ਮੁਹਾਲੀ ਵਿਖੇ 12 ਜਨਵਰੀ ਨੂੰ ਹੋਵੇਗੀ ਨਾਰਥਰਨ ਜੋਨਲ ਕੌਂਸਲ ਦੀ 20ਵੀਂ ਸਟੈਂਡਿੰਗ ਕਮੇਟੀ ਦੀ ਮੀਟਿੰਗ-ਮੁੱਖ ਸਕੱਤਰ
ਵੱਖ-ਵੱਖ ਵਿਭਾਗਾਂ ਨੂੰ ਮੀਟਿੰਗ ਸਬੰਧੀ ਪੁਖਤਾ ਪ੍ਰਬੰਧ ਕਰਨ ਦੇ ਦਿੱਤੇ ਦਿਸ਼ਾ-ਨਿਰਦੇਸ਼
ਚੰਡੀਗੜ੍ਹ, 16 ਜਨਵਰੀ
ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਦੱਸਿਆ ਨਾਰਥਰਨ ਜ਼ੋਨਲ ਕੌਂਸਲ ਦੀ 20ਵੀਂ ਸਟੈਂਡਿੰਗ ਕਮੇਟੀ ਦੀ ਮੀਟਿੰਗ 12 ਜਨਵਰੀ 2023 ਨੂੰ ਮੁਹਾਲੀ ਵਿਖੇ ਹੋਵੇਗੀ।
ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿੱਚ ਆਪਣੇ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸ੍ਰੀ ਜੰਜੂਆ ਨੇ ਦੱਸਿਆ ਕਿ ਕੌਂਸਲ ਦੀ ਇਸ 20ਵੀ ਸਟੈਂਡਿੰਗ ਕਮੇਟੀ ਦੀ ਇਸ ਮੀਟਿੰਗ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਦਿੱਲੀ, ਯੂ.ਟੀ. ਚੰਡੀਗੜ੍ਹ, ਜੰਮੂ ਕਸ਼ਮੀਰ ਅਤੇ ਲੱਦਾਖ ਦੇ ਮੁੱਖ ਸਕੱਤਰਾਂ/ਪ੍ਰਸ਼ਾਸਕਾਂ ਸਮੇਤ ਕਈ ਉੱਚ ਅਧਿਕਾਰੀਆਂ ਵਲੋਂ ਹਿੱਸਾ ਲਿਆ ਜਾਣਾ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੌਰਾਨ ਇਨ੍ਹਾਂ ਰਾਜਾਂ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਬਿਹਤਰ ਬਨਾਉਣ ਲਈ ਅਹਿਮ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਪ੍ਰਮੁੱਖ ਸਕੱਤਰ ਪ੍ਰਿਟਿੰਗ ਸਟੇਸ਼ਨਰੀ ਵੀ.ਕੇ. ਮੀਨਾ, ਸਕੱਤਰ ਆਮ ਰਾਜ ਪ੍ਰਬੰਧ ਕੁਮਾਰ ਰਾਹੁਲ, ਸਕੱਤਰ ਗ੍ਰਹਿ ਤੇ ਨਿਆਂ ਵਿਭਾਗ ਰਿੱਤੂ ਅਗਰਵਾਲ, ਏਡੀਜੀਪੀ ਸੁਰੱਖਿਆ ਐਸ ਐਸ ਸ੍ਰੀਵਾਸਤਵਾ, ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਵਿਭਾਗ ਗਿਰਿਸ਼ ਦਿਆਲਨ, ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਅਮਿਤ ਤਲਵਾੜ ਤੋਂ ਇਲਾਵਾ ਵਿਧਾਨ ਸਭਾ ਸਕੱਤਰੇਤ, ਬਿਜਲੀ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਨੁਮਾਇੰਦੀਆਂ ਨਾਲ ਸਟੈਂਡਿੰਗ ਕਮੇਟੀ ਦੀ ਮੀਟਿੰਗ ਸਬੰਧੀ ਪੁਖਤਾ ਪ੍ਰਬੰਧ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਢੁੱਕਵੇਂ ਪ੍ਰਬੰਧ ਕਰਨ ਲਈ ਦਿਸ਼ਾ-ਨਿਰਦੇਸ਼ ਵੀ ਦਿੱਤੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.