
ਟਕਪੂਰਾ ਦੇ ਨਜ਼ਦੀਕੀ ਪਿੰਡ ਚਾਹਿਲ ਵਿੱਚ ਇੱਕ ਪਰਿਵਾਰ ਉਤੇ 15 ਮਈ ਨੂੰ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਪਤਾ ਚੱਲਿਆ ਕਿ ਭਾਰਤੀ ਫੌਜ ਵਿੱਚ ਅਗਨੀਵੀਰ ਵਜੋਂ ਤਾਇਨਾਤ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ। ਅਕਾਸ਼ਦੀਪ ਦੀ ਸ੍ਰੀਨਗਰ ਸਰਹੱਦ ਉਤੇ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਉਸਦੀ ਅੰਤਿਮ ਯਾਤਰਾ ਮੌਕੇ ਕਈ ਸਿਆਸੀ ਆਗੂ ਅਤੇ ਹੋਰ ਜਥੇਬੰਦੀਆਂ ਦੇ ਆਗੂ ਆਏ ਜਿਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਨਾਲ ਹੀ ਭਰੋਸਾ ਦਿਵਾਇਆ ਕਿ ਅਕਾਸ਼ਦੀਪ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਅਤੇ ਉਸਦਾ ਬਣਦਾ ਸਨਮਾਨ ਦਿਵਾਉਣ ਲਈ ਲੜਾਈ ਲੜਨਗੇ ਪਰ ਉਸਤੋਂ ਬਾਅਦ ਕਿਸੇ ਨੇ ਵੀ ਪਰਿਵਾਰ ਦੀ ਸਾਰ ਨਹੀਂ ਲਈ।ਇਥੋਂ ਤੱਕ ਕੇ ਪੰਜਾਬ ਦੀ ਮੌਜੂਦਾ ਸਰਕਾਰ ਦੇ ਨੁਮਾਇੰਦੇ ਵੀ ਪੁੱਜੇ ਜਿਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਐਲਾਨ ਜਿਸ ਵਿੱਚ ਮ੍ਰਿਤਕ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੇ ਵਾਅਦੇ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਅੱਜ 23 ਦਿਨ ਬੀਤਣ ਉਤੇ ਵੀ ਕਿਸੇ ਨੇ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸਨੂੰ ਲੈਕੇ ਪਰਿਵਾਰ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਇਸ ਵਤੀਰੇ ਤੋਂ ਦੁਖੀ ਹੋਏ ਪਰਿਵਾਰ ਨੇ ਫੈਸਲਾ ਲਿਆ ਕੇ ਜਦ ਤੱਕ ਅਕਾਸ਼ਦੀਪ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਜਾਂਦਾ ਅਤੇ ਉਸਦਾ ਬਣਦਾ ਸਨਮਾਨ ਨਹੀਂ ਮਿਲਦਾ ਤੱਦ ਤੱਕ ਅਕਾਸ਼ਦੀਪ ਦੀਆਂ ਅਸਥੀਆਂ ਜਲ ਪ੍ਰਵਾਹ ਨਹੀਂ ਕਰਨਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.