ਬੰਡਾਲਾ ਬੇਅਦਬੀ ਤੇ ਕਤਲ ਮਾਮਲਾ :- ਪੁਲਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਫਿਰੋਜ਼ਪੁਰ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ।ਬੇਅਦਬੀ ਦਾ ਪਤਾ ਲਗਦਿਆਂ ਹੀ ਲੋਕਾਂ ਨੇ ਦੋਸ਼ੀ ਨੂੰ ਕਾਬੂ ਕਰ ਕੁਟਾਪਾ ਚਾੜ੍ਹਿਆ ਸੀ ਤੇ ਹਸਪਤਾਲ ਜਾ ਦੋਸ਼ੀ ਦੀ ਮੌਤ ਹੋ ਗਈ ਸੀ। ਪੁਲਸ ਨੇ ਐੱਫ.ਆਈ.ਆਰ. ਦਰਜ ਕੀਤੀ ਸੀ। ਇਸ ਮਾਮਲੇ ਵਿਚ ਹੁਣ ਪੁਲਸ ਨੇ ਇਕ ਮੁਲਜ਼ਮ ਜਰਨੈਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਜਰਨੈਲ ਸਿੰਘ ਉੱਪਰ ਪਹਿਲਾਂ ਵੀ ਕਤਲ ਦਾ ਮਾਮਲਾ ਦਰਜ ਹੈ। ਇਸ ਤੋਂ ਇਲਾਵਾ ਜਰਨੈਲ ਸਿੰਘ NDPS ਐਕਟ ਤਹਿਤ ਮੁਕੱਦਮੇ ਵਿਚ ਵੀ ਨਾਮਜ਼ਦ ਹੈ। ਇਸ ਮਾਮਲੇ ਵਿਚ ਪੁਲਸ ਵੱਲੋਂ ਕੁਝ ਹੋਰ ਲੋਕਾਂ ਨੂੰ ਵੀ ਮੁਕੱਦਮੇ ਵਿਚ ਨਾਮਜ਼ਦ ਕੀਤਾ ਗਿਆ ਹੈ ਤੇ ਹੋਰ ਲੋਕਾਂ ਦੀ ਵੀ ਵੀਡੀਓਜ਼ ਵਿਚੋਂ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.