PunjabTop News

ਬੇਅਦਬੀ ਦੇ ਮੁਲਜ਼ਮ ਨੂੰ ਕੋਰਟ ਨੇ ਸੁਣਾਈ 5 ਪੰਜ ਸਾਲ ਦੀ ਸਜ਼ਾ

 ਸ੍ਰੀ ਫਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਪਿੰਡ ਤਰਖਾਣ ਮਾਜਰਾ ‘ਤੇ ਪਿੰਡ ਜੱਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲੇ ਖਿਲਾਫ਼ ਕੋਰਟ ਨੇ ਕਾਰਵਾਈ ਕੀਤੀ ਹੈ। ਫਤਿਹਗੜ੍ਹ ਸਾਹਿਬ ਦੀ ਕੋਰਟ ਨੇ ਇੱਕ ਵਿਅਕਤੀ ਨੂੰ 5 ਪੰਜ ਸਾਲ ਦੀ ਸਜ਼ਾ ਤੇ 10 ਹਜਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।ਪਿੰਡ ਤਰਖਾਣ ਮਾਜਰਾ ਅਤੇ ਜੱਲਾ ਦੇ ਵਿੱਚ 2020 ਦੇ ਵਿੱਚ ਬੇਅਦਬੀ ਹੋਈ ਸੀ ਅਤੇ ਇਸ ਬੇਅਦਬੀ ਨੂੰ ਅੰਜਾਮ ਇਸ ਮੁਲਜ਼ਮ ਨੇ ਹੀ ਦਿੱਤਾ ਸੀ

ਨਾਭਾ ਦੇ ਪਿੰਡ ਦੇ ਰਹਿਣ ਵਾਲੇ ਸਹਿਜਵੀਰ  ਵੱਲੋਂ 12-10-2020 ਵਿੱਚ ਪਿੰਡ ਤਰਖਾਣ ਮਾਜਰਾ ਤੇ ਪਿੰਡ ਜੱਲਾ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਦੀ ਬੇਅਦਬੀ ਕੀਤੀ ਸੀ। ਜਿਸ ਮਾਮਲੇ ਵਿੱਚ ਸਹਿਜਵੀਰ ਦੇ ਖਿਲਾਫ਼ ਥਾਣਾ ਸਰਹਿੰਦ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅੱਜ ਫਤਿਹਗੜ੍ਹ ਸਾਹਿਬ ਦੀ ਅਦਾਲਤ ਨੇ ਸਹਿਜਵੀਰ ਨੂੰ 5 ਪੰਜ ਸਾਲ ਦੀ ਸਜ਼ਾ ਅਤੇ 10ਹਜ਼ਾਰ ਰੁਪਏ ਦੇ ਜੁਰਮਾਨਾ ਦੀ ਸਜ਼ਾ ਸੁਣਾਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button