‘ਮੁਹੱਲਾ ਕਲੀਨਿਕ 15 ਅਗਸਤ ਤੋਂ ਕਾਰਜਸ਼ੀਲ ਹੋਣਗੇ’
ਚੰਡੀਗੜ੍ਹ : ਸਿਹਤ ਸੰਭਾਲ ਪ੍ਰਣਾਲੀ ਵਿੱਚ ਮਹੱਤਵਪੂਰਨ ਸੁਧਾਰ ਕਰਨ ਅਤੇ ਸੂਬੇ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਦੇ ਇੱਕ ਹੋਰ ਵੱਡੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ “ਮੁਹੱਲਾ ਕਲੀਨਿਕ” ਕਾਰਜਸ਼ੀਲ ਕਰੇਗੀ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੂਬੇ ਭਰ ਵਿੱਚ ਬਣਾਏ ਇਹ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰ ਤੱਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਮੁੱਢਲੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਣਗੇ, ਜਿਸ ਨਾਲ ਸਿਹਤ ਸੇਵਾਵਾਂ ਦੀ ਹਰੇਕ ਵਰਗ ਤੱਕ ਪਹੁੰਚ, ਖਰਚਿਆਂ ਨੂੰ ਘਟਾਉਣ, ਰੋਗਾਂ ਦੀ ਪਛਾਣ ਵਿੱਚ ਸੁਧਾਰ ਕਰਨ ਅਤੇ ਕਮਜ਼ੋਰ ਤੇ ਘੱਟ ਗਿਣਤੀ ਵਰਗਾਂ ਲਈ ਰੈਫਰਲ ਲਿੰਕੇਜ ਨੂੰ ਮਜ਼ਬੂਤ ਕਰਨ ਵਿੱਚ ਸਹਾਇਤਾ ਮਿਲੇਗੀ।
CM Mann ਨੇ ਪਲਟੀ ਬਾਜ਼ੀ, Moosewala ਦੇ ਪਰਿਵਾਰ ਨੂੰ ਝਟਕਾ, Gangster ਖੁਸ਼ ? | D5 Channel Punjabi
ਸਿਹਤ ਮੰਤਰੀ ਨੇ ਕਿਹਾ ਕਿ ਜ਼ਰੂਰੀ ਦਵਾਈਆਂ ਅਤੇ ਟੈਸਟ ਮੁਹੱਲਾ ਕਲੀਨਿਕਾਂ ਵਿੱਚ ਉਪਲਬਧ ਕਰਵਾਏ ਜਾਣਗੇ। ਮੁਹੱਲਾ ਕਲੀਨਿਕਾਂ ਵਿੱਚ ਜਾਂਚ ਦੀਆਂ ਸਹੂਲਤਾਂ ਪੀਪੀਪੀ ਮੋਡ ਰਾਹੀਂ ਪ੍ਰਦਾਨ ਕੀਤੀਆਂ ਜਾਣਗੀਆਂ। ਇਹਨਾਂ ਕਲੀਨਿਕਾਂ ਵਿੱਚ ਘੱਟ ਲਾਗਤ ਅਤੇ ਇਕਸਾਰਤਾ ਨਾਲ ਡਾਇਗਨੌਸਟਿਕ ਟੈਸਟਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਮੁਹੱਲਾ ਕਲੀਨਿਕਾਂ ਵਿੱਚ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਅਤੇ ਰਿਕਾਰਡ ਰੱਖਣ ਲਈ ਇੱਕ ਆਈ.ਟੀ. ਪ੍ਰਣਾਲੀ ਨੂੰ ਵੀ ਵਿਕਸਤ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ ਸੂਚੀਬੱਧ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਸਿਹਤ ਮਾਹਿਰਾਂ ਨਾਲ ਟੈਲੀਕੰਸਲਟੇਸ਼ਨ ਸੇਵਾਵਾਂ ਵੀ ਪੜਾਅਵਾਰ ਸ਼ੁਰੂ ਕੀਤੀਆਂ ਜਾਣਗੀਆਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.