
ਪੰਜਾਬ ਦੇ ਇੱਕ ਹੋਰ ਪਿੰਡ ਚੱਪੜਚਿੜੀ ‘ਤੇ ਉਜਾੜੇ ਦੀ ਤਲਵਾਰ ਲਟਕ ਗਈ ਹੈ। ਪੰਜਾਬ ਸਰਕਾਰ ਵੱਲੋਂ ਪਿੰਡ ਦੇ 200 ਲੋਕਾਂ ਨੂੰ ਖਾਲੀ ਕਰਵਾਉਣ ਲਈ ਨੋਟਿਸ ਭੇਜੇ ਗਏ ਹਨ, ਜਿਸ ਕਾਰਨ ਪਿੰਡ ਵਾਸੀਆਂ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ।
ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਵੱਲੋਂ ਪਿੰਡ ਦੇ 200 ਲੋਕਾਂ ਨੂੰ ਘਰ ਖਾਲੀ ਕਰਨ ਲਈ ਨੋਟਿਸ ਭੇਜੇ ਗਏ ਹਨ। ਵਿਭਾਗ ਵੱਲੋਂ ਜਿਨ੍ਹਾਂ ਘਰਾਂ ਨੂੰ ਜ਼ਮੀਨ ਖਾਲੀ ਕਰਨ ਲਈ ਨੋਟਿਸ ਭੇਜੇ ਗਏ ਹਨ, ਉਸ ਦੇ ਸਰਕਾਰੀ ਜ਼ਮੀਨ ਹੋਣ ਦਾ ਦਾਅਵਾ ਕੀਤਾ ਗਿਆ ਹੈ।
ਪੰਚਾਇਤ ਵਿਭਾਗ ਦੀ ਇਸ ਕਾਰਵਾਈ ਖਿਲਾਫ਼ ਲੋਕਾਂ ‘ਚ ਹਾਹਾਕਾਰ ਮੱਚ ਗਈ ਹੈ। ਲੋਕਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਪਿੰਡ ਆਜ਼ਾਦੀ ਤੋਂ ਪਹਿਲਾਂ ਦਾ ਵਸਿਆ ਹੋਇਆ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ 3-3 ਪੀੜ੍ਹੀਆਂ ਨੇ ਆਪਣਾ ਸਮਾਂ ਗੁਜਾਰਿਆ ਗਿਆ ਹੈ। ਹੁਣ ਪ੍ਰਸ਼ਾਸਨ ਵੱਲੋਂ ਇਹ ਨੋਟਿਸ ਭੇਜੇ ਜਾ ਰਹੇ ਹਨ ਅਤੇ ਘਰ ਖਾਲੀ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ।
ਲੋਕਾਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਪੂਰਾ ਪਿੰਡ ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕਰਕੇ ਵਸਾਇਆ ਗਿਆ ਹੈ, ਜੇਕਰ ਪਿੰਡ ਗੈਰ-ਕਾਨੂੰਨੀ ਹੈ ਤਾਂ ਫਿਰ ਹੁਣ ਤੱਕ ਡਿਵੈਲਪਮੈਂਟ ਫੰਡ ਕਿਉਂ ਜਾਰੀ ਕੀਤੇ ਜਾਂਦੇ ਰਹੇ ਹਨ।
ਇਸਤੋਂ ਪਹਿਲਾਂ ਜਲੰਧਰ ਦੇ ਲਤੀਫ਼ਪੁਰਾ ‘ਚ 2022 ਵਿੱਚ ਪ੍ਰਸ਼ਾਸਨ ਨੇ ਲਗਭਗ 100 ਸਾਲਾਂ ਦੇ ਲੰਬੇ ਸਮੇਂ ਤੋਂ ਰਹਿਣ ਵਾਲੇ ਲੋਕਾਂ ਦੇ ਘਰਾਂ ਨੂੰ ਕਬਜ਼ੇ ਦਾ ਹਵਾਲਾ ਦਿੰਦੇ ਹੋਏ ਖਾਲੀ ਕਰਵਾ ਦਿੱਤਾ ਸੀ। ਕੁਝ ਘਰਾਂ ਨੂੰ ਢਾਹ ਦਿੱਤਾ ਗਿਆ ਸੀ। ਉਸ ਸਮੇਂ, ਪੁਲਿਸ ਕਾਰਵਾਈ ਵਿਰੁੱਧ ਵਿਆਪਕ ਵਿਰੋਧ ਹੋਇਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




