ਬੂੰਦ- ਬੂੰਦ ਨੂੰ ਤਰਸੇਗਾ ਪਾਕਿਸਤਾਨ, ਗਡਕਰੀ ਨੇ ਕੀਤਾ 3 ਨਦੀਆਂ ਦਾ ਪਾਣੀ ਰੋਕਣ ਦਾ ਐਲਾਨ

ਨਵੀਂ ਦਿੱਲੀ : ਪੁਲਵਾਮਾ ‘ਚ ਸੀਆਰਪੀਐਫ ਜਵਾਨਾਂ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਨੂੰ ਸਬਕ ਸਿਖਾਉਣ ਲਈ ਦੂਜਾ ਵੱਡਾ ਕਦਮ ਪੁੱਟਿਆ ਹੈ। ਤਰਜੀਹੀ ਮੁਲਕ ਦਾ ਦਰਜਾ ਵਾਪਸ ਲੈਣ ਮਗਰੋਂ ਭਾਰਤ ਨੇ ਪਾਕਿਸਤਾਨ ਲਈ ਆਪਣੇ ਪਾਸਿਓ ਜਾਂਦਾ ਪਾਣੀ ਵੀ ਬੰਦ ਕਰਨ ਦਾ ਫੈਸਲਾ ਕਰ ਲਿਆ ਹੈ। ਇਹ ਜਾਣਕਾਰੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਟਵਿੱਟਰ ‘ਤੇ ਦਿੱਤੀ ਹੈ।
Under the leadership of Hon'ble PM Sri @narendramodi ji, Our Govt. has decided to stop our share of water which used to flow to Pakistan. We will divert water from Eastern rivers and supply it to our people in Jammu and Kashmir and Punjab.
— Nitin Gadkari (@nitin_gadkari) February 21, 2019
ਭਾਰਤ ਤੋਂ ਵਹਿੰਦੀਆਂ ਤਿੰਨ ਨਦੀਆਂ ਸਤਲੁਜ, ਰਾਵੀ ਤੇ ਬਿਆਸ ਦਾ ਪਾਣੀ ਪਾਕਸਿਤਾਨ ਜਾਂਦਾ ਹੈ। ਵੀਰਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਤੇ ਜਲ ਸਰੋਤ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸਿੰਧੂ ਜਲ ਸਮਝੌਤੇ ਤਹਿਤ ਤਿੰਨਾਂ ਨਦੀਆਂ ਤੋਂ ਪਾਕਿਸਤਾਨ ਨੂੰ ਮਿਲਣ ਵਾਲੇ ਪਾਣੀ ਨੂੰ ਬੰਦ ਕੀਤਾ ਜਾ ਰਿਹਾ ਹੈ। ਸਿੰਧ ਜਲ ਸਮਝੌਤਾ ਤਹਿਤ 19 ਸਤੰਬਰ 1960 ਨੂੰ ਤਤਕਾਲੀ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੇ ਪਾਕਿਸਤਾਨੀ ਰਾਸ਼ਟਰਪਤੀ ਅਯੂਬ ਖ਼ਾਨ ਨੇ ਦਸਤਖ਼ਤ ਕੀਤੇ ਸਨ। ਸਮਝੌਤੇ ਤਹਿਤ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਦਾ ਪਾਣੀ ਭਾਰਤ ਵੱਲੋਂ ਵਰਤਿਆ ਜਾਂਦਾ ਹੈ ਜਦਕਿ ਚਨਾਬ, ਜਿਹਲਮ ਤੇ ਸਿੰਧ ਦੇ ਪਾਣੀਆਂ ਦੀ ਵਰਤੋਂ ਪਾਕਿਸਤਾਨ ਵੱਲੋਂ ਕੀਤੀ ਜਾਂਦੀ ਹੈ।
Read Also ਪੁਲਵਾਮਾ ਹਮਲੇ ‘ਤੇ ਪਾਕਿਸਤਾਨ ਦੇ ਪੀਐੱਮ ਇਮਰਾਨ ਖਾਨ ਨੇ ਭਾਰਤ ਨੂੰ ਦਿੱਤੀ ਖੁੱਲੀ ਧਮਕੀ
ਹਾਲਾਂਕਿ, ਪੁਲਵਾਮਾ ਹਮਲੇ ਕਰਕੇ ਇਹ ਪਾਣੀ ਬੰਦ ਕੀਤਾ ਗਿਆ ਹੈ, ਇਹ ਦਾਅਵਾ ਸਿਆਸੀ ਵਧੇਰੇ ਹੋ ਸਕਦਾ ਹੈ। ਬੀਤੇ ਸਾਲ ਨਵੰਬਰ ਮਹੀਨੇ ਵਿੱਚ ਭਾਰਤ ਵਿੱਚ ਇਸ ਪਾਣੀ ਨੂੰ ਗੁਆਂਢੀਆਂ ਵੱਲ ਜਾਣ ਤੋਂ ਰੋਕਣ ਲਈ ਤਿੰਨ ਪ੍ਰਾਜੈਕਟਾਂ ਬਾਰੇ ਵਿਸਥਾਰਤ ਰਿਪੋਰਟਾਂ ਆਈਆਂ ਸਨ। ਉਦੋਂ ਦੱਸਿਆ ਗਿਆ ਸੀ ਕਿ ਭਾਰਤ ਨੇ ਦੋ ਡੈਮਾਂ ਦੀ ਉਸਾਰੀ ਸਮੇਤ ਤਿੰਨ ਪ੍ਰਾਜੈਕਟਾਂ ’ਤੇ ਤੇਜ਼ੀ ਨਾਲ ਕੰਮ ਮੁਕੰਮਲ ਕਰਨ ਦਾ ਫ਼ੈਸਲਾ ਲਿਆ ਹੈ ਤਾਂ ਜੋ ਸਿੰਧ ਜਲ ਸਮਝੌਤੇ ਤਹਿਤ ਮੁਲਕ ਦੇ ਹਿੱਸੇ ਦਾ ਪਾਣੀ ਪਾਕਿਸਤਾਨ ਜਾਣ ’ਤੇ ਰੋਕ ਲਗਾਈ ਜਾ ਸਕੇ।
ਸਰਕਾਰੀ ਅਧਿਕਾਰੀਆਂ ਨੇ ਦੱਸਿਆ ਸੀ ਕਿ ਤਿੰਨ ਪ੍ਰਾਜੈਕਟਾਂ ’ਚ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ, ਸਤਲੁਜ-ਬਿਆਸ ਲਿੰਕ (ਪੰਜਾਬ) ਅਤੇ ਜੰਮੂ ਕਸ਼ਮੀਰ ’ਚ ਊਝ ਡੈਮ ਪ੍ਰਾਜੈਕਟ ਸ਼ਾਮਲ ਹਨ। ਕੁੱਲ 168 ਮਿਲੀਅਨ ਏਕੜ ਫੁੱਟ ਪਾਣੀਆਂ ’ਚੋਂ ਭਾਰਤ ਦਾ ਹਿੱਸਾ 33 ਮਿਲੀਅਨ ਏਕੜ ਫੁੱਟ ਹੈ ਜੋ ਕਿ ਕਰੀਬ 20 ਫ਼ੀਸਦੀ ਬਣਦਾ ਹੈ। ਸਿੰਧ ਜਲ ਸਮਝੌਤੇ ਤਹਿਤ ਭਾਰਤ ਵੱਲੋਂ ਕਰੀਬ 93-94 ਫ਼ੀਸਦੀ ਪਾਣੀ ਦੀ ਵਰਤੋਂ ਕੀਤੀ ਜਾਂਦੀ ਹੈ ਜਦਕਿ ਬਾਕੀ ਦਾ ਅਣਵਰਤਿਆ ਪਾਣੀ ਪਾਕਿਸਤਾਨ ਵੱਲ ਚਲਾ ਜਾਂਦਾ ਹੈ। ਨਿਤਿਨ ਗਡਕਰੀ ਮੁਤਾਬਕ ਹੁਣ ਇਹ ਅਣਵਰਤਿਆ ਪਾਣੀ ਪੰਜਾਬ ਤੇ ਕਸ਼ਮੀਰ ਨੂੰ ਦਿੱਤਾ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.