PunjabTop News

ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ ਕਈ ਸੂਬਿਆਂ ਵਿਚ ਭਾਰੀ ਮੀਂਹ ਪੈਂਣ ਦੇ ਅਸਾਰ

ਉੱਤਰੀ ਭਾਰਤ ’ਚ ਮਾਨਸੂਨ ਪੂਰੀ ਤਰ੍ਹਾਂ ਐਕਟਿਵ ਹੋ ਗਿਆ ਹੈ। ਇਸ ਕਾਰਨ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ’ਚ ਬੀਤੇ ਦਿਨ ਭਾਰੀ ਮੀਂਹ ਪਿਆ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕਰ ਦਿੱਤੀ ਹੈ। ਅੱਜ ਤੋਂ ਲੈ ਕੇ 2 ਜੁਲਾਈ ਤੱਕ ਵਿਭਾਗ ਵੱਲੋਂ ਪੰਜਾਬ ਵਿਚ ਮੌਸਮ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਹੋਵੇਗੀ।

ਰਾਸ਼ਟਰੀ ਰਾਜਧਾਨੀ ਦੇ ਕੁਝ ਹਿੱਸਿਆਂ ’ਚ ਸ਼ਨੀਵਾਰ ਨੂੰ ਮੀਂਹ ਪਿਆ। ਓਧਰ ਪਹਾੜੀ ਸੂਬੇ ਹਿਮਾਚਲ ਦੇ 6 ਜ਼ਿਲ੍ਹਿਆਂ ਊਨਾ, ਬਿਲਾਸਪੁਰ, ਹਮੀਰਪੁਰ, ਕਾਂਗੜਾ, ਸੋਲਨ ਅਤੇ ਸਿਰਮੌਰ ’ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਆਰੇਂਜ, 4 ਜ਼ਿਲ੍ਹਿਆਂ ਚੰਬਾ, ਕੁੱਲੂ, ਮੰਡੀ ਅਤੇ ਸ਼ਿਮਲਾ ’ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 4 ਜ਼ਿਲ੍ਹਿਆਂ ਸੋਲਨ, ਕਾਂਗੜਾ, ਮੰਡੀ ਅਤੇ ਸਿਰਮੌਰ ਦੇ ਕੁਝ ਹਿੱਸਿਆਂ ’ਚ ਹੜ੍ਹ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਸ਼ਨੀਵਾਰ ਨੂੰ ਰਾਜਧਾਨੀ ਸ਼ਿਮਲਾ ਵਿਚ ਸ਼ਾਮ ਨੂੰ ਹਲਕਾ ਜਿਹਾ ਮੀਂਹ ਪਿਆ, ਜਦਕਿ ਮੰਡੀ ’ਚ 4, ਬਿਲਾਸਪੁਰ ’ਚ 0.5 , ਧੌਲਾਕੁਆਂ ’ਚ 1 ਅਤੇ ਨੇਰੀ ’ਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦਕਿ ਧਰਮਸ਼ਾਲਾ ’ਚ ਕਿਣਮਿਣ ਹੋਈ।

। ਨਵਾਂਸ਼ਹਿਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਮੋਹਾਲੀ, ਰੂਪਨਗਰ ਵਰਗੇ ਜ਼ਿਲ੍ਹਿਆਂ ਵਿੱਚ ਗਰਜ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ ਵਰਗੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਵੀ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

30 ਜੂਨ ਲਈ ਕੀਤੀ ਗਈ ਮੌਸਮ ਦੀ ਭਵਿੱਖਬਾਣੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 1 ਜੁਲਾਈ ਅਤੇ ਦੋ ਜੁਲਾਈ ਨੂੰ ਵੀ ਕੁਝ ਪਠਾਨਕੋਟ, ਰੂਪਨਗਰ, ਪਟਿਆਲਾ ਸਮੇਤ ਕੁਝ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਚਿਤਾਵਨੀਆਂ ਵੱਲ ਧਿਆਨ ਦੇਣ ਦੀ ਸਲਾਹ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button