ਭਾਰਤ ਮਾਲਾ ਸੜਕ ਪ੍ਰੋਜੈਕਟ ਤਹਿਤ ਅਕਵਾਇਰ ਜ਼ਮੀਨ ਦੇ ਕਬਜ਼ੇ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਪੁਲਿਸ ਵਲੋਂ ਲਾਠੀਚਾਰਜ
ਭਾਰਤ ਮਾਲਾ ਸੜਕ ਪ੍ਰੋਜੈਕਟ ਤਹਿਤ ਅੰਮਿ੍ਤਸਰ ਤੋਂ ਜਾਮਨਗਰ ਤੱਕ ਬਣਨ ਵਾਲੀ ਨੈਸ਼ਨਲ ਹਾਈਵੇ ਲਈ ਸੰਗਤ ਬਲਾਕ ਦੇ ਤਿੰਨ ਪਿੰਡਾਂ ਦੀ ਅਕਵਾਇਰ ਕੀਤੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਪਿੰਡ ਦੁੱਨੇਵਾਲਾ ਵਿਖੇ ਕਿਸਾਨਾਂ ਅਤੇ ਪੁਲਿਸ ਦਰਮਿਆਨ ਝੜਪ ਹੋ ਗਈ ਹੈ, ਜਿਸ ਕਾਰਨ ਮਾਹੌਲ ਤਨਾਅਪੂਰਨ ਬਣ ਗਿਆ ਹੈ। ਪੁਲਿਸ ਨੇ ਪ੍ਰਦਰਸ਼ਨਕਾਰੀਆ ਨੂੰ ਖਿਦੇੜਣ ਲਈ ਅੱਥਰੂ ਗੈਸ ਦੇ ਗੋਲੇ ਦਾਗਣ ਉਪਰੰਤ ਕਿਸਾਨਾਂ ‘ਤੇ ਲਾਠੀਚਾਰਜ ਕਰ ਦਿੱਤਾ। ਜਿਸ ਕਾਰਨ ਕਈ ਕਿਸਾਨ ਅਤੇ ਪੁਲਿਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਨੇ ਕੱਲ੍ਹ ਪਿੰਡ ਦੁੱਨੇਵਾਲਾ, ਸ਼ੇਰਗੜ੍ਹ ਅਤੇ ਭਗਵਾਨਗੜ੍ਹ ਦੀ 8 ਕਿਲੋਮੀਟਰ ਜ਼ਮੀਨ ਆਪਣੇ ਕਬਜ਼ੇ ਵਿੱਚ ਲੈ ਲਈ ਸੀ। ਕਿਸਾਨ ਇਸ ਲਈ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਜਦੋਂਕਿ ਪ੍ਰਸ਼ਾਸਨ ਨੇ ਕਿਹਾ ਹੈ ਕਿ ਉਸ ਨੂੰ 47 ਲੱਖ ਰੁਪਏ ਦਿੱਤੇ ਜਾਣਗੇ। ਅੱਜ ਪੁਲੀਸ ਕਾਰਵਾਈ ਕਰ ਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਤੋਂ ਜ਼ਮੀਨ ਛੁਡਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਇਸ ਨੂੰ ਲੈ ਕੇ ਪਿੰਡ ਦੁੱਨੇਵਾਲਾ ਪਹੁੰਚ ਗਈ ਹੈ। ਉਨ੍ਹਾਂ ਨੂੰ ਇੱਥੋਂ ਹਟਾਉਣ ਲਈ ਪੁਲਿਸ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ ਅਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.