ਮੁੱਖ ਮੰਤਰੀ Channi ਵੱਲੋਂ ਕਮਜ਼ੋਰ ਵਰਗਾਂ ਪ੍ਰਤੀ Captain ਦੀ ਸੌੜੀ ਮਾਨਸਿਕਤਾ ਦੀ ਕਰੜੀ ਨਿਖੇਧੀ
Badal, Modi ਅਤੇ Captain ਮਿਲ ਕੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ- Channi

ਭੋਆ (ਪਠਾਨਕੋਟ): ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਸਾਬਕਾ ਮੁੱਖ ਮੰਤਰੀ Captain Amarinder Singh ਦੀ ਗਰੀਬਾਂ ਅਤੇ ਆਮ ਲੋਕਾਂ ਪ੍ਰਤੀ ਸੌੜੀ ਮਾਨਸਿਕਤਾ ਲਈ ਨਿੰਦਾ ਕਰਦਿਆਂ ਕਿਹਾ ਕਿ ਆਮ ਲੋਕਾਂ ਦੇ ਮੁੱਦੇ ਉਠਾਉਣ ਕਰਕੇ ਉਹ ਹਮੇਸ਼ਾ ਹੀ Captain ਦੇ ਨਿਸ਼ਾਨੇ ਉਤੇ ਰਹੇ ਹਨ। ਅੱਜ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਕ ਨਿਮਰ ਪਿਛੋਕੜ ਵਾਲੇ ਪਰਿਵਾਰ ਨਾਲ ਸਬੰਧਤ ਹਨ, ਇਸ ਲਈ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਹਮੇਸ਼ਾ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮਹਾਰਾਜਾ ਨੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਨੂੰ ਰਾਹਤ ਦੇਣ ਸਬੰਧੀ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਉਨ੍ਹਾਂ ਦੇ ਹਿੱਤਾਂ ਨੂੰ ਢਾਹ ਲਾਉਣਾ ਸ਼ੁਰੂ ਕਰ ਦਿੱਤਾ। ਮੁੱਖ ਮੰਤਰੀ Channi ਨੇ ਕਿਹਾ ਕਿ ਉਨ੍ਹਾਂ ਨੇ ਆਮ ਅਤੇ ਦੱਬੇ-ਕੁਚਲੇ ਲੋਕਾਂ ਲਈ ਆਪਣਾ ਸੰਘਰਸ਼ ਜਾਰੀ ਰੱਖਿਆ ਜਿਸ ਕਾਰਨ ਹੰਕਾਰੀ ਮਹਾਰਾਜਾ ਨੂੰ ਕਾਂਗਰਸ ਪਾਰਟੀ ਨੇ ਸੱਤਾ ਤੋਂ ਲਾਂਭੇ ਕਰ ਦਿੱਤਾ।
Kisan Bill 2020 : ਕੇਂਦਰ ਦੇ ਬਦਲੇ ਰੰਗ, Tomar ਦਾ ਬਿਆਨ, ਜਥੇਬੰਦੀਆਂ ਨੂੰ ਦਿੱਤਾ ਝਟਕਾ || D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਨੂੰ ਸੱਤਾ ਤੋਂ ਲਾਂਭੇ ਕਰਨ ਅਤੇ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਆਮ ਵਿਅਕਤੀ ਨੂੰ ਸੌਂਪਣ ਦਾ ਕ੍ਰਾਂਤੀਕਾਰੀ ਫੈਸਲਾ ਸਿਰਫ ਕਾਂਗਰਸ ਪਾਰਟੀ ਹੀ ਲੈ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕ੍ਰਾਂਤੀ ਤਾਂ ਹੀ ਕਾਇਮ ਰਹਿ ਸਕਦੀ ਹੈ, ਜੇਕਰ ਸਾਰੇ ਆਮ ਅਤੇ ਲੋੜਵੰਦ ਲੋਕ ਕਾਂਗਰਸ ਦੇ ਸਮਰਥਨ ਲਈ ਇਕਜੁੱਟ ਹੋ ਜਾਣ। ਮੁੱਖ ਮੰਤਰੀ Channi ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸ਼ਕਤੀਸ਼ਾਲੀ ਕੁਲੀਨ ਵਰਗ ਗਰੀਬਾਂ ਨੂੰ ਫਿਰਕੂ ਲੀਹਾਂ ‘ਤੇ ਵੰਡ ਕੇ ਇਸ ਆਮ ਵਿਅਕਤੀ ਦੀ ਸਰਕਾਰ ਨੂੰ ਢਾਹ ਲਾਉਣ ਦੀ ਸਾਜਿਸ਼ ਰਚ ਰਿਹਾ ਹੈ। ਅਕਾਲੀ, ਭਾਜਪਾ ਅਤੇ Amarinder ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਮਿਲ ਕੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ Modi, Badal ਅਤੇ Captain ਦੀ ਤਿਕੜੀ ਨੇ ਸੂਬੇ ਦੇ ਹਿੱਤਾਂ ਨੂੰ ਖ਼ਤਰੇ ਵਿਚ ਪਾਉਣ ਲਈ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜ਼ਿਸ਼ ਰਚੀ। ਮੁੱਖ ਮੰਤਰੀ Channi ਨੇ ਕਿਹਾ ਕਿ ਇਸ ਕਿਸਾਨ ਵਿਰੋਧੀ ਕਾਨੂੰਨ ਲਈ ਅਕਾਲੀ ਜ਼ਿੰਮੇਵਾਰ ਹਨ ਕਿਉਂਕਿ ਉਨ੍ਹਾਂ ਨੇ 2013 ਵਿੱਚ ਪੰਜਾਬ ਵਿਧਾਨ ਸਭਾ ਵਿੱਚ ਕੰਟਰੈਕਟ ਫਾਰਮਿੰਗ ਬਿੱਲ ਪਾਸ ਕੀਤਾ ਜੋ ਬਾਅਦ ਵਿੱਚ ਕਾਲੇ ਖੇਤੀ ਕਾਨੂੰਨਾਂ ਦਾ ਆਧਾਰ ਬਣਿਆ। ਉਹਨਾਂ ਅੱਗੇ ਕਿਹਾ ਕਿ ਉਹ ਇਹਨਾਂ ਕਾਲੇ ਕਾਨੂੰਨਾਂ ਨੂੰ ਸੰਸਦ ਵਿੱਚ ਪਾਸ ਕਰਵਾਉਣ ਲਈ ਭਾਜਪਾ ਨਾਲ ਮਿਲੇ ਹੋਏ ਹਨ।
Punjab Election 2022: ਚੋਣਾਂ ‘ਚ ਪਹਿਲਾਂ ਵੱਡਾ ਧਮਾਕਾ, BJP ਨੇ ਕੀਤਾ ਵੱਡਾ ਐਲਾਨ, Captain ਦਾ BJP ‘ਚ ਜਾਣਾ ਤਹਿ?
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਧਨਾਢ ਸਿਆਸਤਦਾਨਾਂ ਦੇ ਨਾਪਾਕ ਗਠਜੋੜ ਨੇ ਪੰਜਾਬ ਨੂੰ ਲੁੱਟਣ ਲਈ ਆਮ ਲੋਕਾਂ ਤੋਂ ਸੱਤਾ ਖੋਹ ਲਈ ਸੀ। ਉਨ੍ਹਾਂ ਕਿਹਾ ਕਿ ਬਾਦਲਾਂ ਅਤੇ Captain ਵਰਗੇ ਇਸ ਕੁਲੀਨ ਵਰਗ ਦੇ ਮੈਂਬਰ ਆਪੋ-ਆਪਣੇ ਨਿੱਜੀ ਹਿੱਤਾਂ ਲਈ ਗੱਠਜੋੜ ਕਰਕੇ ਸੂਬੇ ਨੂੰ ਲੁੱਟਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇਹ ਵਰਗ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਆਪਸ ਵਿੱਚ ਮਿਲ ਕੇ ਵਾਰੋ-ਵਾਰੀ ਸੱਤਾ ਸੰਭਾਲ ਕੇ ਪੰਜਾਬ ਨੂੰ ਜਾਣਬੁੱਝ ਲੁੱਟਦੇ ਆ ਰਹੇ ਹਨ ਅਤੇ ਹਰ ਪੰਜ ਸਾਲ ਬਾਅਦ ਸਿਰਫ ਸ਼ਾਸਕ ਬਦਲਦੇ ਹਨ ਪਰ ਸੱਤਾ ਉਨ੍ਹਾਂ ਦੇ ਹੱਥਾਂ ਵਿੱਚ ਹੀ ਰਹਿੰਦੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਇਹ ਗਠਜੋੜ ਟੁੱਟ ਗਿਆ ਹੈ ਅਤੇ ਸੱਤਾ ਆਮ ਲੋਕਾਂ ਦੇ ਹੱਥ ਵਿੱਚ ਆ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪ ਮੁਸ਼ਕਲਾਂ ਭਰਿਆ ਜੀਵਨ ਬਸਰ ਕੀਤਾ ਹੈ, ਇਸ ਲਈ ਉਹ ਆਮ ਆਦਮੀ ਦੀਆਂ ਮੁਸ਼ਕਿਲਾਂ ਤੋਂ ਚੰਗੀ ਤਰ੍ਹਾਂ ਵਾਕਫ਼ ਹਨ। ਚੰਨੀ ਨੇ ਕਿਹਾ ਕਿ ਇਸੇ ਕਾਰਨ ਹੀ ਉਹ ਗਰੀਬ ਅਤੇ ਆਮ ਆਦਮੀ ਦੀ ਭਲਾਈ ਲਈ ਸਾਰੇ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤੱਕ ਉਹ ਸੱਤਾ ਵਿੱਚ ਹਨ, ਉਦੋਂ ਤੱਕ ਉਹ ਆਪਣੀ ਇਹ ਜ਼ਿੰਮੇਵਾਰੀ ਇਸੇ ਤਰ੍ਹਾਂ ਨਿਭਾਉਂਦੇ ਰਹਿਣਗੇ।
CM Channi Live : Punjab ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ! Congress ‘ਚ Sidhu Moosewale ਦੀ Entry ||
ਆਮ ਆਦਮੀ ਪਾਰਟੀ ਦੇ ਮੁਖੀ ਸ੍ਰੀ Arvind Kejriwal ਦੀ ਸੂਬੇ ਬਾਰੇ ਤੁੱਛ ਜਾਣਕਾਰੀ ਲਈ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਦੀ ਸੱਤਾ ਦੀ ਲਾਲਸਾ ਲਈ ਹਨੇਰੇ ਵਿਚ ਤੀਰ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਅਫਵਾਹਾਂ ਫੈਲਾਉਣ ਵਾਲਾ Kejriwal ਪੰਜਾਬ ਬਾਰੇ ਕੁਝ ਨਹੀਂ ਜਾਣਦਾ ਪਰ ਬੇਤੁਕੀ ਬਿਆਨਬਾਜ਼ੀ ਨਾਲ ਪੰਜਾਬ ਦੀ ਸੱਤਾ ਵਿੱਚ ਆਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਮੁੱਖ ਮੰਤਰੀ Channi ਨੇ ਕਿਹਾ ਕਿ ਸੂਬੇ ਵਿੱਚ ਅਜਿਹੀ ਸੌੜੀ ਰਾਜਨੀਤੀ ਕਦੇ ਵੀ ਕਾਮਯਾਬ ਨਹੀਂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ Kejriwal ਸੱਤਾ ਦਾ ਲਾਲਚੀ ਹੈ ਜੋ ਪੰਜਾਬ ‘ਤੇ ਰਾਜ ਕਰਨਾ ਚਾਹੁੰਦਾ ਹੈ, ਜਿਸ ਕਾਰਨ ਉਹ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ kejriwal ਅਤੇ ਜੁੰਡਲੀ ਨੂੰ ਇੱਕ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਇਤਿਹਾਸ ਗਵਾਹ ਹੈ ਕਿ ਪੰਜਾਬੀਆਂ ਨੂੰ ਆਪਣੀ ਧਰਤੀ ਅਤੇ ਲੋਕਾਂ ਨਾਲ ਪਿਆਰ ਹੈ ਅਤੇ ਉਨ੍ਹਾਂ ਨੇ ਕਦੇ ਵੀ ਕਿਸੇ ਬਾਹਰਲੇ ਵਿਅਕਤੀ ਨੂੰ ਆਪਣੇ ਸੂਬੇ ਵਿੱਚ ਆਉਣ ਅਤੇ ਰਾਜ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਚੰਨੀ ਨੇ ਕਿਹਾ ਕਿ ਦਿੱਲੀ ਵਿੱਚ Kejriwal ਸਰਕਾਰ ਫੇਲ੍ਹ ਹੋ ਚੁੱਕੀ ਹੈ ਜਦਕਿ ਕਾਂਗਰਸ ਲੋਕਾਂ ਦੀ ਭਲਾਈ ਲਈ ਬਿਹਤਰੀਨ ਕੰਮ ਕਰ ਰਹੀ ਹੈ।
ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਮੂਸੇਵਾਲਾ ਲਈ ਖੁਸ਼ਖਬਰੀ || D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਕਾਂਗਰਸ ਲੀਡਰਸ਼ਿਪ ਨੇ ਉਹਨਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਉਹਨਾਂ ਕਿਹਾ ਕਿ ਮੈਂ ਸੂਬੇ ਦੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਕੰਮ ਕਰ ਰਿਹਾ ਹਾਂ। ਉਹਨਾਂ ਦੀ ਸਰਕਾਰ ਵੱਲੋਂ ਕੀਤੀਆਂ ਕਈ ਲੋਕ ਪੱਖੀ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ, ਪੇਂਡੂ ਖੇਤਰਾਂ ਵਿੱਚ ਮੋਟਰਾਂ ਦੇ 1200 ਕਰੋੜ ਰੁਪਏ ਦੇ ਬਿੱਲ ਮੁਆਫ ਕੀਤੇ, ਪਾਣੀ ਦੇ ਖਰਚੇ ਘਟਾ ਕੇ 50 ਰੁਪਏ ਕੀਤੇ, ਰੇਤ ਦੇ ਰੇਟ ਘਟਾ ਕੇ 5.50 ਪ੍ਰਤੀ ਕਿਊਬਿਕ ਫੁੱਟ ਰੁਪਏ ਕੀਤੇ ਅਤੇ ਗੰਨੇ ਦੇ ਵਧੇ ਹੋਏ 50 ਰੁਪਏ ਭਾਅ ਵਿੱਚੋਂ ਪੰਜਾਬ ਸਰਕਾਰ 35 ਰੁਪਏ ਝੱਲੇਗੀ, ਜਦਕਿ ਪ੍ਰਾਈਵੇਟ ਮਿੱਲਾਂ ਨੂੰ ਹੁਣ ਸਿਰਫ 15 ਰੁਪਏ ਦਾ ਬੋਝ ਹੀ ਝੱਲਣਾ ਪੈ ਰਿਹਾ ਹੈ। ਮੁੱਖ ਮੰਤਰੀ Channi ਨੇ ਕਿਹਾ ਕਿ ਸਿਰਫ ਇਹ ਹੀ ਨਹੀਂ ਬਲਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਕਈ ਹੋਰ ਮਹੱਤਵਪੂਰਨ ਫੈਸਲੇ ਵੀ ਲਏ ਜਾਣਗੇ।ਸਰਹੱਦੀ ਖੇਤਰਾਂ ਦੇ ਵਸਨੀਕਾਂ ਪ੍ਰਤੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਖੇਤਰ ਵਿੱਚ ਬਹਾਦਰ ਲੋਕ ਰਹਿੰਦੇ ਹਨ ਪਰ ਫਿਰ ਵੀ ਰਾਜ ਸਰਕਾਰਾਂ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਹਨਾਂ ਕਿਹਾ ਕਿ ਇਸ ਖੇਤਰ ਦਾ ਸੰਪੂਰਨ ਵਿਕਾਸ ਕੀਤਾ ਜਾਵੇਗਾ, ਜਿਵੇਂ ਬਾਦਲਾਂ ਤੇ ਮਹਾਰਾਜਾ ਨੇ ਆਪੋ-ਆਪਣੇ ਖੇਤਰਾਂ ਦਾ ਵਿਕਾਸ ਕੀਤਾ ਸੀ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ, “ਮੇਰਾ ਵਾਅਦਾ ਹੈ ਕਿ ਸਰਹੱਦੀ ਖੇਤਰਾਂ ਵਿੱਚ ਜਲਦ ਹੀ ਵਿੱਚ ਵਿਆਪਕ ਵਿਕਾਸ ਕੀਤਾ ਜਾਵੇਗਾ।’’
Kisan Bill 2020 : ਪੁਰਾਣੇ ਰੰਗ ‘ਚ ਆਈ BJP! ਖੇਤੀਬਾੜੀ ਮੰਤਰੀ ਦਾ ਆਇਆ ਬਿਆਨ || D5 Channel Punjabi
ਇਸ ਦੌਰਾਨ ਮੁੱਖ ਮੰਤਰੀ ਨੇ ਪਠਾਨਕੋਟ ਵਿਖੇ ਮੈਡੀਕਲ ਕਾਲਜ, ਭੋਆ ਨੂੰ ਪ੍ਰਬੰਧਕੀ ਬਲਾਕ ਐਲਾਨਣ, Narot Jaimal Singh ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ Sant Baba Nabha Das ਦੀ ਇਮਾਰਤ ਲਈ ਢੁਕਵੀਂ ਜ਼ਮੀਨ ਦੇਣ ਦਾ ਐਲਾਨ ਕੀਤਾ।ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮਾਲ ਮੰਤਰੀ ਸ੍ਰੀਮਤੀ Aruna Chaudhary ਨੇ ‘Channi ਰਾਜ, ਚੰਗਾ ਰਾਜ’ ਦਾ ਨਾਅਰਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ Channi ਨੇ ਕਾਂਗਰਸ ਪਾਰਟੀ ਵਿੱਚ ਨਵੀਂ ਰੂਹ ਫੂਕੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ Channi ਦੇ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਮਿਸਾਲੀ ਵਿਕਾਸ ਅਤੇ ਲੋਕ ਪੱਖੀ ਪਹਿਲਕਦਮੀਆਂ ਦਾ ਇੱਕ ਨਵਾਂ ਦੌਰ ਦੇਖ ਰਿਹਾ ਹੈ। ਸ੍ਰੀਮਤੀ Aruna Chaudhary ਨੇ ਕਿਹਾ ਕਿ ਮੁੱਖ ਮੰਤਰੀ Channi ਨੇ ਸੂਬੇ ਦੇ ਸਰਹੱਦੀ ਜਿਲ੍ਹਿਆਂ ਵਿੱਚ ਸਰਬਪੱਖੀ ਵਿਕਾਸ ਦੀ ਨਵੀਂ ਪਿਰਤ ਪਾਈ ਹੈ, ਜਿਸ ਨੂੰ ਹੁਣ ਤੱਕ ਅਣਗੌਲਿਆ ਕੀਤਾ ਗਿਆ ਸੀ। ਆਪਣੇ ਸੰਬੋਧਨ ਵਿੱਚ ਵਿਧਾਇਕ Joginder Pal ਨੇ Channi ਨੂੰ ਆਮ ਲੋਕਾਂ ਦਾ ਮੁੱਖ ਮੰਤਰੀ ਦੱਸਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਹਰ ਗਰੀਬ ਆਦਮੀ ਦਾ ਸੁਪਨਾ ਸਾਕਾਰ ਕੀਤਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਹੈ। ਸ੍ਰੀ Joginder Pal ਨੇ ਕਿਹਾ ਕਿ ਕਾਂਗਰਸ ਦੇ ਸ਼ਾਸਨ ਦੌਰਾਨ ਪੰਜਾਬ ਵਿੱਚ ਮਹੱਤਵਪੂਰਨ ਵਿਕਾਸ ਹੋਇਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਗੁਰਦੁਆਰਾ ਬਾਰਠ ਸਾਹਿਬ ਵਿਖੇ ਮੱਥਾ ਟੇਕਿਆ ਜਿੱਥੇ ਉਹਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਚੰਨੀ ਨੇ ਪਿੰਡ ਬੰਨੀ ਲੋਧੀ ਵਿਖੇ ਖੇਡ ਸਟੇਡੀਅਮ ਅਤੇ ਪਿੰਡ ਲਾਹੜੀ ਮਹੰਤਾ ਵਿਖੇ 66 ਕੇ.ਵੀ ਪਾਵਰ ਸਟੇਸ਼ਨ ਵੀ ਲੋਕ ਅਰਪਣ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ Amit Vij, ਸਾਬਕਾ ਮੰਤਰੀ Raman Bhalla, ਕਾਂਗਰਸੀ ਆਗੂ Ashok Vadera, ਉਦਯੋਗ ਵਿਭਾਗ ਦੇ ਵਾਈਸ ਚੇਅਰਮੈਨ Kartik Vadera ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.