Breaking NewsPunjabTop News
ਮਜੀਠੀਆ ਦੇ ਘਰ ਵਿਜੀਲੈਂਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਵਿਖੇ ਗ੍ਰੀਨ ਐਵੇਨਿਊ ਵਿਚ ਸਥਿਤ ਰਿਹਾਇਸ਼ ਵਿਖੇ ਵਿਜੀਲੈਂਸ ਦੀ ਟੀਮ ਵਲੋਂ ਛਾਪਾ ਮਾਰੇ ਜਾਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਹੀ ਇਹ ਟੀਮ ਮਜੀਠੀਆ ਦੇ ਗ੍ਰਹਿ ਵਿਖੇ ਪੁੱਜੀ। ਮੀਡੀਆ ਕਰਮੀਆਂ ਨੂੰ ਕੋਠੀ ਦੇ ਅੰਦਰ ਜਾਣ ਤੋਂ ਰੋਕਿਆ ਜਾ ਰਿਹਾ ਹੈ।
ਨਸ਼ਿਆਂ ਦੇ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸ ਕੜੀ ਤਹਿਤ ਹੀ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਵੱਲੋਂ ਰੇਡ ਕੀਤੀ ਗਈ ਹੈ। ਫ਼ਿਲਹਾਲ ਇਸ ਬਾਰੇ ਹੋਰ ਵੇਰਵਰਿਆਂ ਦੀ ਉਡੀਕ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.