ਪੰਜਾਬੀ ਗਾਇਕ ਜੈਨੀ ਜੌਹਲ ਦਾ ‘ਲੈਟਰ ਟੂ CM’ ਹੋਇਆ ਬਲਾਕ, ਮੂਸੇਵਾਲਾ ਤੇ CM ਮਾਨ ਦਾ ਜ਼ਿਕਰ
ਜਲੰਧਰ : ਬੀਤੇ ਦਿਨੀਂ ਪੰਜਾਬੀ ਗਾਇਕ ਜੈਨੀ ਜੌਹਲ ਦਾ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਇਨਸਾਫ਼ ਨੂੰ ਲੈ ਕੇ ਇਕ ਗੀਤ ਰਿਲੀਜ਼ ਹੋਇਆ ਸੀ, ਜਿਸ ਨੂੰ ਲੈ ਕੇ ਹੁਣ ਹਰ ਪਾਸੇ ਚਰਚਾ ਹੋ ਰਹੀ ਹੈ। ਦਰਅਸਲ ਜੈਨੀ ਜੌਹਲ ਦੇ ਗੀਤ ਦਾ ਨਾਂ ‘ਲੈਟਰ ਟੂ ਸੀ. ਐੱਮ.’ ਸੀ, ਜਿਸ ‘ਚ ਉਸ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਗਏ ਸਨ। ਇਸ ਗੀਤ ਰਾਹੀਂ ਜੈਨੀ ਜੌਹਲ ਨੇ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਸੀ।
ਮਿੰਟਾਂ ‘ਚ ਭਖਿਆ ਨਵਾਂ ਮੁੱਦਾ, ਸਰਕਾਰ ਨੂੰ ਪਿਆ ਵਖ਼ਤ, ਕੱਢਣਾ ਪਊ ਹੱਲ ਨਹੀਂ ਤਾਂ…D5 Channel Punjabi
ਯੂਟਿਊਬ ਤੋਂ ਹਟਾਇਆ ਜੈਨੀ ਜੌਹਲ ਦਾ ਗੀਤ
ਹਾਲਾਂਕਿ ਹੁਣ ਖ਼ਬਰ ਆ ਰਹੀ ਹੈ ਕਿ ਗਾਇਕਾ ਦਾ ਇਹ ਗੀਤ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ। ਇਸ ਗੀਤ ਰਾਹੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਇਨਸਾਫ਼ ਦੀ ਮੰਗ ਕੀਤੀ ਗਈ ਸੀ। ਇਹ ਗੀਤ ਸ਼ਨੀਵਾਰ ਨੂੰ ਰਿਲੀਜ਼ ਹੋਇਆ ਸੀ। ਰਿਲੀਜ਼ ਹੁੰਦਿਆਂ ਹੀ ਇਹ ਗੀਤ ਸੁਰਖੀਆਂ ‘ਚ ਆ ਗਿਆ ਸੀ ਪਰ ਅੱਜ ਇਹ ਗੀਤ ਯੂਟਿਊਬ ਤੋਂ ਗਾਇਬ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਇਨਸਾਫ਼ ਦੀ ਮੰਗ ਕਰਦਿਆਂ ਗਾਇਕਾ ਜੈਨੀ ਜੌਹਲ ਦੇ ਨਵੇਂ ਗੀਤ ਨੇ ਸਿਆਸਤ ‘ਚ ਹਲਚਲ ਮਚਾ ਦਿੱਤੀ ਹੈ। ਇਸ ਗੀਤ ਰਾਹੀਂ ਜੈਨੀ ਜੌਹਲ ਨੇ ਭਗਵੰਤ ਮਾਨ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਸਿੱਧੂ ਦੇ ਕਤਲ ਨੂੰ 4 ਮਹੀਨੇ ਬੀਤ ਚੁੱਕੇ ਹਨ, ਦੱਸੋ ਇਨਸਾਫ਼ ਕਿੱਥੇ ਹੈ?
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.