ਬੰਗਲਾਦੇਸ਼ ‘ਚ ਸਰਕਾਰੀ ਨੌਕਰੀਆਂ ‘ਚ ਰਾਖਵੇਂਕਰਨ ਨੂੰ ਲੈ ਕੇ ਹਿੰਸਾ ਤੇਜ਼ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਦੇਸ਼ ਭਰ ‘ਚ ਕਰਫਿਊ ਲਗਾ ਦਿੱਤਾ ਗਿਆ ਅਤੇ ਫੌਜ ਨੂੰ ਤਾਇਨਾਤ ਕਰ ਦਿੱਤਾ ਗਿਆ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਪ੍ਰੈੱਸ ਸਕੱਤਰ ਨਈਮੁਲ ਇਸਲਾਮ ਖਾਨ ਨੇ ਕਿਹਾ ਕਿ ਦੇਸ਼ ‘ਚ ਕਿਸੇ ਵੀ ਤਰ੍ਹਾਂ ਦੀ ਰੈਲੀ, ਜਲੂਸ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਵਿਦਿਆਰਥੀ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਾਲੇ ਹੋਈ ਝੜਪ ‘ਚ ਹੁਣ ਤੱਕ 105 ਲੋਕ ਮਾਰੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ 52 ਮੌਤਾਂ ਸ਼ੁੱਕਰਵਾਰ ਨੂੰ ਰਾਜਧਾਨੀ ਢਾਕਾ ਵਿੱਚ ਹੋਈਆਂ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਗੋਲੀਆਂ ਚਲਾਈਆਂ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਦੇਸ਼ ਵਿੱਚ ਇੰਟਰਨੈੱਟ ਅਤੇ ਮੋਬਾਈਲ ਸੇਵਾਵਾਂ ਬੰਦ ਹਨ। 15 ਸਾਲਾਂ ਤੋਂ ਸੱਤਾ ‘ਤੇ ਕਾਬਜ਼ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਸਰਕਾਰ ਲਈ ਹਾਲਾਤ ‘ਤੇ ਕਾਬੂ ਪਾਉਣਾ ਇਹ ਵੱਡੀ ਚੁਣੌਤੀ ਹੈ। ਪੁਲਿਸ ਵੱਲੋਂ ਕਈ ਦਿਨਾਂ ਤੱਕ ਜਾਰੀ ਹਿੰਸਾ ਨੂੰ ਰੋਕਣ ਵਿੱਚ ਨਾਕਾਮ ਰਹਿਣ ਤੋਂ ਬਾਅਦ ਫੌਜ ਨੂੰ ਤਾਇਨਾਤ ਕਰਨਾ ਪਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.