Press ReleasePunjabTop News

ਪੰਜਾਬ ਸਰਕਾਰ ਸ਼ਗਨ ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਉਨ੍ਹਾਂ ਦੀ ਧੀਆਂ ਦੇ ਵਿਆਹ ਲਈ ਦਿੰਦੀ ਹੈ 51,000 ਰੁਪਏ : ਅਨਮੋਲ ਗਗਨ ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ-ਵੱਖ ਕਿਰਤੀ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ। ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਸੁੱਕਰਵਾਰ ਨੂੰ ਸੂਬਾ ਸਰਕਾਰ ਦੀ ਸ਼ਗਨ ਸਕੀਮ ਬਾਰੇ ਵਿਆਖਿਆ ਕੀਤੀ।  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਜਿਸਟਰਡ ਉਸਾਰੀ ਕਿਰਤੀ ਆਪਣੀਆਂ ਧੀਆਂ ਦੇ ਵਿਆਹ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਬੋਰਡ (ਬੀਓਸੀਡਬਲਯੂ ਬੋਰਡ) ਦੀ ਸ਼ਗਨ ਸਕੀਮ ਤਹਿਤ 51,000 ਰੁਪਏ ਦੀ ਰਾਸ਼ੀ ਪ੍ਰਾਪਤ ਕਰਨ ਦੇ ਯੋਗ ਹੈ।  ਇਸ ਸਕੀਮ ਦਾ ਲਾਭ ਉਸਾਰੀ ਕਾਮੇ 2 ਲੜਕੀਆਂ ਤੱਕ ਦੇ ਵਿਆਹ ਲਈ ਲੈ ਸਕਦੇ ਹਨ।
ਚੰਨੀ ਦੇ ਹਲਕੇ ’ਚ ਲੋਕਾਂ ਦੀ ਮੌ.ਤ‘, ਉਪਰੋਂ ਪੁਲਿਸ ਪੈ ਗਈ ਪਿੱਛੇ’, ਚੰਨੀ ਨੇ ਕੀਤੇ ਖੁਲਾਸੇ D5 Channel Punjabi
ਇਸ ਤੋਂ ਇਲਾਵਾ, ਮੰਤਰੀ ਮਾਨ ਨੇ ਦੱਸਿਆ ਕਿ ਜੇਕਰ ਕੋਈ ਮਹਿਲਾ ਉਸਾਰੀ ਕਿਰਤੀ ਜੋਕਿ ਬੀਓਸੀਡਬਲਯੂ ਬੋਰਡ ਨਾਲ ਰਜਿਸਟਰਡ ਹੈ ਤਾਂ ਉਹ ਵੀ ਆਪਣੇ ਵਿਆਹ ਲਈ ਸ਼ਗਨ ਦੀ ਰਾਸ਼ੀ ਪ੍ਰਾਪਤ ਕਰਨ ਦੀ ਹੱਕਦਾਰ ਹੈ, ਬਸ਼ਰਤੇ ਉਸਦੇ ਰਜਿਸਟਰਡ ਮਾਪਿਆਂ ਨੇ ਪਹਿਲਾਂ ਉਸਦੇ ਵਿਆਹ ਲਈ ਇਸ ਸਕੀਮ ਦਾ ਲਾਭ ਨਾ ਲਿਆ ਹੋਵੇ। ਮੰਤਰੀ ਨੇ ਅੱਗੇ ਕਿਹਾ ਕਿ ਕੋਈ ਵੀ ਰਜਿਸਟਰਡ ਉਸਾਰੀ ਕਿਰਤੀ ਆਪਣੀ ਬੇਟੀ ਦੇ ਵਿਆਹ ਤੋਂ ਬਾਅਦ ਛੇ ਮਹੀਨਿਆਂ ਦੇ ਅੰਦਰ ਅੰਦਰ ਸਗੁਨ ਸਕੀਮ ਦਾ ਲਾਭ ਲੈਣ ਲਈ ਅਪਲਾਈ ਕਰ ਸਕਦਾ ਹੈ।  ਉਨਾਂ ਕਿਹਾ ਕਿ ਵਿਆਹ ਨੂੰ ਪ੍ਰਮਾਣਿਤ ਕਰਨ ਲਈ ਬਿਨੈ-ਪੱਤਰ ਦੇ ਨਾਲ ਮੈਰਿਜ ਰਜਿਸਟ੍ਰੇਸ਼ਨ ਅਥਾਰਟੀ ਦੁਆਰਾ ਜਾਰੀ ਸਰਟੀਫਿਕੇਟ ਜਮ੍ਹਾ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਰਤੀ ਵਰਗ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button