ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਦੂਜਾ ਮੈਚ ਦਿੱਲੀ ‘ਚ ਖੇਡਿਆ ਗਿਆ। ਭਾਰਤੀ ਟੀਮ ਨੇ ਇਹ ਮੈਚ 6 ਵਿਕਟਾਂ ਨਾਲ ਜਿੱਤ ਲਿਆ ਹੈ। ਇਸ ਜਿੱਤ ਨਾਲ ਭਾਰਤੀ ਟੀਮ ਨੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ‘ਚ 2-0 ਦੀ ਬੜ੍ਹਤ ਬਣਾ ਲਈ ਹੈ। ਇਸ ਦੇ ਨਾਲ ਹੀ ਟੈਸਟ ਸੀਰੀਜ਼ ਦੇ ਬਾਕੀ ਦੋ ਮੈਚਾਂ ਅਤੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਮੁਤਾਬਕ ਟੈਸਟ ਸੀਰੀਜ਼ ਦੇ ਬਾਕੀ ਦੋ ਮੈਚਾਂ ਲਈ ਟੀਮ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਜਦਕਿ ਜੈਦੇਵ ਉਨਾਦਕਟ ਅਤੇ ਰਵਿੰਦਰ ਜਡੇਜਾ ਦੀ ਵਨਡੇ ਸੀਰੀਜ਼ ਲਈ ਟੀਮ ‘ਚ ਵਾਪਸੀ ਹੋਈ ਹੈ।ਜੈਦੇਵ ਉਨਾਦਕਟ ਦੀ ਕਪਤਾਨੀ ‘ਚ ਸੌਰਾਸ਼ਟਰ ਨੇ ਅੱਜ ਰਣਜੀ ਟਰਾਫੀ ਦਾ ਖਿਤਾਬ ਜਿੱਤ ਲਿਆ ਹੈ। ਫਾਈਨਲ ਮੈਚ ‘ਚ ਜੈਦੇਵ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 9 ਵਿਕਟਾਂ ਆਪਣੇ ਨਾਂ ਕੀਤੀਆਂ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਵਨਡੇ ਸੀਰੀਜ਼ ‘ਚ ਮੌਕਾ ਮਿਲਿਆ ਹੈ। ਸਾਲ 2013 ‘ਚ ਜੈਦੇਵ ਨੇ ਵੈਸਟਇੰਡੀਜ਼ ਖਿਲਾਫ ਆਖਰੀ ਵਨਡੇ ਮੈਚ ਖੇਡਿਆ ਸੀ। ਇਸ ਦੇ ਨਾਲ ਹੀ ਵਨਡੇ ਸੀਰੀਜ਼ ‘ਚ ਪਹਿਲੀ ਵਾਰ ਹਾਰਦਿਕ ਪੰਡਯਾ ਟੀਮ ਦੀ ਕਪਤਾਨੀ ਕਰਦੇ ਨਜ਼ਰ ਆਉਣਗੇ।ਦਰਅਸਲ, ਰੋਹਿਤ ਸ਼ਰਮਾ ਪਰਿਵਾਰਕ ਕਾਰਨਾਂ ਕਰਕੇ ਪਹਿਲੇ ਵਨਡੇ ‘ਚ ਮੌਜੂਦ ਨਹੀਂ ਹੋਣਗੇ, ਜਿਸ ਕਾਰਨ ਟੀਮ ਦੀ ਕਮਾਨ ਪਹਿਲੇ ਮੈਚ ਲਈ ਹਾਰਦਿਕ ਪੰਡਯਾ ਨੂੰ ਸੌਂਪਿਆ ਗਿਆ ਹੈ। ਪਿਛਲੀਆਂ ਕਈ ਟੀ-20 ਸੀਰੀਜ਼ਾਂ ਤੋਂ ਹਾਰਦਿਕ ਟੀਮ ਇੰਡੀਆ ਦੀ ਕਪਤਾਨੀ ਕਰਦੇ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੀ ਕਪਤਾਨੀ ‘ਚ ਭਾਰਤ ਨੇ ਇਕ ਵੀ ਟੀ-20 ਸੀਰੀਜ਼ ਨਹੀਂ ਹਾਰੀ ਹੈ, ਹੁਣ ਪਹਿਲੀ ਵਾਰ ਹਾਰਦਿਕ ਵਨਡੇ ‘ਚ ਵੀ ਟੀਮ ਦੀ ਕਪਤਾਨੀ ਕਰਦੇ ਨਜ਼ਰ ਆਉਣਗੇ। ਭਾਰਤ ਅਤੇ ਆਸਟਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ 17 ਮਾਰਚ ਤੋਂ ਸ਼ੁਰੂ ਹੋਵੇਗੀ।ਬੀਸੀਸੀਆਈ ਦੇ ਮੁੱਖ ਚੋਣਕਾਰ ਚੇਤਨ ਸ਼ਰਮਾ ਦੇ ਅਸਤੀਫੇ ਤੋਂ ਬਾਅਦ ਬੀਸੀਸੀਆਈ ਦੀ ਸੀਨੀਅਰ ਚੋਣ ਕਮੇਟੀ ਨੇ ਅੱਜ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਦੀ ਘੋਸ਼ਣਾ ਤੋਂ ਪਹਿਲਾਂ ਉਮੀਦ ਕੀਤੀ ਜਾ ਰਹੀ ਸੀ ਕਿ ਕੇਐੱਲ ਰਾਹੁਲ ਨੂੰ ਟੈਸਟ ਸੀਰੀਜ਼ ਦੇ ਬਾਕੀ ਦੋ ਮੈਚਾਂ ਤੋਂ ਬਾਹਰ ਕੀਤਾ ਜਾ ਸਕਦਾ ਹੈ ਪਰ ਟੈਸਟ ਟੀਮ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.