਟ, ਪਰਮਿਟ ਆਦਿ ਜਿਨ੍ਹਾਂ ਦੀ ਮਿਆਦ 01 ਫਰਵਰੀ, 2020 ਤੋਂ ਬਾਅਦ ਜਾਂ 31 ਦਸੰਬਰ, 2020 ਤੱਕ ਖਤਮ ਹੋਣੀ ਹੈ, ਨੂੰ 31 ਦਸੰਬਰ, 2020 ਤੱਕ ਵੈਧ ਮੰਨਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹਦਾਇਤਾਂ ਬਾਰੇ ਪੱਤਰ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਪੰਜਾਬ ਦੇ ਡੀਜੀਪੀ ਨੂੰ ਭੇਜ ਦਿੱਤਾ ਹੈ।

BIG BREAKING- ਪਾਕਿਸਤਾਨ ‘ਚ ਸਿੱਖ ਗ੍ਰੰਥੀ ਦੀ ਧੀ ਨਾ ਵਾਪਰਿਆ ਭਾਣਾ!

ਇਸ ਤੋਂ ਇਲਾਵਾ ਏਡੀਜੀਪੀ (ਟ੍ਰੈਫਿਕ), ਸਾਰੇ ਡਿਪਟੀ ਕਮਿਸ਼ਨਰਾਂ, ਸਾਰੇ ਐਸਐਸਪੀਜ਼ ਅਤੇ ਟਰਾਂਸਪੋਰਟ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਆਮ ਨਾਗਰਿਕਾਂ ਨੂੰ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਕਤ ਹਦਾਇਤਾਂ ਦੇ ਮੱਦੇਨਜ਼ਰ ਵਾਹਨਾਂ ਦੀ ਚੈਕਿੰਗ ਦੌਰਾਨ ਜਿਨ੍ਹਾਂ ਵਿਅਕਤੀਆਂ, ਟਰਾਂਸਪੋਰਟਰਾਂ ਜਾਂ ਹੋਰ ਸੰਸਥਾਵਾਂ ਦੇ ਡਰਾਈਵਿੰਗ ਲਾਇਸੈਂਸਾਂ, ਰਜਿਸਟ੍ਰੇਸ਼ਨ ਸਰਟੀਫਿਕੇਟ ਜਾਂ ਪਰਮਿਟ 1 ਫਰਵਰੀ, 2020 ਤੋਂ ਬਾਅਦ ਰੀਨਿਊੇ ਨਹੀਂ ਕਰਵਾਏ ਗਏ ਹਨ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ ਕਿਉਂ ਕਿ ਨਵੀਆਂ ਹਦਾਇਤਾਂ ਅਨੁਸਾਰ ਅਜਿਹੇ ਦਸਤਾਵੇਜ਼ 31 ਦਸੰਬਰ, 2020 ਤੱਕ ਵੈਧ ਮੰਨੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button