Top News
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਦੇ ਨਾਲ ਮੋਹਾਲੀ ‘ਚ ਮਿੱਟੀ ਦੇ ਦੀਵੇ ਖਰੀਦੇ
ਦੇਸ਼-ਵਿਦੇਸ਼ ਵਿੱਚ ਅੱਜ ਦੀਵਾਲੀ ਦੇ ਤਿਉਹਾਰ ਦੀਆਂ ਰੌਣਕਾਂ ਹਨ। ਲੋਕ ਇੱਕ ਦੂਜੇ ਨੂੰ ਦੀਵਾਲੀ ਦੀਆਂ ਵਧਾਈਆਂ ਦੇ ਰਹੇ ਹਨ। ਦੀਵਾਲੀ ਨੂੰ ਰੌਸ਼ਨੀ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ । ਇਸ ਲਈ ਲੋਕ ਆਪਣੇ ਘਰਾਂ ਦੀ ਸਾਫ-ਸਫਾਈ ਕਰ ਕੇ ਦੀਵਾਲੀ ਵਾਲੇ ਦਿਨ ਦੀਵੇ ਜਗਾ ਕੇ ਰੌਸ਼ਨੀ ਕਰਦੇ ਹਨ। ਮੋਹਾਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਨੇ ਗੱਡੀ ਰੋਕ ਕੇ ਸੜਕ ਕਿਨਾਰੇ ਮਿੱਟੀ ਦੇ ਦੀਵੇ ਵੇਚਣ ਵਾਲੇ ਕਾਰੀਗਰਾਂ ਤੋਂ ਮਿੱਟੀ ਦੇ ਦੀਵੇ ਖਰੀਦੇ ਅਤੇ ਉਥੇ ਮੌਜੂਦ ਲੋਕਾਂ ਦੇ ਨਾਲ ਗੱਲਬਾਤ ਵੀ ਕੀਤੀ।
ਮਿੱਟੀ ਦੇ ਦੀਵੇ ਖਰੀਦਣ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਨੇ ਮਿੱਟੀ ਦੇ ਦੀਵੇ ਵੇਚਣ ਵੱਲੇ ਕਾਰੀਗਰਾਂ ਦੇ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲਚਾਲ ਵੀ ਜਾਣਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਅਪੀਲ ਵੀ ਕੀਤੀ ਹੈ ਕਿ ਉਹ ਇਸ ਵਾਰ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੀ ਥਾਂ ਗ੍ਰੀਨ ਦੀਵਾਲੀ ਮਨਾਉਣ ਅਤੇ ਆਪਣੇ ਘਰਾਂ ਵਿੱਚ ਚਾਈਨੀਜ਼ ਲਾਈਟਾਂ ਦੀ ਥਾਂ ਮਿੱਟੀ ਦੇ ਦੀਵੇ ਜਗਾਉਣ । ਤਾਂ ਜੋ ਗਰੀਬ ਲੋਕਾਂ ਜੋ ਮਿੱਟੀ ਦੇ ਦੀਵੇ ਬਣਾਉਂਦੇ ਹਨ ਉਨ੍ਹਾਂ ਦੇ ਦੀਵੇ ਵਿੱਕ ਸਕਣ ਅਤੇ ਉਹ ਵੀ ਵਧੀਆ ਦੀਵਾਲੀ ਮਨਾ ਸਕਣ । ਇੰਨਾ ਹੀ ਨਹੀਂ ਇਨ੍ਹਾਂ ਦੇ ਨਾਲ ਵਾਤਾਵਰਣ ਨੂੰ ਵੀ ਕੋਈ ਨੁਕਸਾਨ ਨਹੀਂ ਹੋਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.