ਵਿਧਾਨ ਸਭਾ ਹਲਕਾ ਭਦੌੜ ਦੇ AAP ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਸ਼ਹਿਣਾ ਪਿੰਡ ਦੇ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਦਿੱਤੀ ਧਮਕੀ ਦਾ ਮਾਮਲਾ ਅਜੇ ਠੰਡਾ ਨਹੀਂ ਹੋਇਆ।ਇਸ ਮਾਮਲੇ ਨੂੰ ਲੈ ਕੇ ਪੰਚਾਇਤ ਯੂਨੀਅਨ ਦੀ ਅਗਵਾਈ ਵਿਚ ਡੀਸੀ ਦਫ਼ਤਰ ਬਰਨਾਲਾ ਵਿਖੇ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਧਰਨੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਵੱਖ-ਵੱਖ ਰਾਜਸੀ, ਧਾਰਮਿਕ, ਸਮਾਜਿਕ, ਸੰਘਰਸ਼ੀਲ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਅਤੇ ਵਿਧਾਇਕ ਲਾਭ ਸਿੰਘ ਉੱਗੋਕੇ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ।
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਹਲਕਾ ਭਦੌੜ ਇਹ ਘਟਨਾ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਹੰਕਾਰ ਨੂੰ ਜੱਗ ਜ਼ਾਹਰ ਕਰ ਰਹੀ ਹੈ। ਵਿਧਾਇਕ ਉਗੋਕੇ ਨੇ ਥੱਪੜ ਮਾਰਨ ਦੀ ਧਮਕੀ ਦੇ ਕੇ ਸੁਖਵਿੰਦਰ ਸਿੰਘ, ਸ਼ਹਿਣਾ ਪਿੰਡ ਦੀ ਸਰਪੰਚ ਸਮੇਤ ਸਮੁੱਚੇ ਪੰਜਾਬ ਦੇ ਸਰਪੰਚਾਂ ਦਾ ਨਿਰਾਦਰ ਕੀਤਾ ਹੈ। ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕਾਂਗਰਸ ਦੀ ਸਰਕਾਰ ਆਉਣ ਤੇ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਜੇਲ ਵਿੱਚ ਡੱਕਿਆ ਜਾਵੇਗਾ। ਉਹਨਾਂ ਇਸ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਵੀ ਖੜ੍ਹੇ ਕੀਤੇ। ਖੈਹਰਾ ਨੇ ਕਿਹਾ ਕਿ ਵੀਆਈਪੀ ਕਲਚਰ ਦੇ ਵਿਰੁੱਧ ਆਵਾਜ਼ ਉਠਾਉਣ ਵਾਲੇ ਦਾ ਮੁੱਖ ਮੰਤਰੀ ਭਗਵੰਤ ਮਾਨ ਦਾ ਪਰਿਵਾਰ ਇਕ ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਲੈ ਕੇ ਘੁੰਮ ਰਿਹਾ ਹੈ। ਆਪ ਪਾਰਟੀ ਦਾ ਇੱਕ ਵੀ ਵਿਧਾਇਕ ਬਗੈਰ ਸਕਿਓਰਟੀ ਪਿੰਡਾਂ ਵਿੱਚ ਨਹੀਂ ਜਾ ਸਕਦਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.