Press ReleasePunjabTop News

ਭਗਵੰਤ ਮਾਨ ਅਪਣਾ ਰਹੇ ਹਨ ਭ੍ਰਿਸ਼ਟਾਚਾਰ ‘ਤੇ ਦੋਹਰੇ ਮਾਪਦੰਡ, ਆਪਣੇ ਭ੍ਰਿਸ਼ਟ ਮੰਤਰੀ ਸਰਾਰੀ ਖਿਲਾਫ ਕੋਈ ਕਾਰਵਾਈ ਨਹੀਂ ਕੀ : ਅਸ਼ਵਨੀ ਸ਼ਰਮਾ

ਚੰਡੀਗੜ੍ਹ (ਬਿੰਦੂ ਸਿੰਘ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੁੰਦਰ ਸ਼ਾਮ ਅਰੋੜਾ ‘ਤੇ ਆਪਣਾ ਸਪੱਸ਼ਟੀਕਰਨ ਦੁਹਰਾਉਂਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦਾ ਜੀਰੋ ਟੋਲਰੇੰਸ ਦਾ ਨਜ਼ਰੀਆ ਬਿਲਕੁਲ ਸਾਫ਼ ਹੈ। ਪਰ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਨੂੰ ਲੈ ਕੇ ਦੋਹਰੇ ਮਾਪਦੰਡ ਅਪਣਾ ਰਹੀ ਹੈ। ਪੰਜਾਬ ਸਰਕਾਰ ਦੇ ਮੰਤਰੀ ਸਰਾਰੀ ਦੀ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ, ਪਰ ਭਗਵੰਤ ਮਾਨ ਵੱਲੋਂ ਉਨ੍ਹਾਂ ਖਿਲਾਫ ਨਾ ਤਾਂ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਅਤੇ ਨਾ ਹੀ ਕੋਈ ਕਾਰਵਾਈ ਕੀਤੀ ਗਈ ਹੈ। ਜਿਸ 50 ਲੱਖ ਦੀ ਗੱਲ ਕੀਤੀ ਜਾ ਰਹੀ ਹੈ, ਉਹ ਸਰਕਾਰ ਦਾ ਪੱਖ ਹੈ, ਇਸ ਸਬੰਧੀ ਸੁੰਦਰ ਸ਼ਾਮ ਅਰੋੜਾ ਦਾ ਕੀ ਪੱਖ ਹੈ, ਇਹ ਪੂਰੀ ਜਾਂਚ ਦਾ ਵਿਸ਼ਾ ਹੈ ਅਤੇ ਇਸ ਦੀ ਜਾਂਚ ਹੋਣੀ ਚਾਹੀਦੀ ਹੈ।

ਹਰਪਾਲ ਚੀਮਾ ਨੂੰ ਸੰਮਨ ਜਾਰੀ, ਅਦਾਲਤ ’ਚ ਹੋਊ ਪੇਸ਼ੀ, MLA ਦਾ ਨਾਮ ਲੈਣਾ ਪਿਆ ਮਹਿੰਗਾ! D5 Channel Punjabi

ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੂੰ ਸਵਾਲ ਕੀਤਾ ਕਿ ਸ਼ਹੀਦ ਭਗਤ ਸਿੰਘ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਗੱਲ ਕਰਨ ਵਾਲੇ ਆਪਣੇ ਭ੍ਰਿਸ਼ਟ ਆਗੂਆਂ ਖਿਲਾਫ ਕਾਰਵਾਈ ਕਿਉਂ ਨਹੀਂ ਕਰਦੇ? ਭਗਵੰਤ ਮਾਨ ਭ੍ਰਿਸ਼ਟਾਚਾਰ ਨੂੰ ਲੈ ਕੇ ਦੋਹਰੇ ਮਾਪਦੰਡ ਅਪਣਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਹਤ ਮੰਤਰੀ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾ ਕੇ ਸਲਾਖਾਂ ਪਿੱਛੇ ਭੇਜਿਆ ਸੀ, ਪਰ ਹੁਣ ਉਹੀ ਸਿਹਤ ਮੰਤਰੀ ‘ਆਪ’ ਸਰਕਾਰ ਦੀਆਂ ਸਟੇਜਾਂ ‘ਤੇ ਨਜ਼ਰ ਆ ਰਿਹਾ ਹੈ। ਇਸ ਤੋਂ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਨੇ ‘ਖਾਨ ਵਾਲੇ ਦੰਦ ਹੋਰ ਹਨ ਅਤੇ ਦਿਖਾਉਣ ਵਾਲੇ ਹੋਰ’, ਪਰ ਭਾਰਤੀ ਜਨਤਾ ਪਾਰਟੀ ਅਜਿਹਾ ਬਿਲਕੁਲ ਨਹੀਂ ਹੋਣ ਦੇਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button