ਮੁੜ ਕਾਂਗਰਸ ‘ਚ ਸ਼ਾਮਿਲ ਹੋਏ ਵਿਧਾਇਕ ਬਲਵਿੰਦਰ ਲਾਡੀ
ਚੰਡੀਗੜ੍ਹ : ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਮੁੜ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਪਿਛਲੇ ਦਿਨੀਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਸੀ। ਬੀਜੇਪੀ ’ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣਾ ਮਨ ਫਿਰ ਬਦਲ ਲਿਆ ਅਤੇ 6 ਦਿਨ ਬਾਅਦ ਵਾਪਸ ਕਾਂਗਰਸ ’ਚ ਸ਼ਾਮਲ ਹੋ ਗਏ। ਅਜਿਹਾ ਕਰਕੇ ਉਨ੍ਹਾਂ ਨੇ ਬੀਜੇਪੀ ਨੂੰ ਝਟਕਾ ਲੱਗਾ ਦਿੱਤਾ ਹੈ।
Kejriwal ਦਾ ਵੱਡਾ ਸਿਆਸੀ ਦਾਅ ਮੈਦਾਨ ‘ਚ ਉਤਾਰਿਆ ਪੁਰਾਣਾ ਲੀਡਰ, ਖਤਰੇ ‘ਚ ਅਕਾਲੀਆਂ-ਕਾਂਗਰਸੀਆਂ ਦੀ ਸੀਟ !
ਜ਼ਿਕਰਯੋਗ ਹੈ ਕਿ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਸੀਟ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਸਿਰਫ਼ ਸੱਤ ਦਿਨਾਂ ਵਿੱਚ ਭਾਜਪਾ ਤੋਂ ਮੋਹ ਭੰਗ ਹੋ ਗਿਆ। ਪਿਛਲੇ ਸਾਲ 28 ਦਸੰਬਰ, 2021 ਨੂੰ ਉਹ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਸਨ। ਹੁਣ ਉਹ ਭਾਜਪਾ ਛੱਡ ਕੇ ਇਕ ਵਾਰ ਫਿਰ ਆਪਣੀ ਪੁਰਾਣੀ ਪਾਰਟੀ ‘ਚ ਪਰਤ ਆਏ ਹਨ। 28 ਦਸੰਬਰ ਨੂੰ ਲਾਡੀ ਦੇ ਨਾਲ ਕਾਦੀਆਂ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਫਤਿਹ ਜੰਗ ਬਾਜਵਾ ਵੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.