ਬਠਿੰਡਾ ‘ਚ ‘ਕੋਰੋਨਾ’ ਦੀ ਐਂਟਰੀ, ਨਾਂਦੇੜ ਤੋਂ ਪਰਤੇ ਦੋ ਸ਼ਰਧਾਲੂ ਨਿਕਲੇ ਪੌਜ਼ੀਟਿਵ
ਬਠਿੰਡਾ : ਨਾਂਦੇੜ ਤੋਂ ਪਰਤੇ ਦੋ ਸ਼ਰਧਾਲੂਆਂ ਦੀ ਕੋਵਿਡ 19 ਬਿਮਾਰੀ ਸਬੰਧੀ ਕਰਵਾਏ ਟੈਸਟ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸਨ ਨੇ ਇੰਨ੍ਹਾਂ ਸ਼ਰਧਾਲੂਆਂ ਨੂੰ ਜਿ਼ਲ੍ਹੇ ਵਿਚ ਆਉਣ ਵਾਲੇ ਦਿਨ ਤੋਂ ਹੀ ਸਰਕਾਰੀ ਇਕਾਂਤਵਾਸ ਵਿਚ ਰੱਖਿਆ ਹੋਇਆ ਸੀ ਅਤੇ ਇੰਨ੍ਹਾਂ ਨੂੰ ਪਰਿਵਾਰ ਜਾਂ ਹੋਰ ਲੋਕਾਂ ਨੂੰ ਮਿਲਣ ਨਹੀਂ ਦਿੱਤਾ ਸੀ। ਉਨ੍ਹਾਂ ਨੇ ਜਿ਼ਲ੍ਹਾਂ ਵਾਸੀਆਂ ਨੂੰ ਕਿਹਾ ਕਿ ਉਹ ਕਿਸੇ ਘਬਰਾਹਟ ਵਿਚ ਨਾ ਆਉਣ ਅਤੇ ਆਪਣੇ ਘਰਾਂ ਵਿਚ ਰਹਿਣ। ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਇੰਨ੍ਹਾਂ ਲੋਕਾਂ ਤੋਂ ਹੋਰ ਲੋਕਾਂ ਨੂੰ ਬਿਮਾਰੀ ਦੀ ਲਾਗ ਨਾ ਲੱਗੇ ਇਸ ਲਈ ਪਹਿਲਾਂ ਹੀ ਸਾਰੀਆਂ ਸਾਵਧਾਨੀਆਂ ਰੱਖੀਆਂ ਸਨ।
ਕਰਫ਼ਿਊ ਦੌਰਾਨ ਪੰਜਾਬ ਤੋਂ ਬਾਹਰੋਂ ਆਉਣ ਵਾਲੇ ਲੋਕਾਂ ਲਈ ਕੈਪਟਨ ਦਾ ਵੱਡਾ ਬਿਆਨ ! D5 Channel Punjabi
ਉਨ੍ਹਾਂ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ਦਾ ਸ਼ਖਤੀ ਨਾਲ ਪਾਲਣ ਕਰਨ ਅਤੇ ਆਪਣੇ ਘਰਾਂ ਵਿਚ ਹੀ ਰਹਿਣ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਜਿਟਵ ਆਉਣ ਵਾਲਿਆਂ ਵਿਚੋਂ ਇਕ ਪੁਰਸ਼ ਹੈ ਅਤੇ ਇਕ ਮਹਿਲਾ ਹੈ। ਉਨ੍ਹਾਂ ਨੇ ਦੱਸਿਆ ਕਿ ਇੰਨ੍ਹਾਂ ਵਿਚੋਂ ਇਕ ਬਠਿੰਡਾ ਦਾ ਰਹਿਣ ਵਾਲਾ ਹੈ ਜਦ ਕਿ ਇਕ ਦਿੱਲੀ ਨਾਲ ਸਬੰਧਤ ਹੈ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਦੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ।ਜਦ ਕਿ ਇੰਨ੍ਹਾਂ ਦੇ ਨਾਲ ਆਏ ਸਹਿਯਾਤਰੀਆਂ ਦੀਆਂ ਰਿਪੋਟਾਂ ਨੈਗੇਟਿਗ ਆਈਆਂ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.