Breaking NewsD5 specialNewsPress ReleasePunjabTop News
ਪੰਜਾਬ ਸਰਕਾਰੀ ਸਿਖਲਾਈ ਸੰਸਥਾਵਾਂ ਰਾਹੀਂ ਆਈਲੈਟਸ ਦੀ ਸਿਖਲਾਈ ਦੇਣ ਵਾਲਾ ਪਹਿਲਾ ਸੂਬਾ ਬਣਿਆ
ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਹਾਜ਼ਰੀ ਵਿੱਚ ਕੈਂਬਰਿਜ ਯੂਨੀਵਰਸਿਟੀ ਪ੍ਰੈਸ ਇੰਡੀਆ ਨਾਲ ਐਮਓਯੂ ਸਹੀਬੱਧ
ਸਰਕਾਰੀ ਤਕਨੀਕੀ ਸੰਸਥਾਵਾਂ ਵਿੱਚ ਲਗਭਗ 40000 ਚਾਹਵਾਨ ਨੌਜਵਾਨ ਨੂੰ ਦਿੱਤੀ ਜਾਵੇਗੀ ਸਿਖਲਾਈ
ਚੰਡੀਗੜ੍ਹ : ਰਾਜ ਦੇ ਨੌਜਵਾਨਾਂ ਨੂੰ ਮਿਆਰੀ ਅਤੇ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕੈਂਬਰਿਜ਼ ਯੂਨੀਵਰਸਿਟੀ ਪ੍ਰੈਸ ਇੰਡੀਆ ਦੇ ਸਹਿਯੋਗ ਨਾਲ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਰਾਹੀਂ ਆਈਲੈਟਸ ਦੀ ਕੋਚਿੰਗ ਦੇਣ ਦਾ ਨਵਾਂ ਵਿਚਾਰ ਸ਼ੁਰੂ ਕੀਤਾ ਹੈ। ਕੈਮਬਿ੍ਰਜ਼ ਯੂਨੀਵਰਸਿਟੀ ਪ੍ਰੈਸ ਇੰਡੀਆ ਕੈਂਬਿ੍ਰਜ਼ ਯੂਨੀਵਰਸਿਟੀ ਪ੍ਰੈਸ ਯੂਕੇ ਦੀ ਇੱਕ ਸਹਾਇਕ ਕੰਪਨੀ ਹੈ, ਜੋ ਕਿ ਕੈਂਬਿ੍ਰਜ ਯੂਨੀਵਰਸਿਟੀ ਦਾ ਪ੍ਰਕਾਸ਼ਨ ਕਾਰੋਬਾਰ ਹੈ ਅਤੇ ਵਿਦਿਅਕ ਕੋਰਸਾਂ ਅਤੇ ਸਿੱਖਿਆ ਸਮੱਗਰੀ ਨੂੰ ਵਿਕਸਤ ਅਤੇ ਪ੍ਰਕਾਸ਼ਤ ਕਰਦੀ ਹੈ। ਯੂਨੀਵਰਸਿਟੀ ਨਾਲ ਸਮਝੌਤਾ (ਐਮਓਯੂ) ਸਹੀਬੱਧ ਕਰਨ ਲਈ ਅੱਜ ਇੱਥੇ ਹੋਏ ਸਮਾਗਮ ਦੌਰਾਨ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਹਰ ਸਾਲ ਲਗਭਗ 6 ਲੱਖ ਪੰਜਾਬੀ ਵਿਦਿਆਰਥੀ ਆਈਲੈਟਸ ਦੀ ਤਿਆਰੀ ਕਰਦੇ ਹਨ ਅਤੇ ਅਜਿਹੇ ਵਿਦਿਆਰਥੀਆਂ ਲਈ ਨਵੇਂ ਵਿਦਿਅਕ ਮੌਕੇ ਖੋਜਣਾ ਹੀ ਸਮੇਂ ਦੀ ਮੰਗ ਹੈ। ਉਨਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਵਿੱਚ ਇੱਕ ਅਜਿਹਾ ਮਾਹੌਲ ਸਿਰਜਣਾ ਹੈ ਜਿੱਥੇ ਸਾਡੇ ਵਿਦਿਆਰਥੀਆਂ ਦੀ ਸਮਰੱਥਾ ਨੂੰ ਵਿਸ਼ਵ ਪੱਧਰੀ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਜੇ ਪੂਰੇ ਵਿਸ਼ਵ ਦੀ ਗੱਲ ਕਰੀਏ ਤਾਂ ਭਾਰਤ ਵਿੱਚ ਨੌਜਵਾਨ ਆਬਾਦੀ ਸਭ ਤੋਂ ਵੱਧ ਹੈ ਅਤੇ ਇਸ ਨੂੰ ਵਿਲੱਖਣ ਸਿੱਖਿਆ ਦੀ ਲੋੜ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਮਝੌਤੇ ਵਿੱਚ ਇੱਕ ਅਧਿਕਾਰਤ ਪ੍ਰੀਖਿਆ ਕੇਂਦਰ ਰਾਹੀਂ ਟ੍ਰੇਨਰਾਂ ਲਈ ਇੱਕ ਅਧਿਆਪਕ ਸਿਖਲਾਈ ਪ੍ਰੋਗਰਾਮ ਸ਼ਾਮਲ ਹੈ ਅਤੇ ਯੂਨੀਵਰਸਿਟੀ ਵੱਲੋਂ ਟੀਚਿੰਗ ਮਾਡਿਊਲ ਦੇ ਨਾਲ-ਨਾਲ ਸਮੱਗਰੀ ਅਤੇ ਅਧਿਆਪਨ ਭਾਗੀਦਾਰਾਂ ਵੀ ਪ੍ਰਦਾਨ ਕੀਤੇ ਜਾਣਗੇ। ‘‘ਪੰਜਾਬ ਭਾਰਤ ਦਾ ਇੱਕ ਪ੍ਰਮੁੱਖ ਪ੍ਰਵਾਸ ਸੂਬਾ ਹੈ ਜਿੱਥੇ ਬਹੁਤ ਵਿਆਪਕ ਪ੍ਰਵਾਸੀ ਗਿਣਤੀ ਮੌਜਦੂ ਹੈ, ਜੋ ਆਪਣੀ ਮਿਹਨਤ ਅਤੇ ਉੱਦਮਤਾ ਲਈ ਜਾਣਿਆ ਜਾਂਦੇ ਹਨ। ਉਨਾਂ ਨੇ ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਆਪਣੇ ਆਪ ਨੂੰ ਸਥਾਪਿਤ ਕੀਤਾ ਹੈ, ਜਿੱਥੇ ਰਹਿਣ, ਕੰਮ ਕਰਨ ਜਾਂ ਅਧਿਐਨ ਕਰਨ ਲਈ ਜਾਣ ਵਾਲਿਆਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਉਨਾਂ ਕਿਹਾ ਕਿ ਅਸੀਂ ਇਹ ਪਤਾ ਲਗਾਉਣਾ ਚਾਹੁੰਦੇ ਹਾਂ ਕਿ ਉਹਨਾਂ ਦੀ ਬਾਹਰ ਜਾਣ ਤੋਂ ਪਹਿਲਾਂ ਉਹਨਾਂ ਨੂੰ ਅੰਗਰੇਜ਼ੀ ਜਾਂ ਹੋਰ ਵਿਦੇਸ਼ੀ ਭਾਸ਼ਾਵਾਂ ਵਿੱਚ ਬਿਹਤਰ ਸਿਖਲਾਈ ਕਿਵੇਂ ਦਿੱਤੀ ਜਾ ਸਕੇ ਤਾਂ ਜੋ ਵਿਦੇਸ਼ ਜਾ ਕੇ ਉਹ ਆਸਾਨੀ ਨਾਲ ਨੌਕਰੀਆਂ ਪ੍ਰਾਪਤ ਕਰਨ ਦੇ ਯੋਗ ਹੋ ਸਕਣ। ਰਾਣਾ ਗੁਰਜੀਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਸਰਕਾਰ ਵਲੋਂ ਸਰਕਾਰੀ ਆਈ.ਟੀ.ਆਈਜ ਅਤੇ ਸਰਕਾਰਾਂ ਵਿੱਚ ਆਈਲੈਟਸ ਦੀ ਕੋਚਿੰਗ ਅਤੇ ਸਿਖਲਾਈ ਪ੍ਰਦਾਨ ਕਰਨ ਲਈ ਕੈਂਬਰਿਜ ਯੂਨੀਵਰਸਿਟੀ ਪ੍ਰੈਸ ਇੰਡੀਆ ਨਾਲ ਸਮਝੌਤਾ ਕਰਨਾ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ। ਪੰਜਾਬ ਭਰ ਵਿੱਚ ਪੋਲੀਟੈਕਨਿਕ ਕਾਲਜ ਅਸੀਂ ਜਿਲਾ ਰੋਜ਼ਗਾਰ ਅਤੇ ਉੱਦਮ ਬਿਊਰੋਜ (ਡੀਬੀਈਈਜ਼) ਦੀ ਇੱਕ ਬਹੁਤ ਹੀ ਮਜਬੂਤ ਪ੍ਰਣਾਲੀ ਰਾਹੀਂ ਕਾਨੂੰਨੀ ਰਾਹਾਂ ਰਾਹੀਂ ਵਿਦੇਸ਼ਾਂ ਵਿੱਚ ਨੌਜਵਾਨਾਂ ਦੇ ਪ੍ਰਵਾਸ ਦੀ ਸਹੂਲਤ ਲਈ ਪੰਜਾਬ ਵਿੱਚ ਵਿਦੇਸ਼ੀ ਅਧਿਐਨ ਅਤੇ ਪਲੇਸਮੈਂਟ ਸੈੱਲ ਦੀ ਸਥਾਪਨਾ ਕੀਤੀ ਹੈ।
ਇਸ ਸਮਝੌਤਾ ਮੁਤਾਬਕ ਲਗਭਗ 40000 ਚਾਹਵਾਨ ਨੌਜਵਾਨਾਂ ਨੂੰ ਸਿੱਖਿਅਤ ਅਤੇ ਪ੍ਰਮਾਣਿਤ ਟ੍ਰੇਨਰਾਂ ਵਲੋਂ ਸਰਕਾਰੀ ਤਕਨੀਕੀ ਸੰਸਥਾਵਾਂ ਵਿੱਚ ਆਈਲੈਟਸ ਦੀ ਕੋਚਿੰਗ ਅਤੇ ਸਿਖਲਾਈ ਦਿੱਤੀ ਜਾਵੇਗੀ। ਕੈਂਬਰਿਜ ਯੂਨੀਵਰਸਿਟੀ ਸਰਕਾਰੀ ਆਈ.ਟੀ.ਆਈਜ ਅਤੇ ਪੌਲੀਟੈਕਨਿਕਾਂ ਵਿੱਚ ਅੰਗਰੇਜੀ ਦੇ ਸਾਰੇ ਅਧਿਆਪਕਾਂ ਲਈ ਆਈਲੈਟਸ ਟੈਸਟ ਕਰਵਾਏਗੀ ਅਤੇ ਜਿਹੜੇ ਉਮੀਦਵਾਰ ਆਈਲੈਟਸ ਪ੍ਰੀਖਿਆ ਵਿੱਚ 8 ਬੈਂਡ ਪ੍ਰਾਪਤ ਕਰਨਗੇ, ਉਨਾਂ ਨੂੰ ਆਈਲੈਟਸ ਕੋਚਿੰਗ ਲਈ ਨਾਮਜ਼ਦ ਕੀਤਾ ਜਾਵੇਗਾ। ਇਹ ਉਪਰਾਲਾ ਨੌਜਵਾਨਾਂ ਨੂੰ ਪ੍ਰਾਈਵੇਟ ਆਈਲੈਟਸ ਟ੍ਰੇਨਰਾਂ ਦੁਆਰਾ ਭਾਰੀ ਫੀਸਾਂ ਵਸੂਲਣ ਦੀ ਲੁੱਟ ਤੋਂ ਬਚਾਏਗਾ। ਇਸ ਸਮਝੌਤੇ ਨੂੰ ਪੰਜਾਬ ਲਈ ਇਤਿਹਾਸਕ ਪਲ ਕਰਾਰ ਦਿੰਦਿਆਂ ਉਨਾਂ ਕਿਹਾ ਕਿ ਵਿਭਾਗ ਨੇ ਅੰਗਰੇਜ਼ੀ ਭਾਸ਼ਾ ਦੇ ਸਿਖਲਾਈ ਕੇਂਦਰਾਂ ਦੀ ਸਥਾਪਨਾ, ਮਾਨਤਾ ਅਤੇ ਪ੍ਰਬੰਧਨ ਲਈ ਸਾਰੇ ਪ੍ਰਾਈਵੇਟ ਆਈਲੈਟਸ ਕੇਂਦਰਾਂ ਲਈ ਇੱਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਦਾ ਖਰੜਾ ਤਿਆਰ ਕਰਨ ਦਾ ਵੀ ਫੈਸਲਾ ਕੀਤਾ ਹੈ। ਪੰਜਾਬ ਵਿੱਚ ਗੋਸਟ ਇਮੀਗ੍ਰੇਸ਼ਨ ਸਲਾਹਕਾਰਾਂ ਨੂੰ ਨਿਯਮਤ ਕਰਨ, ਜਾਅਲੀ ਵਿਆਹਾਂ ਨੂੰ ਰੋਕਣ ਅਤੇ ਬਾਇਓਮੀਟ੍ਰਿਕ ਅਪੁਆਇੰਟਮੈਂਟਸ ਦੇ ਮੁੱਦਿਆਂ ਨੂੰ ਕੰਟਰੋਲ ਕਰਨ ਲਈ ਐਸਓਪੀਜ ਬਣਾਉਣ ਦੀ ਲੋੜ ‘ਤੇ ਜੋਰ ਦਿੰਦਿਆਂ ਉਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਇੱਕ ਕਾਨੂੰਨੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ । ਅਜਿਹੇ ਨਿਰਧਾਰਤ ਢੰਗ ਰਾਹੀਂ ਹੀ ਉਹ ਵਿਦੇਸ਼ ਜਾਣ। ਗੈਰ ਕਾਨੂੰਨੀ ਤਰੀਕੇ ਨਾਲ ਆਪਣੇ ਸੁਪਨਿਆਂ ਨੂੰ ਪੂਰਾ ਕਰਕੇ ਪੈਸਾ ਕਮਾਉਣ ਦੀ ਕੋਸ਼ਿਸ਼ ਕਰ ਕੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦੀ ਲੁੱਟ ਤੋਂ ਬਚਣ।
ਜ਼ਿਕਰਯੋਗ ਹੈ ਕਿ ਕੈਂਬਿ੍ਰਜ ਯੂਨੀਵਰਸਿਟੀ ਪ੍ਰੈਸ ਅਤੇ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਿਚਕਾਰ ਰਣਨੀਤਕ ਭਾਈਵਾਲੀ ਦਾ ਉਦੇਸ਼ ਖੇਤਰ ਦੇ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿੱਚ ਪੜਾਈ ਜਾਂ ਕੰਮ ਲਈ ਅੰਗਰੇਜ਼ੀ ਵਿੱਚ ਮੁਹਾਰਤ ਸਾਬਤ ਕਰਨ ਅਤੇ ਸੁਧਾਰਨ ਵਿੱਚ ਮਦਦ ਕਰਨਾ ਹੈ। ਇਹ ਪਹਿਲਕਦਮੀ ਪੰਜਾਬ ਦੇ ਵਿਦਿਆਰਥੀਆਂ ਨੂੰ ਕੈਂਬਿ੍ਰਜ ਤੋਂ ਪਿ੍ਰੰਟ ਅਤੇ ਡਿਜੀਟਲ ਦੋਵਾਂ ਰੂਪਾਂ ਵਿੱਚ ਉੱਚ ਮਿਆਰ ਵਾਲੀ ਅਧਿਐਨ ਸਮੱਗਰੀ ਪ੍ਰਦਾਨ ਕਰੇਗੀ। ਇਸ ਤੋਂ ਇਲਾਵਾ ਇਹ ਉਪਰਾਲਾ ਕੈਂਬਿ੍ਰਜ ਦੇ ਟ੍ਰੇਨਰਾਂ ਨੂੰ ਮਿਆਰੀ ਸਿਖਲਾਈ ਪ੍ਰੋਗਰਾਮਾਂ ਦੇ ਨਾਲ-ਨਾਲ ਟੀਚਿੰਗ ਸਰਟੀਫਿਕੇਸ਼ਨ ਦੀ ਪੇਸ਼ਕਸ਼ ਕਰੇਗਾ। ਇਸ ਮੌਕੇ ‘ਤੇ ਕੈਂਬਰਿਜ ਯੂਨੀਵਰਸਿਟੀ ਪ੍ਰੈਸ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਰੁਣ ਰਾਜਮਨੀ, ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ (ਹੁਨਰ ਵਿਕਾਸ ਅਤੇ ਤਕਨੀਕੀ ਸਿੱਖਿਆ) ਡਾ. ਸੰਦੀਪ ਸਿੰਘ ਕੌੜਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸਕੱਤਰ ਵਿਕਾਸ ਗਰਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਡਾਇਰੈਕਟਰ ਪ੍ਰਦੀਪ ਕੁਮਾਰ ਅਗਰਵਾਲ, ਪੰਜਾਬ ਸਰਕਾਰ ਦੇ ਅਧਿਕਾਰੀ ਅਤੇ ਕੈਂਬਰਿਜ਼ ਇੰਡੀਆ ਦੇ ਡੈਲੀਗੇਟ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.