ਬਾਜਵਾ ਨੇ ‘ਆਪ’ ਸਰਕਾਰ ਨੂੰ ਬੇਲੋੜਾ ਪ੍ਰਚਾਰ ਬਜਟ ਨਾ ਰੱਖਣ ਦੀ ਚੇਤਾਵਨੀ ਦਿੱਤੀ
ਚੰਡੀਗੜ੍ਹ: ਸੁਪਰੀਮ ਕੋਰਟ ਵੱਲੋਂ ਦਿੱਲੀ ਦੀ ‘ਆਪ’ ਸਰਕਾਰ ਨੂੰ ਆਰਆਰਟੀਐਸ ਪ੍ਰਾਜੈਕਟ ਲਈ ਇਸ਼ਤਿਹਾਰਬਾਜ਼ੀ ਬਜਟ ਵਿੱਚੋਂ 415 ਕਰੋੜ ਰੁਪਏ ਟਰਾਂਸਫਰ ਕਰਨ ਦੇ ਆਦੇਸ਼ ਦਿੱਤੇ ਜਾਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਬਹੁਤ ਜ਼ਿਆਦਾ ਪ੍ਰਚਾਰ ਬਜਟ ਨਿਰਧਾਰਤ ਨਾ ਕਰਨ ਦੀ ਚੇਤਾਵਨੀ ਦਿੱਤੀ। ਬਾਜਵਾ ਨੇ ਕਿਹਾ ਕਿ ਭਾਰਤ ਦੇ ਕੰਪਟਰੋਲਰ ਆਡੀਟਰ ਜਨਰਲ (ਕੈਗ) ਨੂੰ ‘ਆਪ’ ਪੰਜਾਬ ਸਰਕਾਰ ਦੇ ਪ੍ਰਚਾਰ ਬਜਟ ਦਾ ਵਿਸ਼ੇਸ਼ ਆਡਿਟ ਕਰਵਾਉਣਾ ਚਾਹੀਦਾ ਹੈ।
Ik Meri vi Suno : ਹੁਣ ਨਹੀਂ ਟਲਦੇ Kisan, ਪੈ ਗਿਆ ਯੱਬ ਤਰੀਕ ਦਾ ਕਰਤਾ ਐਲਾਨ, High Court ਨੇ ਝਾੜੀ ਸਰਕਾਰ | D5
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸਰਕਾਰ ਦੇ ਝੂਠੇ ਪ੍ਰਚਾਰ ਲਈ ਲਗਭਗ 750 ਕਰੋੜ ਰੁਪਏ ਰੱਖੇ ਹਨ। ਇੰਨੇ ਵੱਡੇ ਬਜਟ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਦੂਜੇ ਸੂਬਿਆਂ ਦੇ ਮੀਡੀਆ ਘਰਾਣਿਆਂ ਨੂੰ ਇਸ਼ਤਿਹਾਰ ਦਿੱਤੇ, ਜਿਸ ਨਾਲ ਪੰਜਾਬ ਦੇ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕੋਲ ਸੂਬੇ ‘ਚ ਪਰਾਲੀ ਦੇ ਪ੍ਰਬੰਧਨ ਲਈ ਬੈਲਰ ਮਸ਼ੀਨਾਂ ਲਈ ਫੰਡ ਨਹੀਂ ਹਨ ਪਰ ਉਸ ਕੋਲ ਚੋਣਾਂ ਵਾਲੇ ਸੂਬਿਆਂ ‘ਚ ਜਾਅਲੀ ਇਸ਼ਤਿਹਾਰਾਂ ਰਾਹੀਂ ਪ੍ਰਚਾਰ ਕਰਨ ਲਈ ਬਜਟ ਹੈ। ਹੁਣ ਪੰਜਾਬ ਦੇ ਵਾਤਾਵਰਣ ਮੰਤਰੀ ਮੀਤ ਹੇਅਰ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਹੈ ਅਤੇ ਉਨ੍ਹਾਂ ਤੋਂ ਵਾਤਾਵਰਣ ਵਿਭਾਗ ਖੋਹ ਲਿਆ ਗਿਆ ਹੈ।
Congress ਨੇ High Court ‘ਚ ਫਸਾਏ AAP ਵਾਲੇ, ਪੈ ਗਿਆ ਨਵਾਂ ਪੰਗਾ, ਹੁਣ ਦੇਣਾ ਪਵੇਗਾ ਜਵਾਬ | D5 Channel Punjabi
ਬਾਜਵਾ ਨੇ ਕਿਹਾ ਕਿ ਪ੍ਰਚਾਰ ਲਈ ਇੰਨਾ ਵੱਡਾ ਬਜਟ ਰੱਖਣ ਦੀ ਬਜਾਏ ਸਰਕਾਰ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਨਕਦ ਰਿਆਇਤਾਂ ਦੇਣੀ ਚਾਹੀਦੀਆਂ ਸਨ। ਉਨ੍ਹਾਂ ਕਿਹਾ ਕਿ ਸੂਬੇ ਦੀ ਵਿਗੜਦੀ ਵਿੱਤੀ ਹਾਲਤ ਨੂੰ ਸੁਚਾਰੂ ਬਣਾਉਣ ਵਿੱਚ ‘ਆਪ’ ਸਰਕਾਰ ਦੀ ਅਸਮਰੱਥਾ ਕਾਰਨ ਰੁਟੀਨ ਗਤੀਵਿਧੀਆਂ ਉਧਾਰ ਲਏ ਪੈਸੇ ‘ਤੇ ਚਲਾਈਆਂ ਜਾ ਰਹੀਆਂ ਹਨ। ਇਸ ਦੇ ਨਤੀਜੇ ਵਜੋਂ ਇਸ ਵਿੱਤੀ ਸਾਲ ਦੇ ਅੰਤ ਤੱਕ ਪੰਜਾਬ ਦਾ ਕਰਜ਼ਾ 3,27,050 ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰਨ ਦੀ ਉਮੀਦ ਹੈ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਵਾਅਦਿਆਂ ਦੇ ਬਾਵਜੂਦ ‘ਆਪ’ ਸਰਕਾਰ ਰੇਤ ਮਾਈਨਿੰਗ ਤੋਂ 20,000 ਕਰੋੜ ਰੁਪਏ ਅਤੇ ਭ੍ਰਿਸ਼ਟਾਚਾਰ ਖਤਮ ਕਰਕੇ 340,000 ਕਰੋੜ ਰੁਪਏ ਇਕੱਠੇ ਕਰਨ ‘ਚ ਅਸਫਲ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.