ਪੰਜਾਬ, ਹਰਿਆਣਾ ‘ਚ ਕਿਸਾਨਾਂ ਨੇ ਸ਼ੁਰੂ ਕੀਤਾ ‘ਰੇਲ ਰੋਕੋ’ ਅੰਦੋਲਨ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ‘ਚ ਕਿਸਾਨਾਂ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਵਿਆਪੀ ਐਲਾਨ ‘ਤੇ 4 ਘੰਟੇ ਲੰਬਾ ‘ਰੇਲ ਰੋਕੋ’ ਅੰਦੋਲਨ ਸ਼ੁਰੂ ਕੀਤਾ। ਜ਼ਿਕਰਯੋਗ ਹੈ ਕਿ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਕਿਸਾਨ ਧਰਨੇ ‘ਤੇ ਹਨ। ਹਾਲਾਂਕਿ ਦੋਵੇਂ ਰਾਜਾਂ ‘ਚ ਕਿਤੇ ਵੀ ਹਿੰਸਾ ਦੀ ਕੋਈ ਰਿਪੋਰਟ ਨਹੀਂ ਹੈ।
ਰਾਸਟਰਪਤੀ ਦੀ ਚਿੱਠੀ ਲੈ ਕਿਸਾਨੀ ਅੰਦੋਲਨ ‘ਚ ਪਹੁੰਚਿਆ RSS ਦਾ ਖਾਸ ਬੰਦਾ! ਬਾਰਡਰ ‘ਤੇ ਕਿਸਾਨਾਂ ਨੂੰ ਦਿੱਤੀ ਸਪੋਟ!
ਕਿਸਾਨ ਯੂਨੀਅਨਾਂ ਵੱਲੋਂ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਦਾ ਐਲਾਨ ਕਰਨ ਤੋਂ ਇਲਾਵਾ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਬਲਾਂ ਦੀ ਨਿਯੁਕਤੀ ਵਧਾ ਦਿੱਤੀ ਗਈ ਹੈ। ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਟਰੇਨਾਂ ਨੂੰ ਰੋਕਿਆ ਜਾਵੇਗਾ। ਇੱਕ ਵੀਡੀਓ ‘ਚ ਭਾਰਤੀ ਕਿਸਾਨ ਯੂਨੀਅਨ ਦੇ ਮੁਖੀ ਗੁਰਨਾਮ ਸਿੰਘ ਚਢੂਣੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ – ਆਪਣੇ ਜ਼ਿਲ੍ਹਿਆ ‘ਚ ਨਿਰਧਾਰਿਤ ਸਥਾਨ ‘ਤੇ ਇਕੱਠਾ ਹੋਣ ਅਤੇ ਵਿਰੋਧ ਨੂੰ ਸਫਲ ਬਣਾਉਣ।
ਸਵੇਰੇ- ਸਵੇਰੇ ਕਿਸਾਨਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ ਚਿਹਰੇ ‘ਤੇ ਆਈ ਰੌਣਕ ||
ਉਨ੍ਹਾਂ ਨੇ ਕਿਸਾਨਾਂ ਨੂੰ ਇਹ ਸੁਨਿਸਚਿਤ ਕਰਨ ਲਈ ਵੀ ਕਿਹਾ ਕਿ ਵਿਰੋਧ ਸ਼ਾਂਤੀਪੂਰਨ ਤਰੀਕੇ ਨਾਲ ਹੋਵੇ। ਐਡੀਸ਼ਨਲ ਡਿਵੀਜਨਲ ਰੇਲਵੇ ਮੈਨੇਜਰ, ਅੰਬਾਲਾ ਡਿਵੀਜਨ, ਪੰਕਜ ਗੁਪਤਾ ਨੇ ਦੱਸਿਆ ਕਿ ਕਾਨੂੰਨ ਅਤੇ ਵਿਵਸਥਾ ਦੇ ਲਈ ਰੇਲਵੇ ਸੁਰੱਖਿਆ ਵਿਸ਼ੇਸ਼ ਬਲ ਤੋਂ ਇਲਾਵਾ ਕੰਪਨੀਆਂ ਤੈਨਾਤ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.