IndiaPunjabTop News

ਬਾਬਾ ਤਰਸੇਮ ਸਿੰਘ ਦੇ ਕਾਤਲਾਂ ਨੂੰ ਫੜਨ ਲਈ ਐਸ.ਟੀ.ਐੱਫ. ਤਾਇਨਾਤ

ਉੱਤਰਾਖੰਡ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਕਾਨੂੰਨ ਵਿਵਸਥਾ) ਏਪੀ ਅੰਸ਼ੁਮਨ ਨੇ ਕਿਹਾ ਹੈ ਕਿ ਨਾਨਕਮੱਤਾ ਗੁਰਦੁਆਰਾ ਸਾਹਿਬ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਐਸਟੀਐਫ ਸਮੇਤ ਕਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੁਲਿਸ ਹੈੱਡਕੁਆਰਟਰ ਕਤਲ ਦੀ ਜਾਂਚ ਲਈ ਐੱਸ. ਆਈ. ਟੀ. ਟੀਮ ਵੀ ਬਣਾਏਗਾ।

ਅੱਜ ਸਵੇਰੇ ਦੋ ਨਕਾਬਪੋਸ਼ ਹਮਲਾਵਰਾਂ ਨੇ ਕਾਰਸੇਵਾ ਮੁਖੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਉੱਤਰਾਖੰਡ ਦੇ ਊਧਮ ਸਿੰਘ ਨਗਰ ਵਿੱਚ ਸਥਿਤ ਗੁਰਦੁਆਰਾ ਨਾਨਕਮੱਤਾ ਸਾਹਿਬ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਹੈ। ਇਹ ਗੁਰਦੁਆਰਾ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਤਪੋਸਥਾਨ ਹੈ। ਹਰ ਸਾਲ ਦਿੱਲੀ, ਪੰਜਾਬ, ਉੱਤਰ ਪ੍ਰਦੇਸ਼, ਮੁੰਬਈ, ਹਰਿਆਣਾ, ਅਮਰੀਕਾ, ਕੈਨੇਡਾ, ਆਸਟ੍ਰੇਲੀਆ ਅਤੇ ਹੋਰ ਦੇਸ਼ਾਂ ਤੋਂ ਲੱਖਾਂ ਸ਼ਰਧਾਲੂ ਇੱਥੇ ਦਰਸ਼ਨ ਕਰਨ ਲਈ ਆਉਂਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button