ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ
ਨਵੀਂ ਦਿੱਲੀ/ਚੰਡੀਗੜ੍ਹ : ਡਰੱਗਜ਼ ਮਾਮਲੇ ‘ਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਉਨ੍ਹਾਂ ਦਾ ਕੇਸ ਰੱਦ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਦਰਅਸਲ ਬਿਕਰਮ ਮਜੀਠੀਆ ਨੇ ਅਦਾਲਤ ਤੋਂ ਉਨ੍ਹਾਂ ਖ਼ਿਲਾਫ਼ ਦਰਜ ਐੱਫ. ਆਈ. ਆਰ. ਰੱਦ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਅਦਲਤ ਨੇ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ।
ਬੱਗਾ ਦੀ ਹੋਈ ਬੱਲੇ-ਬੱਲੇ, ਜਿਤੱਕੇ ਲੈ ਗਿਆ ਗੇਮ? D5 Channel Punjabi
ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਹਾਈਕੋਰਟ ਜਾਣ ਲਈ ਕਿਹਾ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਅਦਾਲਤ ਵਿਚ ਆਤਮ-ਸਮਰਪਣ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਇਸ ਵੇਲੇ ਬਿਕਰਮ ਮਜੀਠੀਆ ਜੇਲ੍ਹ ‘ਚ ਬੰਦ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.