ਚੰਡੀਗੜ੍ਹ, 19 ਅਪ੍ਰੈਲ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਡੀ ਜੀ ਪੀ ਨੂੰ ਸਪਸ਼ਟ ਹਦਾਇਤ ਕੀਤੀ ਹੈ ਕਿ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਦੀ ਪੁਸ਼ਤ ਪਨਾਹੀ ਕਰਨ ਵਾਲੇ ਸਾਰੇ ਪੁਲਿਸ ਅਧਿਕਾਰੀਆਂ ਖਿਲਾਫ ਜਾਂਚ ਕੀਤੀ ਜਾਵੇ ਅਤੇ ਉਹਨਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜਿਹੜੇ ਵੀ ਅਧਿਕਾਰੀ ਜਾਂ ਅਫਸਰ ਨੇ ਇੰਦਰਜੀਤ ਸਿੰਘ ਦੀ ਪੁਸ਼ਤ ਪਨਾਹੀ ਕੀਤੀ ਹੈ, ਉਹਨਾਂ ਦੀ ਸ਼ਨਾਖ਼ਤ ਕੀਤੀ ਜਾਵੇ ਤੇ ਫਿਰ ਇਹਨਾਂ ਖਿਲਾਫ ਕਾਰਵਾਈ ਕੀਤੀ ਜਾਵੇ।
ਇੰਸਪੈਕਟਰ ਇੰਦਰਜੀਤ ਸਿੰਘ ’ਤੇ ਦੋਸ਼ ਹੈ ਕਿ ਉਹ ਨਸ਼ਾ ਤਸਕਰਾਂ ਖਿਲਾਫ ਜਾਂਚ ਕਮਜ਼ੋਰ ਕਰਦਾ ਸੀ ਤੇ ਮਾਸੂਮ ਲੋਕਾਂ ’ਤੇ ਝੂਠੇ ਪਰਚੇ ਦਰਜ ਕਰਦਾ ਸੀ। ਹੁਣ ਡੀ ਜੀ ਪੀ ਨੇ ਏ ਡੀ ਜੀ ਪੀ ਆਰ ਕੇ ਜੈਸਵਾਲ ਦੀ ਡਿਊਟੀ ਸਾਰੇ ਮਾਮਲੇ ਦੀ ਜਾਂਚ ਵਾਸਤੇ ਲਗਾਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.