ਪੰਜਾਬ ਸਰਕਾਰ ਅਗਲੇ ਮਹੀਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਪੰਚਾਇਤਾਂ ਭੰਗ ਕਰਨ ਤੋਂ ਬਾਅਦ ਹੁਣ ਭਗਵੰਤ ਮਾਨ ਸਰਕਾਰ ਨੇ ਪੰਚਾਇਤ ਕਮੇਟੀਆਂ ਨੂੰ ਵੀ ਭੰਗ ਕਰਨ ਦਾ ਫੈਸਲਾ ਕੀਤਾ ਹੈ। ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਪੰਚਾਇਤਾਂ ਦਾ ਕੰਮ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਸੌਂਪ ਦਿੱਤਾ ਗਿਆ ਹੈ।ਪੰਜਾਬ ਸਰਕਾਰ ਪਹਿਲਾਂ ਹੀ 13,000 ਗ੍ਰਾਮ ਪੰਚਾਇਤਾਂ ਭੰਗ ਕਰ ਚੁੱਕੀ ਹੈ। ਹੁਣ ਇਸ ਨੋਟੀਫਿਕੇਸ਼ਨ ਤੋਂ ਬਾਅਦ ਸਰਕਾਰ ਨੇ 153 ਵਿੱਚੋਂ 76 ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਹੈ। ਇਸ ਸਬੰਧੀ ਭਗਵੰਤ ਮਾਨ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਸੂਬੇ ‘ਚ ਪੰਚਾਇਤਾਂ ਦਾ ਕਾਰਜਕਾਲ ਦਸੰਬਰ 2023 ਦੇ ‘ਚ ਖਤਮ ਹੋ ਗਿਆ ਸੀ। ਕਾਰਜਕਾਲ ਪੂਰਾ ਹੋਣ ਮਗਰੋਂ ਪੰਚਾਇਤਾਂ ਦੇ ਸਾਰੇ ਪ੍ਰਸ਼ਾਸਨਿਕ ਅਧਿਕਾਰੇ ਡੀ.ਸੀ. ਨੂੰ ਦੇ ਦਿੱਤੇ ਗਏ ਸਨ, ਪਰ ਇਸ ਦੌਰਾਨ ਲੋਕ ਸਭਾ ਚੋਣਾਂ ਆ ਗਈਆਂ ਸਨ। ਇਸ ਕਾਰਨ ਚੋਣਾਂ ਕਰਵਾਉਣ ਦਾ ਜੋਖਮ ਨਹੀਂ ਚੁੱਕਿਆ ਗਿਆ, ਪਰ ਹੁਣ ਚੋਣਾਂ ਜਲਦ ਹੋਣ ਦੇ ਸੰਕੇਤ ਮਿਲ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.