Breaking NewsD5 specialIndiaNewsPunjabTop News

ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ SC ‘ਚ ਸੁਣਵਾਈ ਅੱਜ 

ਨਵੀਂ ਦਿੱਲੀ/ਪਟਿਆਲਾ : ਡਰੱਗਜ਼ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਮਜੀਠੀਆ ਨੇ SC ਤੋਂ ਡਰੱਗਜ਼ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਮਜੀਠੀਆ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ। 24 ਫਰਵਰੀ ਨੂੰ ਉਸ ਨੇ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਮੋਹਾਲੀ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਹੁਣ ਤੱਕ ਉਸ ਨੂੰ ਜ਼ਮਾਨਤ ਨਹੀਂ ਮਿਲੀ ਹੈ।

DAP Price : DAP ਵਧਾ ਫਸੀ ਸਰਕਾਰ, ਬਣ ਗਿਆ ਦਿੱਲੀ ਵਾਲਾ ਮਾਹੌਲ | D5 Channel Punjabi

ਸੁਪਰੀਮ ਕੋਰਟ ‘ਚ ਮਜੀਠੀਆ ਦੇ ਵਕੀਲਾਂ ਨੇ ਕਿਹਾ ਕਿ ਸਿਆਸਤ ਕਾਰਨ ਉਨ੍ਹਾਂ ‘ਤੇ ਨਸ਼ਿਆਂ ਦਾ ਮਾਮਲਾ ਦਰਜ ਹੋਇਆ ਹੈ। ਕਾਂਗਰਸ ਸਰਕਾਰ ਨੇ ਚੋਣਾਂ ਤੋਂ ਠੀਕ ਪਹਿਲਾਂ ਇਹ ਕੇਸ ਦਰਜ ਕੀਤਾ ਸੀ। ਇਸ ਦੇ ਸਮਰਥਨ ਵਿੱਚ ਉਨ੍ਹਾਂ ਨੇ ਤਤਕਾਲੀ ਸੀਐਮ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਮਜੀਠੀਆ ਨੂੰ ਜੇਲ੍ਹ ਵਿੱਚ ਡੱਕਣ ਦੇ ਬਿਆਨ ਵੀ ਦਿੱਤੇ ਹਨ। ਇਸ ਤੋਂ ਇਲਾਵਾ ਇਹ ਵੀ ਦੱਸਿਆ ਕਿ ਕੇਸ ਦਰਜ ਕਰਨ ਲਈ ਏਡੀਜੀਪੀ ਨੂੰ ਕਿਵੇਂ ਬਦਲਿਆ ਗਿਆ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button