Press NoteBreaking NewsD5 specialNewsPunjab

ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੀ ਮਾਤਾ ਬੀਬੀ ਜਰਨੈਲ ਕੌਰ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੀ ਮਾਤਾ ਬੀਬੀ ਜਰਨੈਲ ਕੌਰ ਦੇ ਅਕਾਲ ਚਲਾਣੇ ’ਤੇ ਅਫਸੋਸ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਗੁਰਪ੍ਰੀਤ ਸਿੰਘ ਝੱਬਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ਵਿੱਚੋਂ ਸਭ ਤੋਂ ਪਵਿਤਰ ਹੈ ਅਤੇ ਮਾਂ ਦਾ ਦੁਨੀਆਂ ਤੋਂ ਤੁਰ ਜਾਣਾ ਬੇਹੱਦ ਪੀੜਾਮਈ ਹੁੰਦਾ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਬੀਬੀ ਜਰਨੈਲ ਕੌਰ ਨੂੰ ਆਪਣੇ ਚਰਨਾ ਵਿਚ ਨਿਵਾਸ ਦੇਣ।

ਕੇਂਦਰ ਦੇ ਆਪ੍ਰੇਸ਼ਨ ਕਲੀਨ ਨੂੰ ਕਿਸਾਨਾਂ ਨੇ ਕਰਤਾ ਫੇਲ੍ਹ!ਕਿਸਾਨਾਂ ਦੇੇ ਪ੍ਰਧਾਨ ਦੀ ਮੋਦੀ ਨੂੰ ਚਿਤਾਵਨੀ..

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਰਨਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਵੀ ਸ. ਗੁਰਪ੍ਰੀਤ ਸਿੰਘ ਝੱਬਰ ਦੇ ਦੁੱਖ ਵਿਚ ਸ਼ਾਮਲ ਹੁੰਦਿਆਂ ਬੀਬੀ ਜਰਨੈਲ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਵੀ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੀ ਮਾਤਾ ਦੇ ਚਲਾਣੇ ਨੂੰ ਅਫਸੋਸਨਾਕ ਆਖਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button