NewsBreaking NewsD5 specialIndiaInternational

ਭਾਰਤ ਸਰਕਾਰ ਦਾ ਨਵਾਂ ਫ਼ੁਰਮਾਨ, ਸਿੱਖਾਂ ਲਈ ਵੱਡੀ ਖ਼ਬਰ (Video)

ਭਾਰਤ ਸਰਕਾਰ ਨੇ 9 ਵਿਅਕਤੀਆਂ ਨੂੰ ਪੰਜਾਬ ਵਿਚ ਅਤਿਵਾਦ ਨੂੰ ਸੁਰਜੀਤ ਕਰਨ ਦੇ ਯਤਨਾਂ ਕਾਰਨ ਅਤਿਵਾਦੀ ਐਲਾਨਿਆ ਹੈ। ਸੋਧੇ ਹੋਏ ਗੈਰ ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ ਏ ਪੀ ਏ) ਤਹਿਤ ਖ਼ਾਲਿਸਤਾਨ ਲਹਿਰ ਨਾਲ ਜੁੜੇ ਇਹਨਾਂ ਵਿਅਕਤੀਆਂ ‘ਚ ਸਿੱਖਸ ਫਾਰ ਜਸਟਿਸ ਦੇ ਮੁੱਖ ਮੈਂਬਰ ਗੁਰਪਤਵੰਤ ਪੰਨੂ ਦਾ ਨਾਮ ਵੀ ਸ਼ਾਮਲ ਹੈ। ਯੂਕੇ ਦੀ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁਖੀ ਪਰਮਜੀਤ ਸਿੰਘ ਅਤੇ ਕੈਨੇਡਾ ਦੀ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਨੂੰ ਵੀ ਅਤਿਵਾਦੀ ਐਲਾਨਿਆ ਗਿਆ ਹੈ।

ਮੁੱਖ ਮੰਤਰੀ ਕੈਪਟਨ ਦਾ ਵੱਡਾ ਐਲਾਨ, ਹੁਣ ਸਰਕਾਰ ਕਰਨ ਜਾ ਰਹੀ ਐ ਆਹ ਕੰਮ | Punjab | Captain Amarinder Singh

ਇਨ੍ਹਾਂ ਤੋਂ ਇਲਾਵਾ ਜਰਮਨੀ ਦੀ ਅਤਿਵਾਦੀ ਜਥੇਬੰਦੀ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਭੁਪਿੰਦਰ ਸਿੰਘ ਭਿੰਦਾ ਅਤੇ ਗੁਰਮੀਤ ਸਿੰਘ ਬੱਗਾ, ਪਾਕਿਸਤਾਨ ਦੀ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁਖੀ ਵਧਾਵਾ ਸਿੰਘ ਬੱਬਰ, ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਲਖਬੀਰ ਸਿੰਘ, ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਮੁਖੀ ਰਣਜੀਤ ਸਿੰਘ ਅਤੇ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਸਿੰਘ ਨੂੰ ਅਤਿਵਾਦੀ ਐਲਾਨਿਆ ਗਿਆ ਹੈ। ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਨੇ ਵਿਦੇਸ਼ਾਂ ਵਿੱਚ ਵਸਦੇ ਇਨ੍ਹਾਂ ਵਿਅਕਤੀਆਂ ਨੂੰ ਸਰਹੱਦ ਪਾਰੋਂ ਹੁੰਦੇ ਦਹਿਸ਼ਤੀ ਕਾਰਿਆਂ ਵਿੱਚ ਸ਼ਮੂਲੀਅਤ ਕਾਰਨ ਇਨ੍ਹਾਂ ਖ਼ਿਲਾਫ਼ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ ਲਾ ਕੇ ਅਤਿਵਾਦੀ ਐਲਾਨਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button