Breaking NewsD5 specialNewsPress ReleasePunjabTop News
ਪੰਥ ਵਿਰੋਧੀ ਸ਼ਕਤੀਆਂ ਦੇ ਮੁਕਾਬਲੇ ਲਈ ਇਕਜੁੱਟ ਹੋਵੇ ਸਿੱਖ ਕੌਮ-ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸਾਕਾ ਨਨਕਾਣਾ ਸਾਹਿਬ ਦੇ 101ਵੇਂ ਵਰ੍ਹੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ
ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਫ਼ਰਵਰੀ 1921 ਵਿਚ ਵਾਪਰੇ ਖੂਨੀ ਸਾਕੇ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦਾਸਪੁਰ ਦੇ ਨਗਰ ਗੋਧਰਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਨਗਰ ਗੋਧਰਪੁਰ ਵਿਖੇ ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦਾ ਪਰਿਵਾਰ ਆ ਕੇ ਵੱਸਿਆ ਸੀ ਅਤੇ ਇਸ ਅਸਥਾਨ ’ਤੇ ਬੀਤੇ ਸਾਲ ਸਾਕੇ ਦੀ 100 ਸਾਲਾ ਸ਼ਤਾਬਦੀ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਈ ਗਈ ਸੀ। ਇਸ ਵਾਰ 101ਵੇਂ ਵਰ੍ਹੇ ਕਰਵਾਏ ਗਏ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਕਿ ਇਸ ਨਗਰ ਵਿਚ ਹਰ ਸਾਲ ਸ਼ਹੀਦੀ ਸਾਕੇ ਦੀ ਯਾਦ ਮਨਾਈ ਜਾਵੇਗੀ ਅਤੇ ਇਸ ਤੋਂ ਇਲਾਵਾ ਸਾਕੇ ਦੇ ਹੋਰਨਾਂ ਸ਼ਹੀਦਾਂ ਦੇ ਨਗਰਾਂ ਵਿਚ ਵੀ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਸਿੱਖ ਕੌਮ ਦਾ ਜਨਮ ਅਸਥਾਨ ਹੈ ਅਤੇ ਇਸ ਨੂੰ 100 ਸਾਲਾ ਪਹਿਲਾਂ ਅਯਾਸ਼ ਮਹੰਤਾਂ ਪਾਸੋਂ ਅਜ਼ਾਦ ਕਰਵਾਉਣ ਲਈ ਖਾਲਸਾ ਪੰਥ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਸਨ।
ਉਨ੍ਹਾਂ ਕਿਹਾ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਸਾਡੇ ਮਾਰਗ ਦਰਸ਼ਨ ਹਨ ਅਤੇ ਉਨ੍ਹਾਂ ਨੇ ਜਿਸ ਦ੍ਰਿੜ੍ਹਤਾ ਨਾਲ ਗੁਰਧਾਮ ਨੂੰ ਅਜ਼ਾਦ ਕਰਵਾਇਆ, ਉਹ ਸਿੱਖੀ ਜਜ਼ਬੇ ਨੂੰ ਪ੍ਰਚੰਡ ਰੱਖਣ ਦੀ ਵਿਥਿਆ ਹੋ ਨਿਬੜੀ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਵੀ ਬਹੁਤ ਸਾਰੀਆਂ ਪੰਥ ਵਿਰੋਧੀਆਂ ਸ਼ਕਤੀਆਂ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕਰਨ ’ਤੇ ਤੁਲੀਆਂ ਹੋਈਆਂ ਹਨ, ਜਿਨ੍ਹਾਂ ਦਾ ਇਕਜੁਟਤਾ ਨਾਲ ਮੁਕਾਬਲਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਸਮੁੱਚੀ ਸਿੱਖ ਕੌਮ ਇਕੱਠੀ ਹੋ ਕੇ ਸਿੱਖੀ ਦੀ ਚੜ੍ਹਦੀ ਕਲਾ ਲਈ ਯਤਨ ਕਰੇ ਅਤੇ ਨੌਜੁਆਨਾਂ ਅਤੇ ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਅੱਗੇ ਆਏ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਕਥਾਵਾਚਕ ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ।
ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸੀਨੀਅਰ ਅਕਾਲੀ ਆਗੂ ਸ. ਰਵੀਕਰਨ ਸਿੰਘ ਕਾਹਲੋਂ, ਅੰਤ੍ਰਿੰਗ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਸਾਬਕਾ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਨਾਮ ਸਿੰਘ ਜੱਸਲ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਗੁਰਿੰਦਰ ਸਿੰਘ ਸ਼ਾਮਪੁਰਾ, ਸ. ਰਤਨ ਸਿੰਘ ਜੱਫਰਵਾਲ, ਸ. ਕੁਲਦੀਪ ਸਿੰਘ ਤੇੜਾ, ਸ. ਗੁਰਇਕਬਾਲ ਸਿੰਘ ਮਾਹਲ, ਸ. ਜਸਬੀਰ ਸਿੰਘ ਘੁੰਮਣ, ਸ. ਸੁਖਬੀਰ ਸਿੰਘ ਵਾਹਲਾ, ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਤਬੀਰ ਸਿੰਘ ਧਾਮੀ, ਮੈਨੇਜਰ ਇਕਬਾਲ ਸਿੰਘ ਮੁਖੀ, ਸ. ਗੁਰਤਿੰਦਰਪਾਲ ਸਿੰਘ, ਸ. ਰਣਜੀਤ ਸਿੰਘ ਕਲਿਆਣਪੁਰ, ਸ. ਕਰਤਾਰ ਸਿੰਘ, ਸ. ਮਨਜੀਤ ਸਿੰਘ, ਸ. ਸਤਨਾਮ ਸਿੰਘ ਰਿਆੜ, ਬਾਬਾ ਤਰਨਜੀਤ ਸਿੰਘ ਨਿੱਕੇਘੁੰਮਣ, ਸ. ਗੁਰਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸ਼ਹੀਦ ਭਾਈ ਲਛਮਣ ਸਿੰਘ, ਸ. ਦਲਬੀਰ ਸਿੰਘ ਸਰਪੰਚ ਗੋਧਰਪੁਰ, ਸ. ਸਤਪਾਲ ਸਿੰਘ, ਸ. ਕੁਲਦੀਪ ਸਿੰਘ, ਸ. ਮਸਵਿੰਦਰ ਸਿੰਘ, ਸ. ਜਰਨੈਲ ਸਿੰਘ, ਸ. ਅਵਤਾਰ ਸਿੰਘ, ਸ. ਲਖਬੀਰ ਸਿੰਘ, ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ, ਭਾਈ ਜਗਦੇਵ ਸਿੰਘ, ਭਾਈ ਤਰਸੇਮ ਸਿੰਘ, ਭਾਈ ਰਣਜੀਤ ਸਿੰਘ, ਭਾਈ ਗੁਰਵਿੰਦਰ ਸਿੰਘ ਭਾਈ ਗੁਰਮੁੱਖ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.