Press ReleasePunjabTop News

ਮੁੱਖ ਮੰਤਰੀ ਨੇ ਲੋਕਾਂ ਨੂੰ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਲਿਖਣ ਲਈ ਵਿਸ਼ਾਲ ਅੰਦੋਲਨ ਸ਼ੁਰੂ ਕਰਨ ਦਾ ਦਿੱਤਾ ਸੱਦਾ

21 ਫਰਵਰੀ ਨੂੰ ਅੰਤਰਰਾਸ਼ਟਰੀ ਭਾਸ਼ਾ ਦਿਵਸ ਤੱਕ ਨਵੇਂ ਸਾਈਨ ਬੋਰਡ ਲਗਾਉਣ ਲਈ ਕਿਹਾ

ਕੋਈ ਵੀ ਆਪਣੇ ਅਮੀਰ ਸੱਭਿਆਚਾਰ ਅਤੇ ਮਾਂ-ਬੋਲੀ ਤੋਂ ਵੱਖ ਹੋ ਕੇ ਨਹੀਂ ਰਹਿ ਸਕਦਾ
ਅੰਗਰੇਜ਼ੀ ਤੇ ਹੋਰ ਭਾਸ਼ਾਵਾਂ ਦੇ ਝੁੰਡ ਵਿੱਚ ਪੰਜਾਬੀਆਂ ਦੇ ਆਪਣੀ ਮਾਂ ਬੋਲੀ ਤੋਂ ਦੂਰ ਹੋਣ ਉਤੇ ਅਫ਼ਸੋਸ ਪ੍ਰਗਟਾਇਆ
ਪੰਜਾਬੀ ਮਹੀਨਾ ਮਨਾਉਣ ਲਈ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ

ਅੰਮ੍ਰਿਤਸਰ : ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਸੂਬੇ ਭਰ ਦੀਆਂ ਸਾਰੀਆਂ ਨਿੱਜੀ ਅਤੇ ਸਰਕਾਰੀ ਇਮਾਰਤਾਂ ‘ਤੇ ਪੰਜਾਬੀ ਭਾਸ਼ਾ ਵਿੱਚ ਸਾਈਨ ਬੋਰਡ ਲਗਾਉਣ ਲਈ ਲਹਿਰ ਸ਼ੁਰੂ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬੀ ਭਾਸ਼ਾ ਮਹੀਨਾ ਮਨਾਉਣ ਸਬੰਧੀ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮਹਾਰਾਸ਼ਟਰ, ਤਾਮਿਲਨਾਡੂ ਅਤੇ ਹੋਰ ਸੂਬਿਆਂ ਦੀਆਂ ਉਦਾਹਰਣਾਂ ਦਿੱਤੀਆਂ, ਜਿੱਥੇ ਲੋਕ ਆਪਣੀ ਮਾਂ ਬੋਲੀ ਦਾ ਸਤਿਕਾਰ ਕਰਦੇ ਹਨ।

ਰਿੰਦਾ ਦੀ ਮੌਤ ਤੋਂ ਬਾਅਦ ਹਰਜੀਤ ਗਰੇਵਾਲ ਦਾ ਬਿਆਨ, ਭਾਜਪਾ ਆਗੂ ਦੇ ਵੱਡੇ ਖੁਲਾਸੇ! D5 Channel Punjabi

ਉਨ੍ਹਾਂ ਦੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ‘ਤੇ ਉਨ੍ਹਾਂ ਦੀ ਮਾਂ-ਬੋਲੀ ਵਿਚ ਸਾਈਨ ਬੋਰਡ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਪੰਜਾਬੀਆਂ ਨੂੰ ਵੀ ਇਸ ਨੇਕ ਰਵਾਇਤ ਨੂੰ ਅਪਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਪੰਜਾਬੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਸਾਈਨ ਬੋਰਡਾਂ ‘ਤੇ ਹੋਰ ਭਾਸ਼ਾਵਾਂ ਦੇ ਨਾਲ ਪੰਜਾਬੀ ਨੂੰ ਪ੍ਰਮੁੱਖਤਾ ਨਾਲ ਲਿਖਿਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਲੋਕ 21 ਫਰਵਰੀ ਨੂੰ ਅੰਤਰਰਾਸ਼ਟਰੀ ਭਾਸ਼ਾ ਦਿਵਸ ਤੋਂ ਪਹਿਲਾਂ ਪੰਜਾਬੀ ਵਿੱਚ ਸਾਈਨ ਬੋਰਡ ਲਾਉਣੇ ਯਕੀਨੀ ਬਣਾਉਣ। ਉਨ੍ਹਾਂ ਮਾਂ ਬੋਲੀ ਦੇ ਸਤਿਕਾਰ ਲਈ ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸੂਝਵਾਨ ਪੰਜਾਬ ਵਾਸੀ 21 ਫਰਵਰੀ ਤੋਂ ਪਹਿਲਾਂ ਇਸ ਨੂੰ ਅਪਣਾ ਲੈਣਗੇ ਅਤੇ ਉਸ ਤੋਂ ਬਾਅਦ ਸਰਕਾਰ ਕਾਰਵਾਈ ਕਰੇਗੀ।

ਇਨਸਾਫ਼ ਮੋਰਚੇ ‘ਤੇ ਬੈਠੇ ਸੁਖਰਾਜ ਨੇ ਬਣਾਈ ਅਗਲੀ ਰਣਨੀਤੀ, ਸਰਕਾਰ ਨੂੰ ਸਿੱਧੀ ਚੇਤਾਵਨੀ D5 Channel Punjabi

ਮੁੱਖ ਮੰਤਰੀ ਨੇ ਭਾਰਤ ਅਤੇ ਵਿਸ਼ਵ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਨੂੰ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਵੱਡੇ ਪੱਧਰ ‘ਤੇ ਪ੍ਰਫੁੱਲਤ ਕਰਨ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਹਕੀਕਤ ਹੈ ਕਿ ਕੋਈ ਵੀ ਆਪਣੇ ਅਮੀਰ ਸੱਭਿਆਚਾਰ ਅਤੇ ਮਾਂ-ਬੋਲੀ ਤੋਂ ਦੂਰ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਅੰਗਰੇਜ਼ੀ ਨੂੰ ਵਿਸ਼ਵ ਭਰ ਵਿੱਚ ਇਕ ਸੰਪਰਕ ਭਾਸ਼ਾ ਵਜੋਂ ਮਾਨਤਾ ਮਿਲੀ ਹੋਈ ਹੈ ਪਰ ਇਸ ਭਾਸ਼ਾ ਨੂੰ ਸਾਡੀ ਮਾਂ-ਬੋਲੀ ਦੀ ਕੀਮਤ ‘ਤੇ ਅੱਗੇ ਨਹੀਂ ਵਧਾਇਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਬਜਾਏ ਹਰੇਕ ਪੰਜਾਬੀ ਨੂੰ ਵਿਰਾਸਤ ਵਿੱਚ ਮਿਲੇ ਆਪਣੇ ਸ਼ਾਨਦਾਰ ਸੱਭਿਆਚਾਰਕ ਵਿਰਸੇ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ-ਫ਼ਕੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਅਤੇ ਇਹ ਯੁੱਗਾਂ ਤੋਂ ਮਨੁੱਖਤਾ ਲਈ ਇੱਕ ਮਸ਼ਾਲ ਦਾ ਕੰਮ ਕਰਦਾ ਆ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਭਰ ਵਿੱਚ ਆਪਣਾ ਵੱਖਰਾ ਸਥਾਨ ਬਣਾਇਆ ਹੈ।

Most Wanted ਅੱਤਵਾਦੀ Harvinder Rinda ਦੀ ਮੌਤ, ਪੁਲਿਸ ਨੇ ਰੱਖਿਆ ਸੀ ਲੱਖਾਂ ਦਾ ਇਨਾਮ! D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਜੇ ਕੋਈ ਆਪਣੀ ਮਾਂ ਬੋਲੀ ਨੂੰ ਭੁੱਲ ਜਾਂਦਾ ਹੈ ਤਾਂ ਇਹ ਸਰਾਪ ਹੈ ਪਰ ਬਦਕਿਸਮਤੀ ਨਾਲ ਅੰਗਰੇਜ਼ੀ ਅਤੇ ਹੋਰ ਭਾਸ਼ਾਵਾਂ ਦੇ ਲਾਲਚ ਵਿੱਚ ਪੰਜਾਬ ਵਾਸੀ ਆਪਣੀ ਮਾਂ ਬੋਲੀ ਤੋਂ ਦੂਰ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਨੱਥ ਪਾਉਣ ਦੀ ਲੋੜ ਹੈ ਕਿਉਂਕਿ ਇਹ ਇਕ ਪ੍ਰਮਾਣਿਤ ਤੱਥ ਹੈ ਕਿ ਮਨੁੱਖ ਆਪਣੀ ਮਾਂ-ਬੋਲੀ ਵਿਚ ਹੀ ਵਧੀਆ ਢੰਗ ਨਾਲ ਗੱਲਬਾਤ ਅਤੇ ਪ੍ਰਗਟਾਵੇ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਮਾਨਸਿਕ ਗੁਲਾਮੀ ਕਾਰਨ ਅਸੀਂ ਅੱਜ ਵੀ ਅੰਗਰੇਜ਼ੀ ਭਾਸ਼ਾ ਦੀ ਉੱਤਮਤਾ ਵਿੱਚ ਵਿਸ਼ਵਾਸ ਰੱਖਦੇ ਹਾਂ, ਜਦੋਂ ਕਿ ਅਸਲੀਅਤ ਇਹ ਹੈ ਕਿ ਪੰਜਾਬੀ ਸਾਡੇ ਵਿੱਚੋਂ ਹਰ ਇਕ ਦੀ ਸ਼੍ਰੋਮਣੀ ਭਾਸ਼ਾ ਹੈ।

ਅੰਮ੍ਰਿਤਾ ਵੜਿੰਗ ਦਾ ਵੱਡਾ ਬਿਆਨ, ਲੱਤਾਂ ਖਿੱਚਣ ਵਾਲਿਆਂ ਦੀ ਠੋਕੀ ਮੰਜੀ,ਖੁਸ਼ ਕਰਤਾ ਰਾਜਾ ਵੜਿੰਗ D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਮੁਲਕਾਂ ਵਿਚ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਜਾ ਰਹੀ ਹੈ ਪਰ ਇੱਥੇ ਅਸੀਂ ਕਿਸੇ ਨਾ ਕਿਸੇ ਤਰ੍ਹਾਂ ਇਸ ਨੂੰ ਬੋਲਣ ਤੋਂ ਕੰਨੀ ਕਤਰਾਉਂਦੇ ਹਾਂ। ਉਨ੍ਹਾਂ ਕਿਹਾ ਕਿ ਕੋਈ ਵੀ ਭਾਸ਼ਾ ਬੌਧਿਕਤਾ ਦਾ ਪ੍ਰਤੀਕ ਨਹੀਂ ਪਰ ਬਦਕਿਸਮਤੀ ਨਾਲ ਅਸੀਂ ਸਿਰਫ਼ ਅੰਗਰੇਜ਼ੀ ਦੀ ਪੈਂਠ ਬਣਾਉਣ ਲਈ ਆਪਣੀ ਮਾਂ ਬੋਲੀ ਨੂੰ ਲਗਾਤਾਰ ਅੱਖੋਂ-ਪਰੋਖੇ ਕਰ ਰਹੇ ਹਾਂ। ਭਗਵੰਤ ਮਾਨ ਨੇ ਫਰਾਂਸ ਦੀ ਮਿਸਾਲ ਦਿੰਦਿਆਂ ਕਿਹਾ ਕਿ ਫਰਾਂਸ ਦੇ ਲੋਕ ਆਪਣੀ ਮਾਂ-ਬੋਲੀ ਵਿੱਚ ਗੱਲ ਕਰਨ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਵੀ ਪੰਜਾਬੀ ਭਾਸ਼ਾ ਨੂੰ ਆਪਣੇ ਜੀਵਨ-ਜਾਚ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ।

ਪੰਜਾਬ ’ਚ ਕਿਉਂ ਵਿਗੜੇ ਹਲਾਤ? ਸੀਐਮ ਮਾਨ ਲਈ ਬਣੀ ਚੁਣੌਤੀ ! ਪ੍ਰੋਫ਼ੈਸਰ ਨੇ ਕਰਤੇ ਵੱਡੇ ਖ਼ੁਲਾਸੇ!

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਇੱਕ ਅਨਮੋਲ ਖਜ਼ਾਨਾ ਹੈ ਕਿਉਂਕਿ ਇਸ ਵਿੱਚ ਬਹੁਤ ਸਾਰਾ ਸਾਹਿਤ, ਗੀਤ, ਕਵਿਤਾਵਾਂ ਅਤੇ ਹੋਰ ਸਮੱਗਰੀ ਲਿਖੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਇਸ ਦੁਰਲੱਭ ਸਰਮਾਏ ਨੂੰ ਸੰਭਾਲਣਾ ਚਾਹੀਦਾ ਹੈ ਅਤੇ ਇਸ ਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਕਾਇਮ ਰੱਖਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਆਪਣੀ ਭਾਸ਼ਾ, ਸੱਭਿਆਚਾਰ ਅਤੇ ਰਵਾਇਤਾਂ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਇਸ ਨੇਕ ਕਾਰਜ ਲਈ ਮਾਰਗਦਰਸ਼ਨ ਕਰਨਾ ਚਾਹੀਦਾ ਹੈ।

ਮਾਨ ਦੇ ਬਿਆਨ ਤੋਂ ਬਾਅਦ ਗੁੱਸੇ ’ਚ ਆਏ ਕਿਸਾਨ, ਹੋਰ ਤਿੱਖਾ ਕੀਤਾ ਸੰਘਰਸ਼ D5 Channel Punjabi

ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਇਸ ਨਾਲ ਜੁੜਨ ਲਈ ਉਤਸ਼ਾਹਿਤ ਕਰਨ ਵਾਸਤੇ ਵਿਦਿਅਕ ਸੰਸਥਾਵਾਂ ਨੂੰ ਪੰਜਾਬੀ ਭਾਸ਼ਾ ਵਿੱਚ ਵਿਸ਼ੇਸ਼ ਕੋਰਸ ਸ਼ੁਰੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਵਿੱਚ ਵਿਦਿਆਰਥੀਆਂ ਦੀਆਂ ਸਿਰਜਣਾਤਮਕਤਾ ਰੁਚੀਆਂ ਵੱਲ ਵਿਸ਼ੇਸ਼ ਧਿਆਨ ਦੇ ਕੇ ਉਨ੍ਹਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੇ ਬਹੁਤ ਸਾਰੇ ਮਹਾਨ ਸਾਹਿਤਕਾਰ, ਬੁੱਧੀਜੀਵੀ ਅਤੇ ਕਵੀ ਪੈਦਾ ਕੀਤੇ ਹਨ ਅਤੇ ਪੰਜਾਬੀਆਂ ਨੂੰ ਹਮੇਸ਼ਾ ਹੀ ਇਨ੍ਹਾਂ ‘ਤੇ ਮਾਣ ਹੈ।

ਬੀਜੇਪੀ-ਅਕਾਲੀ ਦਲ ਦੇ ਗਠਜੋੜ ਬਾਰੇ ਦਿੱਲੀ ਤੋਂ ਵੱਡੀ ਖ਼ਬਰ! ਸਿਆਸਤ ’ਚ ਵੱਡਾ ਫੇਰਬਦਲ!

ਇਸ ਤੋਂ ਪਹਿਲਾਂ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਗੌਰਵਮਈ ਵਿਰਸੇ ਤੋਂ ਜਾਣੂ ਕਰਵਾਉਣ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣੂੰ ਕਰਵਾਇਆ। ਮੀਤ ਹੇਅਰ ਨੇ ਕਿਹਾ ਕਿ ਮਾਤ ਭਾਸ਼ਾ ਕਿਸੇ ਵੀ ਵਿਅਕਤੀ ਲਈ ਸੰਚਾਰ ਦਾ ਸਭ ਤੋਂ ਮਹੱਤਵਪੂਰਨ ਵਸੀਲਾ ਹੈ।ਇਸ ਮੌਕੇ ਮੁੱਖ ਮੰਤਰੀ ਨੇ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਦੀਆਂ ਨਵੀਆਂ ਕਿਤਾਬਾਂ ਵੀ ਜਾਰੀ ਕੀਤੀਆਂ। ਇਸ ਦੌਰਾਨ ਉਨ੍ਹਾਂ ਉੱਘੇ ਸਾਹਿਤਕਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button