ਮੋਹਾਲੀ, 28 ਜਨਵਰੀ 2023- ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਮੁਹਾਲੀ ਦੇ ਫੇਜ਼-9 ਸਥਿਤ ਖੇਡ ਕੰਪਲੈਕਸ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤੀ ਚੈਕਿੰਗ ਕੀਤੀ ਗਈ। ਮੈਸ ਵਿੱਚ ਖਿਡਾਰੀਆਂ ਨੂੰ ਪਰੋਸੇ ਜਾਂਦੇ ਮਾੜੇ ਖਾਣੇ ਦਾ ਖੇਡ ਮੰਤਰੀ ਵੱਲੋਂ ਗੰਭੀਰ ਨੋਟਿਸ ਲਿਆ ਗਿਆ।
ਇਸ ਮੌਕੇ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਿਡਾਰੀਆਂ ਦੀ ਸਿਹਤ ਅਤੇ ਉਨ੍ਹਾਂ ਦੀ ਡਾਇਟ ਨਾਲ ਕੋਈ ਵੀ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਨੇ ਮੈਸ ਦੇ ਸਮਾਨ ਦਾ ਖ਼ੁਦ ਕੀਤਾ ਨਿਰੀਖਣ, ਠੇਕੇਦਾਰ ਨੂੰ ਮੌਕੇ ਉੱਤੇ ਹੀ ਫ਼ੋਨ ਕਰਕੇ ਮਾੜੀ ਕੁਆਲਟੀ ਦੇ ਖਾਣੇ ਲਈ ਲਾਈ ਫਿਟਕਾਰ ਲਗਾਈ।
ਖੇਡ ਮੰਤਰੀ ਨੇ ਕਿਹਾ ਕਿ ਡਾਇਟ ਦੇ ਮਾਪਦੰਡਾਂ ਉੱਤੇ ਖਰਾ ਨਾ ਉਤਰਨ ਵਾਲੇ ਠੇਕੇਦਾਰਾਂ ਦੇ ਠੇਕੇ ਰੱਦ ਕੀਤੇ ਜਾਣਗੇ। ਖੇਡ ਮੰਤਰੀ ਦੇ ਨਿਰਦੇਸ਼ਾਂ ਉੱਤੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵੱਲੋਂ ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ ਕੀਤਾ ਗਿਆ।
ਠੇਕੇਦਾਰ ਨੂੰ ਸਿਰਫ ਉੱਚ ਮਿਆਰ ਦੇ ਖਾਣੇ ਦੇ ਉਤਪਾਦ, ਤਾਜ਼ੀਆਂ ਸਬਜ਼ੀਆਂ ਤੇ ਲੋੜੀਂਦੀ ਡਾਇਟ ਦਾ ਪੂਰਾ ਖਿਆਲ ਰੱਖਣ ਦੀ ਕੀਤੀ ਤਾਕੀਦ। ਸਪੋਰਟਰ ਕੰਪਲੈਕਸ ਵਿੱਚ ਹਨ ਹਾਕੀ, ਮੁੱਕੇਬਾਜ਼ੀ, ਕੁਸ਼ਤੀ, ਬਾਸਕਟਬਾਲ, ਜੂਡੋ, ਵੇਟਲਿਫਟਿੰਗ, ਜਿਮਨਾਸਟਿਕ ਦੇ ਕਰੀਬ 350 ਖਿਡਾਰੀ ਹਨ। ਇਸ ਮੌਕੇ ਖੇਡ ਮੰਤਰੀ ਤੇ ਡਾਇਰੈਕਟਰ ਖੇਡਾਂ ਅਮਿਤ ਤਲਵਾੜ ਵੀ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.